ਹਰਿਆਣਾ ਨਿਊਜ਼
ਲੁਧਿਆਣਾ ਵਿੱਚ ਬਾਬਾ ਬਾਗੇਸ਼ਵਰ ਧਾਮ ਸਰਕਾਰ ਦੀ ਹਨੂੰਮਾਨ ਕਥਾ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ੇ, ਨਕਾਰਾਤਮਕਤਾ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਹੁਨਰ, ਰੋਜ਼ਗਾਰ ਅਤੇ ਰਾਸ਼ਟਰ ਨਿਰਮਾਣ ਵਿੱਚ ਊਰਜਾ ਲਗਾਉਣ ਦਾ ਸੱਦਾ ਦਿੱਤਾ
ਚੰਡੀਗੜ੍ਹ,
(ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਆਯੋਜਿਤ ਬਾਬਾ ਬਾਗੇਸ਼ਵਰ ਧਾਮ ਸਰਕਾਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਜੀ ਦੀ ਹਨੂੰਮਾਨ ਕਥਾ ਵਿੱਚ ਹਿੱਸਾ ਲਿਆ ਅਤੇ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਸੰਕਟਮੋਚਨ ਹਨੂੰਮਾਨ ਜੀ ਦੇ ਚਰਨਾਂ ਵਿੱਚ ਸੀਸ ਨਿਵਾਉਂਦੇ ਹੋਏ ਪੰਜਾਬ ਦੀ ਪਵਿੱਤਰ ਧਰਤੀ ਅਤੇ ਗੁਰੂ ਸਾਹਿਬਾਨ ਦੀ ਮਹਾਨ ਪਰੰਪਰਾ ਨੂੰ ਵੀ ਸ਼ਰਧਾਪੂਰਵਕ ਪ੍ਰਣਾਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਅਵਸਰ ਬਹੁਤ ਹੀ ਖ਼ਾਸ ਹੈ। ਇਹ ਸਿਰਫ ਇੱਕ ਧਾਰਮਿਕ ਆਯੋਜਨ ਨਹੀਂ, ਸਗੋਂ ਆਸਥਾ, ਸੰਸਕਾਰ, ਸੱਭਿਆਚਾਰ ਅਤੇ ਸੇਵਾ ਦਾ ਸੰਗਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਨੂੰਮਾਨ ਜੀ ਸਿਰਫ ਸ਼ਕਤੀ ਦੇ ਪ੍ਰਤੀਕ ਨਹੀਂ, ਸਗੋਂ ਭਗਤੀ, ਸੇਵਾ, ਸਮਰਪਣ, ਸਾਹਸ ਅਤੇ ਨਿਮਰਤਾ ਦੇ ਵੀ ਸਰਵਉੱਚ ਆਦਰਸ਼ ਹਨ। ਉਨ੍ਹਾਂ ਕੋਲ ਅਪਾਰ ਸ਼ਕਤੀ ਸੀ, ਪਰ ਉਨ੍ਹਾਂ ਵਿੱਚ ਹੰਕਾਰ ਨਹੀਂ ਸੀ। ਉਨ੍ਹਾਂ ਵਿੱਚ ਅਦਭੁਤ ਗਿਆਨ ਸੀ, ਪਰ ਦਿਖਾਵਾ ਨਹੀਂ ਸੀ। ਉਨ੍ਹਾਂ ਦਾ ਪੂਰਾ ਜੀਵਨ ਪ੍ਰਭੂ ਸ਼੍ਰੀ ਰਾਮ ਦੀ ਸੇਵਾ ਅਤੇ ਲੋਕ-ਭਲਾਈ ਲਈ ਸਮਰਪਿਤ ਰਿਹਾ।
ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਹਾਂਵਾਚੀ ਦਿਸ਼ਾ ਵਿੱਚ ਲਗਾਉਣ ਦੀ ਅਪੀਲ
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ, ਨਿਰਾਸ਼ਾ ਅਤੇ ਨਕਾਰਾਤਮਕਤਾ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਸਿੱਖਿਆ, ਖੇਡਾਂ, ਹੁਨਰ, ਰੋਜ਼ਗਾਰ, ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਔਖੇ ਹਲਾਤਾਂ ਅਤੇ ਚੁਣੌਤੀਆਂ ਜੀਵਨ ਦਾ ਹਿੱਸਾ ਹਨ, ਪਰ ਮਜ਼ਬੂਤ ਇੱਛਾ-ਸ਼ਕਤੀ ਅਤੇ ਆਤਮ-ਵਿਸ਼ਵਾਸ ਨਾਲ ਉਨ੍ਹਾਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਸੰਕਟ ਦੀ ਘੜੀ ਵਿੱਚ ਸੰਕਟਮੋਚਨ ਹਨੂੰਮਾਨ ਜੀ ਦਾ ਸਿਮਰਨ ਸਾਨੂੰ ਸਾਹਸ ਅਤੇ ਵਿਸ਼ਵਾਸ ਬਖ਼ਸ਼ਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਦੀ ਊਰਜਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਆਪਣੇ ਜੀਵਨ ਵਿੱਚ ਅਨੁਸ਼ਾਸਨ, ਮਿਹਨਤ, ਸੰਸਕਾਰ ਅਤੇ ਹਾਂਵਾਚੀ ਸੋਚ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਆਧੁਨਿਕ ਵੀ ਬਣਨਾ ਹੈ ਅਤੇ ਆਪਣੀਆਂ ਜੜ੍ਹਾਂ ਨਾਲ ਵੀ ਜੁੜੇ ਰਹਿਣਾ ਹੈ। ਤਕਨਾਲੋਜੀ ਸਾਡੇ ਹੱਥਾਂ ਵਿੱਚ ਹੋਵੇ, ਪਰ ਸੰਸਕਾਰ ਸਾਡੇ ਹਿਰਦੇ ਵਿੱਚ ਰਹਿਣ ਅਤੇ ਆਧੁਨਿਕ ਗਿਆਨ ਦੇ ਨਾਲ-ਨਾਲ ਬੱਚਿਆਂ ਦੇ ਜੀਵਨ ਵਿੱਚ ਮਾਤਾ-ਪਿਤਾ ਅਤੇ ਗੁਰੂਜਨਾਂ ਪ੍ਰਤੀ ਸਤਿਕਾਰ ਵੀ ਬਣਿਆ ਰਹੇ।
ਸੇਵਾ ਸੰਕਲਪ ਸੇਵਾ ਯਾਤਰਾ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸਵਾਗਤ
ਚੰਡੀਗੜ੍ਹ,
( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਂ ਕਦੇ ਛੁੱਟੀ ਦੀ ਚਿੰਤਾ ਕੀਤੀ ਅਤੇ ਨਾਂ ਆਰਾਮ ਨੂੰ ਪਹਿਲ ਦਿੱਤੀ। ਉਹਨਾਂ ਲਈ 140 ਕਰੋੜ ਦੇਸ਼ਵਾਸੀ ਹੀ ਪਰਿਵਾਰ ਹਨ। ਗਰੀਬ ਦੀ ਪੀੜਾ, ਕਿਸਾਨ ਦੀ ਚਿੰਤਾ ਅਤੇ ਯੁਵਾ ਦਾ ਸਪਨਾ ਉਹਨਾਂ ਦਾ ਆਪਣਾ ਹੈ। ਮਾਤਾਵਾਂ-ਭੈਣਾਂ ਦਾ ਸਨਮਾਨ ਉਹਨਾਂ ਦੀ ਸਰਵਉੱਚ ਪਹਿਲ ਹੈ, ਜਦਕਿ ਸਰਹੱਦ ‘ਤੇ ਖੜ੍ਹੇ ਸੈਨਿਕ ਦਾ ਸਾਹਸ ਉਹਨਾਂ ਦਾ ਸੰਕਲਪ ਹੈ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਸੇਵਾ ਸੰਕਲਪ ਅਭਿਆਨ ਦੇ ਤਹਿਤ ਗੁਜਰਾਤ ਦੇ ਵਡਨਗਰ ਤੋਂ ਵਾਰਾਣਸੀ ਤੱਕ ਕੱਢੀ ਜਾ ਰਹੀ ਸੇਵਾ ਯਾਤਰਾ (ਮੋਟਰਸਾਈਕਲ ਯਾਤਰਾ) ਦੇ ਸਵਾਗਤ ਨੂੰ ਲੈ ਕੇ ਮਹਿੰਦਰਗੜ੍ਹ ਦੇ ਪਿੰਡ ਗੋਦ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਯਾਤਰਾ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਤੋਂ ਬਾਅਦ ਹਰੀ ਝੰਡੀ ਦਿਖਾ ਕੇ ਉਸ ਨੂੰ ਅੱਗੇ ਮੰਜ਼ਿਲ ਲਈ ਰਵਾਨਾ ਕੀਤਾ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਯਾਤਰਾ ਸੇਵਾ ਤੋਂ ਸੰਕਲਪ, ਸੰਕਲਪ ਤੋਂ ਸਿੱਧੀ ਅਤੇ ਸਿੱਧੀ ਤੋਂ ਵਿਕਸਿਤ ਭਾਰਤ ਤੱਕ ਦੀ ਯਾਤਰਾ ਹੈ। ਉਹਨਾਂ ਕਿਹਾ ਕਿ ਮਹਿੰਦਰਗੜ੍ਹ ਇਤਿਹਾਸ, ਪਰਾਕ੍ਰਮ, ਜਨਚੇਤਨਾ ਅਤੇ ਰਾਸ਼ਟਰੀ ਸਵਾਭਿਮਾਨ ਦੀ ਧਰਤੀ ਹੈ। ਉਹਨਾਂ ਨੇ ਯਾਤਰਾ ਦਾ ਇੱਥੇ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਇਸ ਨੂੰ ਯਾਦਗਾਰ ਪਲ ਦੱਸਿਆ।
ਉਹਨਾਂ ਕਿਹਾ ਕਿ ਵਡਨਗਰ ਤੋਂ ਵਾਰਾਣਸੀ ਤੱਕ ਦੀ ਯਾਤਰਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰੇਰਕ ਜੀਵਨ-ਯਾਤਰਾ ਦਾ ਵੀ ਪ੍ਰਤੀਕ ਹੈ। ਵਡਨਗਰ ਉਹਨਾਂ ਦੀ ਜਨਮਭੂਮੀ ਹੈ, ਜਦਕਿ ਵਾਰਾਣਸੀ ਉਹਨਾਂ ਦੀ ਕਰਮਭੂਮੀ ਹੈ, ਜਿੱਥੋਂ ਭਾਰਤ ਦੀ ਵਿਰਾਸਤ ਅਤੇ ਆਧੁਨਿਕ ਉਮੀਦਾਂ ਨੂੰ ਨਾਲ ਲੈ ਕੇ ਵਿਕਸਿਤ ਭਾਰਤ ਦਾ ਸੰਕਲਪ ਅੱਗੇ ਵਧਾਇਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਜੀਵਨ ਨਾਲ ਜਨਸੇਵਾ ਨੂੰ ਰਾਜਨੀਤੀ ਦਾ ਮੂਲ ਉਦੇਸ਼ ਬਣਾਇਆ। 7 ਅਕਤੂਬਰ, 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਆਗਾਮੀ 7 ਅਕਤੂਬਰ ਨੂੰ ਉਹਨਾਂ ਦੀ ਜਨਸੇਵਾ ਦੇ ਅਵਿਰਾਮ 25 ਸਾਲ ਪੂਰੇ ਹੋਣਗੇ। ਉਹਨਾਂ ਕਿਹਾ ਕਿ ਇਸ ਪੂਰੇ ਸਫ਼ਰ ਵਿੱਚ ਗਰੀਬ ਭਲਾਈ ਅਤੇ ਦੇਸ਼ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣਾ ਉਹਨਾਂ ਦੀ ਪਹਿਲ ਰਹੀ ਹੈ।
ਭਾਰਤ ਅੱਜ ਡਿਜੀਟਲ ਕ੍ਰਾਂਤੀ ਦੀ ਅਗਵਾਈ ਕਰ ਰਿਹਾ ਹੈ
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਲਾਲ ਕਿਲੇ ਤੋਂ ਸਵੱਛਤਾ ਦਾ ਸੰਦੇਸ਼ ਦਿੱਤਾ ਗਿਆ। ਸਵੱਛ ਭਾਰਤ ਮਿਸ਼ਨ ਨੂੰ ਗਰੀਬ ਦੀ ਸਿਹਤ, ਨਾਰੀ ਦੀ ਗਰਿਮਾ ਅਤੇ ਦੇਸ਼ ਦੇ ਸਨਮਾਨ ਨਾਲ ਜੋੜਦੇ ਹੋਏ ਅੱਗੇ ਵਧਾਇਆ ਗਿਆ। ਉੱਜਵਲਾ ਯੋਜਨਾ ਰਾਹੀਂ ਗਰੀਬ ਮਾਤਾਵਾਂ ਨੂੰ ਧੂੰਏਂ ਤੋਂ ਮੁਕਤੀ, ਜਦਕਿ ਹਰ ਘਰ ਬਿਜਲੀ, ਨਲ ਤੋਂ ਜਲ, ਜਨਧਨ ਯੋਜਨਾ ਅਤੇ ਪੱਕੇ ਮਕਾਨ ਲਈ ਅਭਿਆਨ ਚਲਾਏ ਗਏ। ਆਯੁਸ਼ਮਾਨ ਭਾਰਤ ਨੇ ਗਰੀਬ ਪਰਿਵਾਰਾਂ ਨੂੰ ਇਲਾਜ ਦਾ ਭਰੋਸਾ ਦਿੱਤਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨੇ ਕਿਸਾਨਾਂ ਨੂੰ ਆਰਥਿਕ ਸਹਾਰਾ ਦਿੱਤਾ ਅਤੇ ਮੁਫ਼ਤ ਰਾਸ਼ਨ ਨੇ ਸੰਕਟ ਦੇ ਸਮੇਂ ਕਰੋੜਾਂ ਪਰਿਵਾਰਾਂ ਦੀ ਰਸੋਈ ਦਾ ਚੁੱਲ੍ਹਾ ਬਾਲ਼ੀ ਰੱਖਿਆ।
ਉਹਨਾਂ ਕਿਹਾ ਕਿ ਭਾਰਤ ਅੱਜ ਡਿਜੀਟਲ ਕ੍ਰਾਂਤੀ ਦੀ ਅਗਵਾਈ ਕਰ ਰਿਹਾ ਹੈ ਅਤੇ ਯੂ.ਪੀ.ਆਈ. ਪੂਰੀ ਦੁਨੀਆ ਲਈ ਉਦਾਹਰਨ ਬਣ ਚੁੱਕਾ ਹੈ। ਸਟਾਰਟਅੱਪ, ਸਪੇਸ, ਡਰੋਨ, ਏਆਈ, ਸੈਮੀਕੰਡਕਟਰ, ਰੱਖਿਆ ਉਤਪਾਦਨ ਅਤੇ ਹਰਿਤ ਊਰਜਾ ਵਰਗੇ ਖੇਤਰਾਂ ਵਿੱਚ ਯੁਵਾ ਦੇਸ਼ ਦੀ ਨਵੀਂ ਪਛਾਣ ਬਣਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡਾ ਤਿਰੰਗਾ ਚੰਦਰਮਾ ਦੇ ਉਸ ਦੱਖਣੀ ਧਰੁਵ ਦੇ ਕੋਲ ਲਹਿਰਾ ਰਿਹਾ ਹੈ, ਜਿੱਥੇ ਦੁਨੀਆ ਦਾ ਕੋਈ ਦੇਸ਼ ਪਹਿਲਾਂ ਨਹੀਂ ਪਹੁੰਚ ਸਕਿਆ ਸੀ। ਇਹ ਸਫ਼ਲਤਾ ਉਸ ਨਵੇਂ ਭਾਰਤ ਦੇ ਆਤਮਵਿਸ਼ਵਾਸ ਦੀ ਜਿੱਤ ਹੈ, ਜੋ ਔਖੇ ਤੋਂ ਔਖੇ ਟੀਚੇ ਨਿਰਧਾਰਿਤ ਕਰਨ ਅਤੇ ਉਹਨਾਂ ਨੂੰ ਪ੍ਰਾਪਤ ਕਰਨ ਦਾ ਸਾਹਸ ਰੱਖਦਾ ਹੈ। ਭਾਰਤ ਹੁਣ ਦੂਜਿਆਂ ਦੇ ਬਣਾਏ ਰਸਤਿਆਂ ‘ਤੇ ਚੱਲਣ ਵਾਲਾ ਨਹੀਂ, ਸਗੋ ਦੁਨੀਆ ਨੂੰ ਨਵੇਂ ਰਸਤੇ ਦਿਖਾਉਣ ਵਾਲਾ ਰਾਸ਼ਟਰ ਬਣ ਰਿਹਾ ਹੈ।
ਉਹਨਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਰਾਸ਼ਟਰੀ ਸੁਰੱਖਿਆ ਦੇ ਖੇਤਰ ਵਿੱਚ ਵੀ ਭਾਰਤ ਦੀ ਨੀਤੀ ਅਤੇ ਪਛਾਣ ਬਦਲੀ ਹੈ। ਭਾਰਤ ਸ਼ਾਂਤੀ ਚਾਹੁੰਦਾ ਹੈ, ਪਰ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਦਾ। ਅੱਤਵਾਦ ਦਾ ਜਵਾਬ ਉਸ ਦੇ ਘਰ ਵਿੱਚ ਵੜ ਕੇ ਦਿੱਤਾ ਜਾਂਦਾ ਹੈ। ਵੀਰ ਸੈਨਿਕਾਂ ਨੂੰ ਆਧੁਨਿਕ ਸਰੋਤ ਦਿੱਤੇ ਜਾ ਰਹੇ ਹਨ ਅਤੇ ਰੱਖਿਆ ਉਤਪਾਦਨ ਵਿੱਚ ਆਤਮਨਿਰਭਰਤਾ ਵਧੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਬਣੇ ਰੱਖਿਆ ਉਪਕਰਣ ਅੱਜ ਦੂਜੇ ਦੇਸ਼ਾਂ ਤੱਕ ਪਹੁੰਚ ਰਹੇ ਹਨ। ਅਨੁਛੇਦ 370 ਨੂੰ ਹਟਾ ਕੇ ਜੰਮੂ-ਕਸ਼ਮੀਰ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਵਨ ਰੈਂਕ, ਵਨ ਪੈਨਸ਼ਨ ਲਾਗੂ ਕਰਕੇ ਪੂਰਵ ਸੈਨਿਕਾਂ ਦੇ ਅਧਿਕਾਰ ਨੂੰ ਸਨਮਾਨ ਦੇਣ ਦਾ ਕੰਮ ਹੋਇਆ ਹੈ।
ਦੇਸ਼ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ ਅਭਿਆਨ ਚਲਾਇਆ
ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੱਡੇ-ਵੱਡੇ ਸਾਧਨ-ਸੰਪੰਨ ਦੇਸ਼ ਵੀ ਬੇਵੱਸ ਦਿਖਾਈ ਦੇ ਰਹੇ ਸਨ, ਤਦ ਪ੍ਰਧਾਨ ਮੰਤਰੀ ਨੇ ਭਾਰਤ ਦੀ ਅਗਵਾਈ ਦ੍ਰਿੜ੍ਹਤਾ ਅਤੇ ਦੂਰਦਰਸ਼ਤਾ ਨਾਲ ਕੀਤੀ। ਭਾਰਤੀ ਵਿਗਿਆਨੀਆਂ ਨੇ ਸਵਦੇਸ਼ੀ ਵੈਕਸੀਨ ਬਣਾਈ ਅਤੇ ਦੇਸ਼ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ ਅਭਿਆਨ ਚਲਾਇਆ ਗਿਆ।
ਉਹਨਾਂ ਕਿਹਾ ਕਿ ਅੱਜ ਵਿਸ਼ਵ ਮੰਚ ‘ਤੇ ਭਾਰਤ ਦੀ ਆਵਾਜ਼ ਸਨਮਾਨ ਨਾਲ ਸੁਣੀ ਜਾਂਦੀ ਹੈ। ਜੀ-20 ਅਤੇ ਹਾਲ ਹੀ ਵਿੱਚ ਹੋਏ ਬ੍ਰਿਕਸ ਸੰਮੇਲਨ ਦੀ ਸਫ਼ਲ ਪ੍ਰਧਾਨਗੀ ਨੇ ਭਾਰਤ ਦੀ ਸੰਗਠਨ ਸਮਰੱਥਾ, ਸੱਭਿਆਚਾਰ ਅਤੇ ਅਗਵਾਈ ਨੂੰ ਦੁਨੀਆ ਦੇ ਸਾਹਮਣੇ ਰੱਖਿਆ। ਭਾਰਤ ਨੂੰ ਅੱਜ ਇੱਕ ਭਰੋਸੇਯੋਗ ਸਾਥੀ, ਹੱਲ ਦੇਣ ਵਾਲੇ ਰਾਸ਼ਟਰ ਅਤੇ ਮਾਨਵਤਾ ਦੀ ਮਜ਼ਬੂਤ ਆਵਾਜ਼ ਵਜੋ ਦੇਖਿਆ ਜਾਂਦਾ ਹੈ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸੰਦੇਸ਼ ਦਿੱਤਾ ਹੈ ਕਿ ਵਿਕਾਸ ਅਤੇ ਵਿਰਾਸਤ ਇੱਕ-ਦੂਜੇ ਦੇ ਵਿਰੋਧੀ ਨਹੀਂ, ਸਗੋ ਇੱਕ-ਦੂਜੇ ਦੀ ਸ਼ਕਤੀ ਹਨ। ਦੇਸ਼ ਵਿੱਚ ਐਕਸਪ੍ਰੈਸ-ਵੇਅ, ਵੰਦੇ ਭਾਰਤ ਟ੍ਰੇਨਾਂ, ਨਵੇਂ ਹਵਾਈ ਅੱਡੇ, ਡਿਜੀਟਲ ਤਕਨਾਲੋਜੀ ਅਤੇ ਉਦਯੋਗਿਕ ਕੌਰੀਡੋਰ ਵਰਗੀਆਂ ਆਧੁਨਿਕ ਪ੍ਰੋਜੈਕਟਾਂ ਦੇ ਨਾਲ ਅਯੋਧਿਆ ਵਿੱਚ ਪ੍ਰਭੂ ਸ਼੍ਰੀ ਰਾਮ ਦਾ ਭਵੱਯ ਅਤੇ ਦਿਵੱਯ ਮੰਦਰ, ਕਾਸ਼ੀ ਵਿਸ਼ਵਨਾਥ ਧਾਮ, ਮਹਾਕਾਲ ਲੋਕ ਅਤੇ ਸੱਭਿਆਚਾਰਕ ਵਿਰਾਸਤ ਦਾ ਮੁੜ-ਉਥਾਨ ਵੀ ਹੋ ਰਿਹਾ ਹੈ। ਭਾਰਤ ਆਪਣੀਆਂ ਜੜ੍ਹਾਂ ‘ਤੇ ਮਾਣ ਕਰਦਿਆਂ ਭਵਿੱਖ ਵੱਲ ਵਧ ਰਿਹਾ ਹੈ।
ਯੁਵਾਵਾਂ ਨੂੰ ਯਾਤਰਾ ਦਾ ਸੰਦੇਸ਼ ਸਮਝਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਟਰਸਾਈਕਲ ਦੀ ਗਤੀ ਲਈ ਊਰਜਾ, ਦਿਸ਼ਾ ਲਈ ਸੰਤੁਲਨ ਅਤੇ ਮੰਜ਼ਿਲ ਲਈ ਅਨੁਸ਼ਾਸਨ ਜ਼ਰੂਰੀ ਹੈ। ਇਸੇ ਤਰ੍ਹਾਂ ਜੀਵਨ ਵਿੱਚ ਵੀ ਇਹਨਾਂ ਤਿੰਨਾਂ ਦਾ ਮਹੱਤਵ ਹੈ। ਉਹਨਾਂ ਨੇ ਯੁਵਾਵਾਂ ਨੂੰ ਆਪਣੀ ਊਰਜਾ ਰਾਸ਼ਟਰ ਨਿਰਮਾਣ ਵਿੱਚ ਲਗਾਉਣ, ਨਸ਼ੇ, ਹਿੰਸਾ, ਨਿਰਾਸ਼ਾ ਅਤੇ ਨਕਾਰਾਤਮਕਤਾ ਤੋਂ ਦੂਰ ਰਹਿਣ ਅਤੇ ਖੇਡ, ਲਾਇਬ੍ਰੇਰੀ, ਪ੍ਰਯੋਗਸ਼ਾਲਾ, ਖੇਤ, ਉਦਯੋਗ ਅਤੇ ਸਟਾਰਟਅੱਪ ਨੂੰ ਆਪਣੀ ਕਰਮਭੂਮੀ ਬਣਾਉਣ ਦੀ ਅਪੀਲ ਕੀਤੀ।
ਉਹਨਾਂ ਨੇ ਯਾਤਰਾ ਵਿੱਚ ਸ਼ਾਮਲ ਸਾਥੀਆਂ ਨੂੰ ਹਰੇਕ ਪੜਾਅ ‘ਤੇ ਸੇਵਾ ਦਾ ਕੋਈ ਕਾਰਜ ਕਰਨ ਦੀ ਬੇਨਤੀ ਕੀਤੀ। ਉਹਨਾਂ ਕਿਹਾ ਕਿ ਯਾਤਰਾ ਸੇਵਾ ਦੀ ਜੋਤ ਅਤੇ ਰਾਸ਼ਟਰਭਗਤੀ ਦਾ ਸੰਦੇਸ਼ ਲੈ ਕੇ ਅੱਗੇ ਵਧੇ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰੇ।
ਮੁੱਖ ਮੰਤਰੀ ਨੇ ਯਾਤਰਾ ਵਿੱਚ ਅਨੁਸ਼ਾਸਨ ਬਣਾਏ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਯਾਤਰਾ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਬਾਬਾ ਵਿਸ਼ਵਨਾਥ ਤੋਂ ਯਾਤਰਾ ‘ਤੇ ਆਸ਼ੀਰਵਾਦ ਬਣਾਏ ਰੱਖਣ ਦੀ ਕਾਮਨਾ ਕਰਦਿਆਂ ਕਿਹਾ ਕਿ ਸੇਵਾ ਦਾ ਇਹ ਕਾਰਵਾਂ ਅੱਗੇ ਵਧਦਾ ਰਹੇ ਅਤੇ ਰਾਸ਼ਟਰਭਗਤੀ ਦੀ ਜੋਤ ਹਰ ਹਿਰਦੇ ਵਿੱਚ ਜਗਦੀ ਰਹੇ।
ਗੋਦ ਵਿੱਚ ਬਣੇਗੀ ਈ-ਲਾਇਬ੍ਰੇਰੀ – ਮੁੱਖ ਮੰਤਰੀ
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮਹਿੰਦਰਗੜ੍ਹ ਲਈ ਕਈ ਅਹਿਮ ਐਲਾਨ ਵੀ ਕੀਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਿਕਾਸ ਦੇ ਮਾਮਲੇ ਵਿੱਚ ਇਸ ਖੇਤਰ ਵਿੱਚ ਕੋਈ ਕਮੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਨਾਂਗਲ ਚੌਧਰੀ ਦੇ ਸਾਬਕਾ ਵਿਧਾਇਕ ਡਾ. ਅਭੈ ਸਿੰਘ ਯਾਦਵ ਦੀ ਮੰਗ ‘ਤੇ ਬਲਾਹ ਕਲਾਂ ਪਿੰਡ ਵਿੱਚ ਵਾਟਰ ਵਰਕਸ ਨੂੰ ਨਹਿਰ ਤੋਂ ਪਾਈਪਲਾਈਨ ਰਾਹੀਂ ਜੋੜਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਗੋਦ ਪਿੰਡ ਵਿੱਚ ਈ-ਲਾਇਬ੍ਰੇਰੀ ਸਥਾਪਿਤ ਕਰਨ, ਬਲਾਹ ਖੁਰਦ ਵਿੱਚ ਹਨੂਮਾਨ ਸਿੰਘ ਦੇ ਖੇਤ ਤੋਂ ਰਾਜਸਥਾਨ ਸਰਹੱਦ ਤੱਕ ਰਸਤਾ ਪੱਕਾ ਕਰਨ ਅਤੇ ਪਿੰਡ ਬਲਾਹ ਖੁਰਦ ਵਿੱਚ ਬਾਲਾਜੀ ਮੰਦਰ ਦੇ ਸਾਹਮਣੇ ਖ਼ਾਲੀ ਜ਼ਮੀਨ ‘ਤੇ ਵਿਆਯਾਮਸ਼ਾਲਾ ਬਣਾਉਣ ਦਾ ਵੀ ਐਲਾਨ ਕੀਤਾ।
ਯਾਤਰਾ ਵਿੱਚ ਸ਼ਾਮਲ ਯੁਵਾਵਾਂ ਨਾਲ ਮੁੱਖ ਮੰਤਰੀ ਨੇ ਕੀਤਾ ਸੰਵਾਦ
ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵਡਨਗਰ ਤੋਂ ਵਾਰਾਣਸੀ ਸੇਵਾ ਯਾਤਰਾ ਵਿੱਚ ਸ਼ਾਮਲ ਯੁਵਾਵਾਂ ਨਾਲ ਸੰਵਾਦ ਵੀ ਕੀਤਾ। ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਨਾਲ ਯਾਤਰਾ ਦੇ ਰਾਜਸਥਾਨ ਤੋਂ ਲੰਘਣ ਵੇਲੇ ਦੇ ਤਜਰਬੇ ਵੀ ਸਾਂਝੇ ਕੀਤੇ।
ਉਹਨਾਂ ਦੱਸਿਆ ਕਿ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਦੇ ਪਿੰਡ ਨਾਚਨਾ ਵਿੱਚ ਜਦੋਂ ਉਹਨਾਂ ਦੀ ਯਾਤਰਾ ਪਹੁੰਚੀ ਤਾਂ ਇੱਕ 90 ਸਾਲਾ ਬਜ਼ੁਰਗ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਉਹਨਾਂ ਦਾ ਮੁਫ਼ਤ ਇਲਾਜ ਹੋ ਸਕਿਆ ਹੈ।
ਇਸੇ ਤਰ੍ਹਾਂ ਜਦੋਂ ਉਹ ਬੀਕਾਨੇਰ ਜ਼ਿਲ੍ਹੇ ਤੋਂ ਲੰਘੇ ਤਾਂ ਇੱਕ ਮਹਿਲਾ ਨੇ ਉਹਨਾਂ ਨੂੰ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਉਹਨਾਂ ਨੂੰ ਘਰ ਵਿੱਚ ਮੁਫ਼ਤ ਗੈਸ ਉਪਲਬਧ ਹੋਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਰਹਿਣ ਲਈ ਮੁਫ਼ਤ ਘਰ ਮਿਲਿਆ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਦੌਰਾਨ ਹਰਿਆਣਾ ਅੰਤਯੋਦਯ ਪਰਿਵਾਰ ਉਥਾਨ ਯੋਜਨਾ ਦੇ ਤਹਿਤ ਇੱਕ ਮਹਿਲਾ ਨੂੰ ਹੈਪੀ ਕਾਰਡ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ, ਉੱਜਵਲਾ ਯੋਜਨਾ, ਸਨਮਾਨ ਭੱਤਾ ਯੋਜਨਾ ਦੇ ਲਾਭਪਾਤਰੀਆਂ ਦੇ ਵਿਚਾਰ ਸੁਣੇ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ।
ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਸੇਵਾਭਾਵ ਨੂੰ ਜਨ-ਜਨ ਤੱਕ ਪਹੁੰਚਾ ਰਹੀ ਸੰਕਲਪ ਯਾਤਰਾ – ਡਾ. ਅਰਚਨਾ ਗੁਪਤਾ
ਆਪਣੇ ਸੰਬੋਧਨ ਵਿੱਚ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਵਡਨਗਰ ਤੋਂ ਵਾਰਾਣਸੀ ਤੱਕ ਦੀ ਸੰਕਲਪ ਯਾਤਰਾ ਸੇਵਾ ਮਿੱਤਰਾਂ ਨਾਲ ਰਾਜਸਥਾਨ ਦੀ ਧਰਤੀ ਤੋਂ ਹਰਿਆਣਾ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਉਹਨਾਂ ਕਿਹਾ ਕਿ ਯੁਵਾ ਸਾਥੀ ਇਸ ਯਾਤਰਾ ਵਿੱਚ ਇਸ ਲਈ ਸ਼ਾਮਲ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਤਕ ਜੀਵਨ ਦੇ 25 ਸਾਲਾਂ ਵਿੱਚ ਸੇਵਾ, ਸੁਸ਼ਾਸਨ, ਤਿਆਗ ਅਤੇ ਬਲੀਦਾਨ ਦੇ ਭਾਵ ਨੂੰ ਜੀਅ ਕੇ ਦਿਖਾਇਆ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ 25 ਸਾਲਾਂ ਦੀ ਸੇਵਾ ਦੇ ਪ੍ਰਤੀ ਧੰਨਵਾਦ ਪ੍ਰਗਟ ਕਰਨ ਲਈ ਉਹ ਮੋਟਰਸਾਈਕਲ ਯਾਤਰਾ ‘ਤੇ ਨਿਕਲੇ ਹਨ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਦੱਖਣੀ ਹਰਿਆਣਾ ਵਿੱਚ ਹਰਿਆਣਾ ਸਰਕਾਰ ਨੇ ਅਨੇਕਾਂ ਵਿਕਾਸ ਕਾਰਜ ਕੀਤੇ ਹਨ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਸ ਖੇਤਰ ਲਈ ਨਵੀਆਂ ਯੋਜਨਾਵਾਂ ਲਿਆਉਣ ਦੇ ਨਾਲ ਬਾਜਰਾ ਉਤਪਾਦਕਾਂ ਨੂੰ ਲਾਭ ਦੇਣ ਲਈ ਕਈ ਕੰਮ ਕੀਤੇ ਹਨ। ਸਰਕਾਰ ਨੇ ਭਾਵਾਂਤਰ ਭਰਪਾਈ ਵਰਗੀ ਵਿਵਸਥਾ ਰਾਹੀਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਵਿੱਚ ਕਿਸਾਨ ਜੋ ਵੀ ਬੀਜੇਗਾ, ਉਸ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਉਹਨਾਂ ਕਿਹਾ ਕਿ ਹਰਿਆਣਾ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੇਣ ਵਾਲਾ ਪਹਿਲਾ ਸੂਬਾ ਬਣਿਆ ਹੈ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ ਵੀ ਦਾਣਾ ਅਜਾਈਂ ਨਾ ਜਾਣ ਦੇਣ ਦਾ ਸੰਕਲਪ ਲਿਆ ਹੈ।
ਮੋਦੀ ਦੀ ਅਗਵਾਈ ਵਿੱਚ ਦੇਸ਼ ਦੀ ਤਸਵੀਰ ਬਦਲੀ, ਕਨੈਕਟੀਵਿਟੀ ਅਤੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ – ਧਰਮਬੀਰ ਸਿੰਘ
ਸਾਂਸਦ ਸ਼੍ਰੀ ਧਰਮਬੀਰ ਸਿੰਘ ਨੇ ਕਿਹਾ ਕਿ 17 ਸਤੰਬਰ ਤੋਂ ਪੂਰੇ ਦੇਸ਼ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਵਡਨਗਰ ਤੋਂ ਸ਼ੁਰੂ ਹੋਈ ਸੰਕਲਪ ਯਾਤਰਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਯਾਤਰਾ ਨੂੰ ਯਾਦ ਕਰਨ ਦਾ ਮੌਕਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੱਤਵਾਦ, ਨਕਸਲਵਾਦ ਅਤੇ ਕਸ਼ਮੀਰ ਤੇ ਨੌਰਥ ਈਸਟ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਦੀ ਦਿਸ਼ਾ ਵਿੱਚ ਮਹੱਤਵਪੂਰਨ ਕੰਮ ਹੋਇਆ ਹੈ। ਬਦਲਦੇ ਮੌਸਮ ਅਤੇ ਬਾਰਿਸ਼ ਦੀ ਕਮੀ ਦੇ ਵਿਚਕਾਰ ਨਦੀਆਂ ਨੂੰ ਜੋੜਨ, ਵਾਟਰ ਬਾਡੀਜ਼ ਬਣਾਉਣ ਅਤੇ ਭੂਜਲ ਪੱਧਰ ਨੂੰ ਉੱਪਰ ਲਿਆਉਣ ਦੀ ਦਿਸ਼ਾ ਵਿੱਚ ਵੀ ਵਿਵਸਥਾਵਾਂ ਕੀਤੀਆਂ ਗਈਆਂ ਹਨ। ਸਾਂਸਦ ਨੇ ਕਿਹਾ ਕਿ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੀ ਕਮਾਨ ਸੰਭਾਲਣ ਤੋਂ ਬਾਅਦ ਗੁਜਰਾਤ ਦੀ ਤਸਵੀਰ ਬਦਲੀ ਅਤੇ ਪਿਛਲੇ 12 ਸਾਲਾਂ ਵਿੱਚ ਦੇਸ਼ ਵਿੱਚ ਵੀ ਕਨੈਕਟੀਵਿਟੀ, ਰੇਲ, ਸੜਕ ਅਤੇ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਬਦਲਾਅ ਆਇਆ ਹੈ। ਆਯੁਸ਼ਮਾਨ ਵਰਗੀਆਂ ਯੋਜਨਾਵਾਂ ਨਾਲ ਲੋਕਾਂ ਨੂੰ ਸਿਹਤ ਸੁਵਿਧਾ ਦਾ ਲਾਭ ਮਿਲਿਆ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੀ ਪ੍ਰਧਾਨ ਮੰਤਰੀ ਵਾਂਗ ਦਿਨ-ਰਾਤ ਸਮੱਸਿਆਵਾਂ ਦੇ ਹੱਲ ਵਿੱਚ ਲੱਗੇ ਰਹਿੰਦੇ ਹਨ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਨੂੰ ਵੀ ਇਹੋ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਵੀ ਪੂਰਾ ਦਿਨ ਦੇਸ਼ ਲਈ ਕੰਮ ਕਰਨਗੇ, ਤਾਂ ਜੋ ਦੇਸ਼ ਅੱਗੇ ਵਧ ਸਕੇ ਅਤੇ ਸਭ ਕਾ ਸਾਥ, ਸਭ ਕਾ ਵਿਕਾਸ ਦੇ ਸੰਕਲਪ ਨੂੰ ਅੱਗੇ ਵਧਾਇਆ ਜਾ ਸਕੇ।
ਦੱਖਣੀ ਹਰਿਆਣਾ ਵਿੱਚ ਸਰਕਾਰ ਦੇ ਯਤਨਾਂ ਨਾਲ ਮਿਲੀ ਪਾਣੀ ਦੀ ਉਪਲਬਧਤਾ ਨਾਲ ਬਦਲੀ ਖੇਤੀ ਦੀ ਤਸਵੀਰ – ਸਾਬਕਾ ਵਿਧਾਇਕ ਡਾ. ਅਭੈ ਸਿੰਘ ਯਾਦਵ
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਸਰਕਾਰ ਨੇ ਦੱਖਣੀ ਹਰਿਆਣਾ ਦੇ ਇਸ ਖੇਤਰ ਨੂੰ ਨਵਾਂ ਜੀਵਨ ਦੇਣ ਦਾ ਕੰਮ ਕੀਤਾ ਹੈ। ਸਾਲ 2014 ਵਿੱਚ ਜਦੋਂ ਸਰਕਾਰ ਆਈ ਸੀ, ਤਦ ਇੱਥੇ ਪੀਣ ਵਾਲੇ ਪਾਣੀ ਦੀ ਕਮੀ ਸੀ ਅਤੇ ਖੇਤੀ ਲਗਭਗ ਖ਼ਤਮ ਹੋ ਗਈ ਸੀ। ਲੋਕਾਂ ਨੂੰ ਆਪਣੀ ਫ਼ਸਲ ਲਈ ਵੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਾਣੀ ਦੀ ਵਿਵਸਥਾ ਕੀਤੇ ਜਾਣ ਦਾ ਨਤੀਜਾ ਅੱਜ ਕਿਸਾਨਾਂ ਦੀ ਖ਼ੁਸ਼ਹਾਲੀ ਦੇ ਰੂਪ ਵਿੱਚ ਦਿਖਾਈ ਦੇ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਨੇ ਜ਼ਿਲ੍ਹੇ ਨੂੰ ਮੈਡੀਕਲ ਕਾਲਜ, ਲੌਜਿਸਟਿਕ ਹਬ ਅਤੇ 152-ਡੀ ਸਮੇਤ ਨੈਸ਼ਨਲ ਹਾਈਵੇਅ ਵਰਗੀਆਂ ਮਹੱਤਵਪੂਰਨ ਸੌਗਾਤਾਂ ਦਿੱਤੀਆਂ ਹਨ। ਇਹਨਾਂ ਵਿਕਾਸ ਕਾਰਜਾਂ ਨਾਲ ਖੇਤਰ ਵਿੱਚ ਸੁਵਿਧਾਵਾਂ ਅਤੇ ਕਨੈਕਟੀਵਿਟੀ ਨੂੰ ਮਜ਼ਬੂਤੀ ਮਿਲੀ ਹੈ।
ਇਸ ਦੌਰਾਨ ਰਾਸ਼ਟਰੀ ਮੰਤਰੀ ਸ਼੍ਰੀ ਜੈ ਪ੍ਰਕਾਸ਼, ਵਿਧਾਇਕ ਸ਼੍ਰੀ ਓਮਪ੍ਰਕਾਸ਼ ਯਾਦਵ, ਸ਼੍ਰੀ ਕੰਵਰ ਸਿੰਘ ਯਾਦਵ, ਜ਼ਿਲ੍ਹਾ ਪ੍ਰਧਾਨ ਸ਼੍ਰੀ ਯਤੇਂਦਰ ਰਾਵ, ਸਾਬਕਾ ਡਿਪਟੀ ਸਪੀਕਰ ਸ਼੍ਰੀ ਸੰਤੋਸ਼ ਯਾਦਵ, ਸਾਬਕਾ ਵਿਧਾਇਕ ਸ਼੍ਰੀ ਸੀਤਾਰਾਮ ਯਾਦਵ, ਸ਼੍ਰੀ ਗੋਵਿੰਦ ਭਾਰਦਵਾਜ, ਗੁਜਰਾਤ ਤੋਂ ਸਾਂਸਦ ਸ਼੍ਰੀ ਚੰਦੂ ਭਾਈ ਸਿਰੋਹਾ, ਭਾਜਪਾ ਜਨਰਲ ਸਕੱਤਰ ਸ਼੍ਰੀ ਵੇਦ ਫੂਲਾਂ, ਸ਼੍ਰੀ ਗੋਪਾਲ ਸ਼ਰਮਾ, ਯੂਥ ਮੋਰਚਾ ਦੇ ਸੂਬਾ ਪ੍ਰਧਾਨ ਸ਼੍ਰੀ ਅਕਸ਼ੈ ਦਹੀਆ ਵੀ ਮੌਜੂਦ ਸਨ।
“ਰਾਜਨੀਤਿਕ ਮਤਭੇਦ ਆਪਣੀ ਜਗ੍ਹਾ, ਪਰ ਸੰਵਿਧਾਨਕ ਸੰਸਥਾਵਾਂ ਦਾ ਸਤਿਕਾਰ ਸਭ ਤੋਂ ਉੱਪਰ” – ਮੁੱਖ ਮੰਤਰੀ
ਚੰਡੀਗੜ੍ਹ,
( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਲੋੜ ਦੋਸ਼ਾਂ ਦੀ ਰਾਜਨੀਤੀ ਦੀ ਨਹੀਂ, ਸਗੋਂ ਤੱਥਾਂ ਦੀ ਰਾਜਨੀਤੀ ਦੀ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦਾ ਵਿਰੋਧ ਕਰਨ, ਸਵਾਲ ਪੁੱਛਣ ਅਤੇ ਜਵਾਬ ਮੰਗਣ ਦਾ ਪੂਰਾ ਅਧਿਕਾਰ ਹੈ, ਪਰ ਸਵਾਲ ਤੱਥਾਂ ‘ਤੇ ਆਧਾਰਿਤ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਵਿਧਾਨਕ ਸੰਸਥਾ ‘ਤੇ ਦੋਸ਼ ਲਗਾਏ ਜਾਂਦੇ ਹਨ ਤਾਂ ਉਸ ਦੇ ਪਿੱਛੇ ਠੋਸ ਸਬੂਤ ਵੀ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਚੋਣ ਕਮਿਸ਼ਨ, ਸੁਪਰੀਮ ਕੋਰਟ, ਕੰਟਰੋਲਰ ਅਤੇ ਆਡੀਟਰ ਜਨਰਲ (ਸੀ.ਏ.ਜੀ.) ਸਮੇਤ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਕਿਸੇ ਇੱਕ ਸਰਕਾਰ ਜਾਂ ਰਾਜਨੀਤਿਕ ਪਾਰਟੀ ਦੀਆਂ ਸੰਸਥਾਵਾਂ ਨਹੀਂ ਹਨ। ਇਹਨਾਂ ਦੀ ਪ੍ਰਤਿਸ਼ਠਾ ਅਤੇ ਵਿਸ਼ਵਾਸਯੋਗਤਾ ਪੂਰੇ ਦੇਸ਼ ਅਤੇ ਲੋਕਤੰਤਰ ਦੀ ਪੂੰਜੀ ਹੈ। ਇਸ ਲਈ ਰਾਜਨੀਤਿਕ ਮਤਭੇਦਾਂ ਦੇ ਬਾਵਜੂਦ ਇਹਨਾਂ ਸੰਸਥਾਵਾਂ ਦੀ ਗਰਿਮਾ ਬਣਾਏ ਰੱਖਣਾ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੈਸ ਕਾਨਫਰੰਸ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਵ ਨਰਬੀਰ ਸਿੰਘ, ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ, ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਜੀਵ ਜੇਤਲੀ ਵੀ ਮੌਜੂਦ ਰਹੇ।
ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਤੱਥ ਸਾਹਮਣੇ ਰੱਖੇ ਵਿਰੋਧੀ ਧਿਰ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ, ਚੋਣ ਪ੍ਰਕਿਰਿਆ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਣਾ ਲੋਕਤੰਤਰ ਦਾ ਹਿੱਸਾ ਹੋ ਸਕਦਾ ਹੈ, ਪਰ ਬਿਨਾਂ ਸਬੂਤ ਦੇ ਗੰਭੀਰ ਦੋਸ਼ ਲਗਾਉਣਾ ਸਹੀ ਨਹੀਂ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਇੱਕ ਸਵੈ-ਇੱਛਤ (ਖੁਦਮੁਖਤਿਆਰ) ਸੰਵਿਧਾਨਕ ਸੰਸਥਾ ਹੈ, ਜਿਸ ‘ਤੇ ਦੇਸ਼ ਵਿੱਚ ਚੋਣ ਪ੍ਰਕਿਰਿਆ ਦੇ ਸੰਚਾਲਨ ਅਤੇ ਵੋਟਰ ਸੂਚੀ ਨੂੰ ਤਿਆਰ ਕਰਨ ਅਤੇ ਅਪਡੇਟ ਕਰਨ ਦੀ ਜ਼ਿੰਮੇਵਾਰੀ ਹੈ। ਚੋਣ ਕਮਿਸ਼ਨ ਖੁਦ ਵੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਵੋਟਰ ਭਾਗੀਦਾਰੀ ਵਧਾਉਣ ਲਈ ਵੱਖ-ਵੱਖ ਪੱਧਰਾਂ ‘ਤੇ ਕੰਮ ਕਰਦਾ ਹੈ।
ਐਸ.ਆਈ.ਆਰ. ਨੂੰ ਲੈ ਕੇ ਚੋਣ ਕਮਿਸ਼ਨ ਦੀ ਸਥਿਤੀ ਸਪੱਸ਼ਟ – ਮੁੱਖ ਮੰਤਰੀ
ਸ਼੍ਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਗਹਿਨ ਪੁਨਰੀਖਣ ਯਾਨੀ ਐਸ.ਆਈ.ਆਰ. (SIR) ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੇ ਐਸ.ਆਈ.ਆਰ. ਨਾਲ ਜੁੜੇ ਆਪਣੇ ਫੈਸਲਿਆਂ ਅਤੇ ਪ੍ਰਕਿਰਿਆ ਦੇ ਸਬੰਧ ਵਿੱਚ ਸਥਿਤੀ ਸਪੱਸ਼ਟ ਕੀਤੀ ਹੈ। ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ 24 ਜੂਨ 2025 ਨੂੰ ਐਸ.ਆਈ.ਆਰ. ਨਾਲ ਸਬੰਧਤ ਹੁਕਮ ਜਾਰੀ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇਸ ਦੇ ਸਬੰਧ ਵਿੱਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਹਨਾਂ ਕਿਹਾ ਕਿ ਐਸ.ਆਈ.ਆਰ. ਨੂੰ ਲੈ ਕੇ ਫਾਰਮ – 6 ਅਤੇ ਘੋਸ਼ਣਾ-ਪੱਤਰ ਦੇ ਸਬੰਧ ਵਿੱਚ ਵੀ ਭਰਮ ਫੈਲਾਉਣ ਦਾ ਯਤਨ ਕੀਤਾ ਗਿਆ, ਜਦਕਿ ਚੋਣ ਕਮਿਸ਼ਨ ਦੇ ਮੌਜੂਦਾ ਵੋਟਰ ਸੇਵਾ ਪੋਰਟਲ ‘ਤੇ ਫਾਰਮ – 6 ਅਤੇ ਸਬੰਧਤ ਘੋਸ਼ਣਾ-ਪੱਤਰ ਦੀ ਪ੍ਰਕਿਰਿਆ ਸਪੱਸ਼ਟ ਤੌਰ ‘ਤੇ ਉਪਲਬਧ ਹੈ।
ਹਰ ਯੋਗ ਨਾਗਰਿਕ ਦਾ ਵੋਟ ਦਾ ਅਧਿਕਾਰ ਸੁਰੱਖਿਅਤ ਰਹਿਣਾ ਲੋਕਤੰਤਰ ਦੀ ਪਹਿਲੀ ਲੋੜ
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਸਿਰਫ ਚੋਣਾਂ ਕਰਵਾਉਣ ਨਾਲ ਮਜ਼ਬੂਤ ਨਹੀਂ ਹੁੰਦਾ। ਇਸ ਲਈ ਵੋਟਰ ਸੂਚੀ ਸ਼ੁੱਧ ਅਤੇ ਪਾਰਦਰਸ਼ੀ ਹੋਵੇ, ਹਰ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲੇ, ਚੋਣਾਂ ਸੁਤੰਤਰ ਅਤੇ ਨਿਰਪੱਖ ਹੋਣ ਅਤੇ ਜਨਤਾ ਦਾ ਲੋਕਤੰਤਰੀ ਵਿਵਸਥਾ ਵਿੱਚ ਵਿਸ਼ਵਾਸ ਮਜ਼ਬੂਤ ਬਣਿਆ ਰਹੇ—ਇਹ ਜ਼ਰੂਰੀ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਧਿਕਾਰੀਆਂ ਰਾਹੀਂ ਜ਼ਮੀਨੀ ਪੱਧਰ ‘ਤੇ ਵੋਟਰਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਅਤੇ ਛੁੱਟੇ ਹੋਏ ਯੋਗ ਨਾਗਰਿਕਾਂ ਤੱਕ ਪਹੁੰਚਣ ਦਾ ਯਤਨ ਕੀਤਾ ਜਾਂਦਾ ਹੈ। ਚੋਣ ਕਮਿਸ਼ਨ ਨੇ ਵੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਫਾਰਮ ਇਕੱਠੇ ਕਰਨ ਅਤੇ ਵੋਟਰਾਂ ਦੀ ਸਹਾਇਤਾ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜਨੀਤਿਕ ਮਤਭੇਦ ਲੋਕਤੰਤਰ ਦਾ ਕੁਦਰਤੀ ਹਿੱਸਾ ਹਨ, ਪਰ ਇਹਨਾਂ ਮਤਭੇਦਾਂ ਕਾਰਨ ਲੋਕਤੰਤਰੀ ਸੰਸਥਾਵਾਂ ਪ੍ਰਤੀ ਅਵਿਸ਼ਵਾਸ ਪੈਦਾ ਨਹੀਂ ਹੋਣਾ ਚਾਹੀਦਾ। ਉਹਨਾਂ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਵਿਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ “ਚੋਣਾਂ ਆਉਣਗੀਆਂ, ਚੋਣਾਂ ਜਾਣਗੀਆਂ, ਪਰ ਰਾਸ਼ਟਰ ਅਮਰ ਰਹਿਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਅਤੇ ਹਾਰ ਲੋਕਤੰਤਰੀ ਵਿਵਸਥਾ ਦਾ ਹਿੱਸਾ ਹੈ। ਕਿਸੇ ਚੋਣ ਨਤੀਜੇ ਦੇ ਆਪਣੇ ਪੱਖ ਵਿੱਚ ਨਾ ਆਉਣ ‘ਤੇ ਸੰਵਿਧਾਨਕ ਸੰਸਥਾਵਾਂ ਦੀ ਵਿਸ਼ਵਾਸਯੋਗਤਾ ‘ਤੇ ਸਵਾਲ ਚੁੱਕਣਾ ਸਹੀ ਨਹੀਂ ਹੈ। ਦੇਸ਼ ਅਤੇ ਲੋਕਤੰਤਰ ਸਭ ਤੋਂ ਉੱਪਰ ਹਨ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸੇ ਭਾਵਨਾ ਨਾਲ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਅੱਜ ਲੋੜ ਦੋਸ਼ਾਂ ਦੀ ਨਹੀਂ, ਤੱਥਾਂ ਦੀ ਰਾਜਨੀਤੀ ਦੀ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਲੋੜ ਦੋਸ਼ਾਂ ਦੀ ਰਾਜਨੀਤੀ ਦੀ ਨਹੀਂ, ਸਗੋਂ ਤੱਥਾਂ ਦੀ ਰਾਜਨੀਤੀ ਦੀ ਹੈ। ਲੋੜ ਭਰਮ ਫੈਲਾਉਣ ਦੀ ਨਹੀਂ, ਸਗੋਂ ਸੱਚ ਨੂੰ ਜਨਤਾ ਦੇ ਸਾਹਮਣੇ ਰੱਖਣ ਦੀ ਹੈ। ਉਹਨਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਦੋਸ਼ਾਂ ਦੇ ਨਾਲ ਸਬੂਤ ਵੀ ਪੇਸ਼ ਕਰਨੇ ਚਾਹੀਦੇ ਹਨ, ਤਾਂ ਜੋ ਜਨਤਾ ਦੇ ਸਾਹਮਣੇ ਅਸਲ ਸਥਿਤੀ ਸਪੱਸ਼ਟ ਹੋ ਸਕੇ। ਉਹਨਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਬਜਾਏ ਉਹਨਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਸੰਸਥਾਵਾਂ ਦੀ ਵਿਸ਼ਵਾਸਯੋਗਤਾ ‘ਤੇ ਅਣਚਾਹੇ ਸਵਾਲ ਚੁੱਕਣ ਨਾਲ ਅੰਤ ਵਿੱਚ ਲੋਕਤੰਤਰੀ ਵਿਵਸਥਾ ਵਿੱਚ ਜਨਤਾ ਦੇ ਵਿਸ਼ਵਾਸ ‘ਤੇ ਅਸਰ ਪੈਂਦਾ ਹੈ।
ਸਰਕਾਰ ਦਾ ਵਿਰੋਧ ਕਰੋ, ਪਰ ਸੰਵਿਧਾਨਕ ਸੰਸਥਾਵਾਂ ਦੀ ਗਰਿਮਾ ਬਣੀ ਰਹੇ
ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ। ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ ਅਤੇ ਜਵਾਬ ਵੀ ਮੰਗਿਆ ਜਾਣਾ ਚਾਹੀਦਾ ਹੈ, ਕਿਉਂਕਿ ਇਹੋ ਸਿਹਤਮੰਦ ਲੋਕਤੰਤਰ ਦੀ ਪਛਾਣ ਹੈ। ਪਰ ਰਾਜਨੀਤਿਕ ਵਿਰੋਧ ਅਤੇ ਸੰਵਿਧਾਨਕ ਸੰਸਥਾਵਾਂ ਦੀ ਗਰਿਮਾ—ਦੋਵਾਂ ਨੂੰ ਵੱਖ-ਵੱਖ ਰੱਖਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ, ਨੀਤੀਆਂ ਅਤੇ ਕਾਰਜਪ੍ਰਣਾਲੀ ‘ਤੇ ਵਿਰੋਧੀ ਧਿਰ ਆਪਣੀ ਗੱਲ ਮਜ਼ਬੂਤੀ ਨਾਲ ਰੱਖ ਸਕਦੀ ਹੈ, ਪਰ ਚੋਣ ਕਮਿਸ਼ਨ ਜਾਂ ਹੋਰ ਸੰਵਿਧਾਨਕ ਸੰਸਥਾਵਾਂ ਬਾਰੇ ਗੰਭੀਰ ਦੋਸ਼ ਲਗਾਉਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਅਤੇ ਸਬੂਤਾਂ ਨੂੰ ਸਾਹਮਣੇ ਰੱਖਣਾ ਚਾਹੀਦਾ ਹੈ।
ਗਰੀਬ ਅਤੇ ਵਾਂਝੇ ਵਰਗਾਂ ਦੇ ਜੀਵਨ ਵਿੱਚ ਬਦਲਾਅ ਦਾ ਕੀਤਾ ਜ਼ਿਕਰ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਵਾਂਝੇ ਵਰਗਾਂ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਗਰੀਬ ਪਰਿਵਾਰਾਂ ਤੱਕ ਰਿਹਾਇਸ਼, ਗੈਸ ਕਨੈਕਸ਼ਨ, ਰਾਸ਼ਨ, ਸਿਹਤ ਸਹੂਲਤਾਂ, ਨਲਕਿਆਂ ਤੋਂ ਪਾਣੀ ਅਤੇ ਕਿਸਾਨਾਂ ਲਈ ਆਰਥਿਕ ਸਹਾਇਤਾ ਵਰਗੀਆਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਗਿਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਤੇ ਜਲ ਜੀਵਨ ਮਿਸ਼ਨ ਵਰਗੀਆਂ ਯੋਜਨਾਵਾਂ ਨੇ ਆਮ ਨਾਗਰਿਕ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਵਿਕਾਸ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੈ।
ਰਾਸ਼ਟਰੀ ਸੁਰੱਖਿਆ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਵੀ ਜ਼ਿੰਮੇਵਾਰੀ ਨਾਲ ਗੱਲ ਕਰਨ ਦੀ ਲੋੜ
ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਰਾਜਨੀਤਿਕ ਬਿਆਨ ਦਿੰਦੇ ਸਮੇਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਦਾ ਪਰਿਚੈ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫੌਜ, ਸੁਰੱਖਿਆ ਅਤੇ ਦੇਸ਼ ਦੀਆਂ ਰਣਨੀਤਕ ਕਾਰਵਾਈਆਂ ਨਾਲ ਜੁੜੇ ਮੁੱਦਿਆਂ ‘ਤੇ ਬਿਨਾਂ ਠੋਸ ਜਾਣਕਾਰੀ ਦੇ ਬਿਆਨਬਾਜ਼ੀ ਜਨਤਾ ਦੇ ਵਿਚਕਾਰ ਭਰਮ ਪੈਦਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਆਲੋਚਨਾ ਕੀਤੀ ਜਾ ਸਕਦੀ ਹੈ, ਪਰ ਦੇਸ਼ ਦੀਆਂ ਸੰਸਥਾਵਾਂ ਅਤੇ ਰਾਸ਼ਟਰੀ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਰਾਜਨੀਤਿਕ ਪਾਰਟੀਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ।
ਧਾਰਾ 370 ਹਟਣ ਨਾਲ ਜੰਮੂ-ਕਸ਼ਮੀਰ ਵਿੱਚ ਲੋਕਾਂ ਨੂੰ ਲੋਕਤੰਤਰੀ ਅਧਿਕਾਰਾਂ ਦਾ ਵਿਸਤਾਰ ਮਿਲਿਆ – ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਲੋਕਤੰਤਰੀ ਅਧਿਕਾਰਾਂ ਅਤੇ ਰਾਜਨੀਤਿਕ ਭਾਗੀਦਾਰੀ ਦਾ ਵਿਸਤਾਰ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਵਿਰੋਧੀ ਧਿਰ ਦੇ ਕੰਮਾਂ ਨੂੰ ਵੀ ਦੇਖ ਰਹੀ ਹੈ ਅਤੇ ਇਹ ਵੀ ਦੇਖ ਰਹੀ ਹੈ ਕਿ ਕਿਸ ਤਰ੍ਹਾਂ ਰਾਜਨੀਤਿਕ ਵਿਰੋਧ ਦੇ ਨਾਂ ‘ਤੇ ਸੰਵਿਧਾਨਕ ਸੰਸਥਾਵਾਂ ਦੀ ਗਰਿਮਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਅੰਤਿਮ ਫੈਸਲਾ ਜਨਤਾ ਦੇ ਹੱਥ ਵਿੱਚ ਹੁੰਦਾ ਹੈ ਅਤੇ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਜਨਤਾ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਰਾਜਨੀਤਿਕ ਪਾਰਟੀਆਂ ਦੇ ਕੰਮਾਂ ਅਤੇ ਉਹਨਾਂ ਦੇ ਵਿਵਹਾਰ ਦਾ ਆਕਲਨ ਕਰੇਗੀ।
ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਕਾਂਗਰਸ ਅਤੇ ਆਪ ‘ਤੇ ਮੁੱਖ ਮੰਤਰੀ ਨੇ ਚੁੱਕੇ ਸਵਾਲ
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦਾ ਜ਼ਿਕਰ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਵਿੱਚ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਰਹੀ ਅਤੇ ਇਸ ਸਮੱਸਿਆ ਨੂੰ ਪ੍ਰਭਾਵੀ ਢੰਗ ਨਾਲ ਖਤਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਬਾਅਦ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਵੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਬਣੀਆਂ ਰਹੀਆਂ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸੋਚ ਅਜਿਹੀ ਰਹੀ ਕਿ ਜੇਕਰ ਨੌਜਵਾਨ ਨਸ਼ੇ ਵਿੱਚ ਉਲਝਿਆ ਰਹੇਗਾ ਤਾਂ ਉਹ ਰੁਜ਼ਗਾਰ ਅਤੇ ਆਪਣੇ ਅਧਿਕਾਰਾਂ ਦੇ ਸਵਾਲ ਨਹੀਂ ਚੁੱਕੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਦੀ ਬਜਾਏ ਠੋਸ ਕਾਰਵਾਈ ਅਤੇ ਨਤੀਜਿਆਂ ‘ਤੇ ਧਿਆਨ ਦੇਣ ਦੀ ਲੋੜ ਹੈ।
ਸੰਵਿਧਾਨਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਲੋਕਤੰਤਰੀ ਵਿਵਸਥਾ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ, ਨਿਆਂਪਾਲਿਕਾ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਦੀ ਸੁਤੰਤਰਤਾ, ਪ੍ਰਤਿਸ਼ਠਾ ਅਤੇ ਵਿਸ਼ਵਾਸਯੋਗਤਾ ਦਾ ਸਤਿਕਾਰ ਕੀਤਾ ਜਾਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ “ਰਾਜਨੀਤਿਕ ਮਤਭੇਦ ਆਪਣੀ ਜਗ੍ਹਾ ਹਨ, ਪਰ ਸੰਵਿਧਾਨਕ ਸੰਸਥਾਵਾਂ ਦੀ ਗਰਿਮਾ ਸਭ ਤੋਂ ਉੱਪਰ ਹੈ।” ਹਰ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲੇ, ਵੋਟਰ ਸੂਚੀ ਸ਼ੁੱਧ ਅਤੇ ਪਾਰਦਰਸ਼ੀ ਹੋਵੇ, ਚੋਣਾਂ ਸੁਤੰਤਰ ਅਤੇ ਨਿਰਪੱਖ ਹੋਣ ਅਤੇ ਜਨਤਾ ਦਾ ਲੋਕਤੰਤਰ ਵਿੱਚ ਵਿਸ਼ਵਾਸ ਮਜ਼ਬੂਤ ਬਣਿਆ ਰਹੇ— ਇਹੋ ਲੋਕਤੰਤਰੀ ਵਿਵਸਥਾ ਦੀ ਮੂਲ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਜਨਤਾ ਜਾਗਰੂਕ ਹੈ ਅਤੇ ਉਹ ਤੱਥਾਂ ਨੂੰ ਸਮਝਦੀ ਹੈ। ਇਸ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਦੋਸ਼-ਪ੍ਰਤੀਦੋਸ਼ ਤੋਂ ਅੱਗੇ ਵਧ ਕੇ ਸਕਾਰਾਤਮਕ, ਤੱਥਪੂਰਨ ਅਤੇ ਜ਼ਿੰਮੇਵਾਰ ਰਾਜਨੀਤਿਕ ਸੰਵਾਦ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 138ਵੇਂ ਐਡੀਸ਼ਨ ਨੂੰ ਸੁਣਿਆ
ਚੰਡੀਗੜ੍ਹ
( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ 138ਵੇਂ ਐਡੀਸ਼ਨ ਨੂੰ ਸੁਣਿਆ। ਇਸ ਮੌਕੇ ‘ਤੇ ਸੇਵਾ ਸੰਕਲਪ ਅਭਿਆਨ ਤਹਿਤ ਮੁੱਖ ਮੰਤਰੀ ਨੇ ਖੇਡਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸਮਾਗਮ ਵਾਲੀ ਥਾਂ ‘
…