September 30, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਬੋਰਡ ਵੱਲੋਂ ਸਬ ਜੇਲ ਮੋਗਾ ਦਾ ਨਿਰੀਖਣ-ਬੋਰਡ ਆਫ ਵਿਜਟਰਸ ਨੇ ਬੈਰਕਾਂ, ਮੈਡੀਕਲ ਸਹੂਲਤਾਂ, ਸਫਾਈ ਤੇ ਸੁਰੱਖਿਆ ਪ੍ਰਬੰਧਾਂ ਆਦਿ ਦਾ ਲਿਆ ਜਾਇਜਾ।

ਮੋਗਾ,

(ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )
ਸ੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਸ੍ਰੀ ਸਿਮਰਨ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸਮੇਤ ਬੋਰਡ ਆਫ਼ ਵਿਜ਼ਿਟਰਜ਼ ਵੱਲੋਂ ਸਬ ਜੇਲ, ਮੋਗਾ ਦਾ ਬਰੀਕੀ ਨਾਲ ਨਿਰੀਖਣ ਕੀਤਾ ਗਿਆ। ਇਹ ਨਿਰੀਖਣ ਜੇਲ੍ਹਾਂ ਵਿੱਚ ਬੁਨਿਆਦੀ ਸਹੂਲਤਾਂ, ਜਾਤੀ-ਆਧਾਰਿਤ ਭੇਦਭਾਵ ਅਤੇ ਹੋਰ ਭੇਦਭਾਵਪੂਰਨ ਪ੍ਰਥਾਵਾਂ ਦੀ ਜਾਂਚ ਲਈ ਨਿਯਮਤ ਨਿਰੀਖਣ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।

ਨਿਰੀਖਣ ਦੌਰਾਨ ਬੋਰਡ ਵੱਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ, ਲੰਗਰ/ਕਿਚਨ ਅਤੇ ਮੈਡੀਕਲ ਦੀਆਂ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ੍ਹ ਵਿੱਚ ਬੁਨਿਆਦੀ ਸਹੂਲਤਾਂ, ਸਫ਼ਾਈ, ਬੰਦੀਆਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਅਨੁਸ਼ਾਸਨ, ਮੈਡੀਕਲ ਸਹੂਲਤਾਂ, ਅਤੇ ਬੰਦੀਆਂ ਦੀ ਭਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਬੋਰਡ ਵੱਲੋਂ ਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਭਲਾਈ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ।

ਬੋਰਡ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਅੰਦਰ ਜਾਤੀ, ਲਿੰਗ, ਅਪੰਗਤਾ ਜਾਂ ਕਿਸੇ ਹੋਰ ਆਧਾਰ ’ਤੇ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਸਫ਼ਾਈ, ਸੁਰੱਖਿਆ, ਅਨੁਸ਼ਾਸਨ, ਭੋਜਨ ਦੀ ਗੁਣਵੱਤਾ, ਮੈਡੀਕਲ ਦੇਖਭਾਲ ਅਤੇ ਬੰਦੀਆਂ ਦੀ ਭਲਾਈ ਦੇ ਮਿਆਰਾਂ ਨੂੰ ਲਗਾਤਾਰ ਕਾਇਮ ਰੱਖਿਆ ਜਾਵੇ ਅਤੇ ਬੰਦੀਆਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਸ੍ਰ. ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਮੋਗਾ, ਸ਼੍ਰੀਮਤੀ ਮਮਤਾ ਕੱਕੜ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਗਾ, ਡਾ. ਜਯੋਤੀ ਸਹਾਇਕ ਸਿਵਲ ਸਰਜਨ ਮੋਗਾ, ਸ੍ਰੀ ਬਲਰਾਜ ਸਿੰਘ ਕੈਰੀਅਰ ਕਾਊਂਸਲਰ ਮੋਗਾ, ਸ਼੍ਰੀ ਤੇਜਿੰਦਰ ਸਿੰਘ ਸੀਨੀਅਰ ਇੰਡਸਟਰੀਅਲ ਪ੍ਰੋਮੋਸ਼ਨ ਅਫਸਰ ਮੋਗਾ, ਸ਼੍ਰੀ ਅਸ਼ੀਸ਼ ਕੁਮਾਰ ਸ਼ਰਮਾ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਮੋਗਾ ਅਤੇ ਸ਼੍ਰੀ ਪ੍ਰੀਤਮਪਾਲ ਸਿੰਘ ਡਿਪਟੀ ਸੁਪਰਡੈਂਟ ਸਬ ਜੇਲ ਮੋਗਾ ਹਾਜ਼ਰ ਸਨ।

ਨਿਰੀਖਣ ਤਸੱਲੀਬਖਸ਼ ਢੰਗ ਨਾਲ ਸੰਪੰਨ ਹੋਇਆ। ਬੋਰਡ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਾਫ਼-ਸੁਥਰਾ, ਸੁਰੱਖਿਅਤ, ਸਿਹਤਮੰਦ ਅਤੇ ਭੇਦਭਾਵ-ਰਹਿਤ ਮਾਹੌਲ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ।

Leave a Reply

Your email address will not be published. Required fields are marked *

Copyright © All rights reserved. | Newsphere by AF themes.