28 ਸਤੰਬਰ ਨੂੰ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿੱਚ ਵੱਧ ਤੋਂ ਵੱਧ ਲੋਕ ਹੋਣ ਸ਼ਾਮਲ: ਪੁਨੀਤ ਸਾਹਨੀ
ਲੁਧਿਆਣਾ
: ( ਵਿਜੇ ਭਾਂਬਰੀ )
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ 28 ਸਤੰਬਰ 2026 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰਾਂ ’ਤੇ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਰਹੇ ਹਨ।
ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਰਣਜੀਤ ਬਾਵਾ, ਕੁਲਵਿੰਦਰ ਬਿੱਲਾ, ਪਰੀ ਭੰਦੇਰ ਅਤੇ ਬਸੰਤ ਕੌਰ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਲੋਕਾਂ ਨੂੰ ਬਸੰਤੀ ਰੰਗ ਦੇ ਕੱਪੜੇ ਅਤੇ ਬਸੰਤੀ ਪੱਗਾਂ ਸਜਾ ਕੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਪੁਨੀਤ ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਯਾਦ ਕਰਨ ਲਈ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਸੋਮਵਾਰ, 28 ਸਤੰਬਰ ਨੂੰ ਦੁਪਹਿਰ 3 ਵਜੇ ਤੋਂ ਪੀ.ਏ.ਯੂ. ਗਰਾਊਂਡ ਵਿਖੇ ਹੋਵੇਗਾ।
ਉਨ੍ਹਾਂ ਨੇ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ।