ਖੇਡਾਂ ਵਤਨ ਪੰਜਾਬ ਦੀਆਂ-2026: ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਜੌਹਰ,ਕਬੱਡੀ, ਫੁੱਟਬਾਲ ਅਤੇ ਜੂਡੋ ਦੇ ਜ਼ਿਲ੍ਹਾ ਪੱਧਰੀ ਜੇਤੂਆਂ ਦੇ ਨਤੀਜੇ ਜਾਰੀ
ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ, ਫੁੱਟਬਾਲ ਅਤੇ ਜੂਡੋ ਦੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਹਨਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂਉਹਨਾਂ ਦੱਸਿਆ ਕਿ ਸਰਕਲ ਸਟਾਈਲ ਕਬੱਡੀ ਦੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਜੀ.ਬੀ.ਆਈ.ਐੱਸ. ਆਦਰਸ਼ ਸਕੂਲ, ਦੌਲਤਪੁਰਾ ਨੀਵਾਂ ਨੇ ਪਹਿਲਾ ਅਤੇ ਬਿਲਾਸਪੁਰ ਦੀ ਪਿੰਡ ਪੱਧਰੀ ਟੀਮ ਨੇ ਦੂਜਾ ਸਥਾਨ, ਅੰਡਰ-17 ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਿਲਾਸਪੁਰ ਪਹਿਲੇ ਅਤੇ ਰੌਂਤਾ ਦੀ ਪਿੰਡ ਪੱਧਰੀ ਟੀਮ ਦੂਜੇ ਸਥਾਨ ’ਤੇ ਰਹੀ। ਅੰਡਰ-21 ਲੜਕਿਆਂ ਦੇ ਵਰਗ ਵਿੱਚ ਬੀ.ਜੇ.ਐੱਸ. ਪਬਲਿਕ ਸਕੂਲ, ਰੌਂਤਾ ਨੇ ਪਹਿਲਾ, ਭਾਗੂ ਦੀ ਪਿੰਡ ਪੱਧਰੀ ਟੀਮ ਨੇ ਦੂਜਾ ਅਤੇ ਭਗਤ ਸੇਵਾਵਾਂ ਜ਼ਮੀਰ ਸਪੋਰਟਸ ਕਲੱਬ, ਸਮਾਲਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਦੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਘੱਲ ਕਲਾਂ ਨੇ ਪਹਿਲਾ, ਚੰਦ ਪੁਰਾਣਾ ਨੇ ਦੂਜਾ ਅਤੇ ਮਹਿਣਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਕੋਟ ਈਸੇ ਖਾਂ ਪਹਿਲੇ, ਪੰਜਾਬ ਕਾਨਵੈਂਟ ਸਕੂਲ, ਬਾਘਾਪੁਰਾਣਾ ਦੂਜੇ ਅਤੇ ਘਲੋਟੀ ਤੀਜੇ ਸਥਾਨ ’ਤੇ ਰਿਹਾ। ਅੰਡਰ-21 ਲੜਕਿਆਂ ਦੇ ਵਰਗ ਵਿੱਚ ਮਹਿਣਾ ਨੇ ਪਹਿਲਾ, ਕੋਕਰੀ ਫੂਲਾ ਸਿੰਘ ਨੇ ਦੂਜਾ ਅਤੇ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 21 ਤੋਂ 30 ਸਾਲ ਉਮਰ ਵਰਗ ਦੇ ਲੜਕਿਆਂ ਵਿੱਚ ਮਹਿਣਾ ਨੇ ਪਹਿਲਾ, ਮੱਦੋਕੇ ਨੇ ਦੂਜਾ ਅਤੇ ਬਿਲਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਪੰਜਾਬ ਕਾਨਵੈਂਟ ਸਕੂਲ, ਬਾਘਾਪੁਰਾਣਾ ਨੇ ਪਹਿਲਾ ਅਤੇ ਮਹਿਣਾ ਨੇ ਦੂਜਾ ਸਥਾਨ ਹਾਸਲ ਕੀਤਾ।
ਜੂਡੋ ਦੇ ਅੰਡਰ-14 ਲੜਕੀਆਂ ਦੇ 32 ਕਿਲੋਗ੍ਰਾਮ ਭਾਰ ਵਰਗ ਵਿੱਚ ਹੀਰਤ ਕੌਰ ਨੇ ਪਹਿਲਾ, ਜਸਲੀਨ ਕੌਰ ਨੇ ਦੂਜਾ ਅਤੇ ਖੁਸ਼ਨੂਰ ਕੌਰ ਤੇ ਗੁਰਨਾਜ਼ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 36 ਕਿਲੋਗ੍ਰਾਮ ਭਾਰ ਵਰਗ ਵਿੱਚ ਸਿਵਨੂਰ ਕੌਰ ਪਹਿਲੇ, ਪਰਨੀਤ ਕੌਰ ਦੂਜੇ ਅਤੇ ਕਰਨਵੀਰ ਕੌਰ ਤੀਜੇ ਸਥਾਨ ’ਤੇ ਰਹੀ। 40 ਕਿਲੋਗ੍ਰਾਮ ਭਾਰ ਵਰਗ ਵਿੱਚ ਲਵਲੀਨ ਕੌਰ ਨੇ ਪਹਿਲਾ, ਜੈਸਮੀਨ ਕੌਰ ਨੇ ਦੂਜਾ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 44 ਕਿਲੋਗ੍ਰਾਮ ਭਾਰ ਵਰਗ ਵਿੱਚ ਗੁਰਨੂਰ ਕੌਰ ਪਹਿਲੇ, ਕਾਜਲ ਦੂਜੇ ਅਤੇ ਸ਼ਗਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। 48 ਕਿਲੋਗ੍ਰਾਮ ਭਾਰ ਵਰਗ ਵਿੱਚ ਕਰਨਵੀਰ ਕੌਰ ਅਤੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਇਸ਼ਮੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਅੰਡਰ-21 ਲੜਕੀਆਂ ਦੇ ਜੂਡੋ ਮੁਕਾਬਲਿਆਂ ਵਿੱਚ 44 ਕਿਲੋਗ੍ਰਾਮ ਭਾਰ ਵਰਗ ਵਿੱਚ ਹਰਸਿਮਰਨ ਕੌਰ ਨੇ ਪਹਿਲਾ, ਰਾਜਦੀਪ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 48 ਕਿਲੋਗ੍ਰਾਮ ਭਾਰ ਵਰਗ ਵਿੱਚ ਗੁਰਪ੍ਰੀਤ ਕੌਰ ਪਹਿਲੇ ਅਤੇ ਪ੍ਰਵੀਨ ਕੌਰ ਦੂਜੇ ਸਥਾਨ ’ਤੇ ਰਹੀ। 52 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ੁਭਕਿਰਨ ਕੌਰ, 57 ਕਿਲੋਗ੍ਰਾਮ ਭਾਰ ਵਰਗ ਵਿੱਚ ਮਹਿਕਦੀਪ ਕੌਰ ਅਤੇ 63 ਕਿਲੋਗ੍ਰਾਮ ਭਾਰ ਵਰਗ ਵਿੱਚ ਜਸਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਟੂਰਨਾਮੈਂਟ ਦੌਰਾਨ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਆਗਾਮੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।