October 1, 2026

Justice News

ਅਵਾਮ ਦੀ ਆਵਾਜ਼

70ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ:-ਬਰਨਾਲਾ ਵਿਖੇ ਚੱਲ ਰਹੇ ਰਗਬੀ ਮੁਕਾਬਲੇ ਸਫਲਤਾਪੂਰਵਕ ਸੰਪੰਨ,ਸੰਗਰੂਰ ਦੀਆਂ ਕੁੜੀਆਂ ਅੱਵਲ ਰਹੀਆਂ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦੋਇਮ

ਬਰਨਾਲਾ,

(  ਜਸਟਿਸ ਨਿਊਜ਼  )

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਹਨ। ਇਹਨਾਂ ਖੇਡਾਂ ਵਿੱਚ ਸੰਗਰੂਰ ਦੀਆਂ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ‘ਤੇ ਕਬਜਾ ਕੀਤਾ ਹੈ। ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਖਿਡਾਰੀਆਂ ਵੱਲੋਂ ਵਿਖਾਈ ਗਈ ਖੇਡ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ।  ਉਹਨਾਂ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ।

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ  ਕੁਆਰਟਰ ਫਾਈਨਲ ਮੈਚਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ, ਮਾਲੇਰਕੋਟਲਾ ਨੇ ਫਰੀਦਕੋਟ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਗਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੰਗਰੂਰ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚਕਾਰ ਖੇਡੇ ਪਹਿਲੇ ਸੈਮੀਫਾਈਨਲ ਵਿੱਚ ਸੰਗਰੂਰ ਅਤੇ ਮਾਲੇਰਕੋਟਲਾ ਤੇ ਸ੍ਰੀ ਮੁਕਤਸਰ ਸਾਹਿਬ ਵਿਚਕਾਰ ਖੇਡੇ ਗਏ ਦੂਸਰੇ ਸੈਮੀਫਾਈਨਲ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ ਰਹੀ। ਫਾਈਨਲ ਵਿੱਚ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਟੂਰਨਾਮੈਂਟ ਆਬਜ਼ਰਬਰ ਜਗਦੀਸ਼ ਸਿੰਘ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਅਮੋਲਕ ਸਿੰਘ, ਬੇਅੰਤ ਸਿੰਘ, ਗੁਰਪ੍ਰੀਤ ਕੌਰ, ਜਸਮੀਤ ਕੌਰ, ਪਵਨਦੀਪ ਕੌਰ, ਸੁਖਪ੍ਰੀਤ ਕੌਰ, ਹਰਵਿੰਦਰ ਸਿੰਘ, ਅਵਤਾਰ ਸਿੰਘ, ਸੱਤਪਾਲ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਕਮਲਦੀਪ ਸ਼ਰਮਾ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਅਮਨਦੀਪ ਕੌਰ, ਮਨਜਿੰਦਰ ਸਿੰਘ, ਰਾਮਪ੍ਰਕਾਸ਼ ਸਿੰਘ, ਗੁਰਚਰਨ ਸਿੰਘ ਬੇਦੀ, ਅਰਚਨਾ, ਅਰਸ਼ਦੀਪ ਸਿੰਘ, ਲਖਵੀਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਅਤੇ ਖਿਡਾਰੀ ਮੌਜੂਦ ਸਨ।

ਫੋਟੋ ਕੈਪਸ਼ਨ : ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 19 (ਲੜਕੀਆਂ) ਦੀ ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪਤਵੰਤੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.