ਮਾਣੋਚਾਹਲ ਖ਼ੁਰਦ ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ-ਬਿੱਲਾ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,
ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣੋਚਾਹਲ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ,ਜਦੋਂ ਅੰਮ੍ਰਿਤਬੀਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬਲਦੇਵ ਸਿੰਘ,ਗੁਰਜੀਤ ਸਿੰਘ,ਜੁਗਰਾਜ ਸਿੰਘ,ਬਲਵਿੰਦਰ ਸਿੰਘ,ਜਸ਼ਨਦੀਪ ਸਿੰਘ,ਕੁਲਵੰਤ ਸਿੰਘ, ਜਸਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਰਸ਼ਪਾਲ ਸਿੰਘ ਅਤੇ ਤਰਲੋਚਨ ਸਿੰਘ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ,ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਿੰਡ-ਪਿੰਡ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੇ ਜਥੇਬੰਦਕ ਆਧਾਰ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾ ਰਿਹਾ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਾਣੂ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ,ਸੂਬੇ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਪਾਰਟੀ ਨਾਲ ਜੁੜਨਗੇ।