September 30, 2026

Justice News

ਅਵਾਮ ਦੀ ਆਵਾਜ਼

ਡਾ. ਦਰਪਣ ਆਹਲੂਵਾਲੀਆ ਨੇ ਵਿਦਿਆਰਥੀਆਂ ਨਾਲ ਖਾਧਾ ਦੁਪਹਿਰ ਦਾ ਖਾਣਾ, ਸੁਣੀਆਂ ਸਮੱਸਿਆਵਾਂ ਤੇ ਲਏ ਸੁਝਾਅ

ਖੰਨਾ, ਲੁਧਿਆਣਾ
( ਜਸਟਿਸ ਨਿਊਜ਼)
ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਜੀ.ਜੀ.ਆਈ.) ਵਿਖੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਾਂਝੀਆਂ ਕੀਤੀਆਂ ਵੱਖ-ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਸਥਾ ਦੇ ਪ੍ਰਬੰਧਨ ਦੇ ਤੁਰੰਤ ਸਹਿਯੋਗ ਨਾਲ ਕਈ ਛੋਟੀਆਂ ਪਰ ਮਹੱਤਵਪੂਰਨ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਐਸ.ਐਸ.ਪੀ ਖੰਨਾ ਨੇ ਵਿਦਿਆਰਥੀਆਂ ਅਤੇ ਸੰਸਥਾ ਪ੍ਰਬੰਧਨ ਵਿਚਕਾਰ ਨਿਰੰਤਰ ਸੰਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਕੈਂਪਸ ਵਿੱਚ ਸਪੱਸ਼ਟ ਸਥਾਨਾਂ ’ਤੇ ਫੀਡਬੈਕ ਕਿਊ.ਆਰ. ਕੋਡ ਲਗਾਏ ਜਾਣਗੇ। ਇਨ੍ਹਾਂ ਰਾਹੀਂ ਵਿਦਿਆਰਥੀ ਆਪਣੀਆਂ ਸ਼ਿਕਾਇਤਾਂ ਜਾਂ ਸੁਝਾਅ ਗੁਮਨਾਮ ਜਾਂ ਆਪਣੀ ਪਛਾਣ ਸਮੇਤ ਦਰਜ ਕਰਵਾ ਸਕਣਗੇ।
ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਨਾਲ ਸੰਵਾਦ ਸਥਾਪਤ ਕਰਨ ਅਤੇ ਮੁੱਦਿਆਂ ਦਾ ਸਮੇਂ ਸਿਰ ਹੱਲ ਕਰਨ ਲਈ ‘ਸੰਵਾਦ’ ਨਾਮਕ ਢਾਂਚਾਗਤ ਪਲੇਟਫਾਰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਪਲੇਟਫਾਰਮ ਰਾਹੀਂ ਪੁਲਿਸ, ਸੰਸਥਾ ਪ੍ਰਬੰਧਨ ਅਤੇ ਵਿਦਿਆਰਥੀਆਂ ਵਿਚਕਾਰ ਨਿਰੰਤਰ ਸੰਚਾਰ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਸਮੇਂ ਸਿਰ ਕੀਤਾ ਜਾ ਸਕੇ।
ਇਸੇ ਲੜੀ ਤਹਿਤ ਪੁਲਿਸ ਅਤੇ ਸੰਸਥਾ ਪ੍ਰਬੰਧਨ ਦੀ ਅਗਵਾਈ ਹੇਠ ਵਿਦਿਆਰਥੀਆਂ ਨਾਲ ਅਗਲੀ ਮੀਟਿੰਗ 9 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀਆਂ ਗੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਣਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਕੈਂਪਸ ਵਿੱਚ ਸਕਾਰਾਤਮਕ ਤੇ ਸੁਹਾਵਣਾ ਮਾਹੌਲ ਬਣਾਈ ਰੱਖਣਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.