October 5, 2026

Justice News

ਅਵਾਮ ਦੀ ਆਵਾਜ਼

ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਊਰਜਾ — ਮੁਜ਼ੱਮਿਲ ਅਲੀ ਖਾਂ ਸ਼ੇਰਵਾਨੀ*2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਰਚੇਗੀ ਇਤਿਹਾਸ, ਨੌਜਵਾਨਾਂ ‘ਚ ਭਰਿਆ ਨਵਾਂ ਜੋਸ਼

 

(ਸ਼ਹਿਬਾਜ਼ ਚੌਧਰੀ)
ਭਾਰਤੀ ਰਾਸ਼ਟਰੀ ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਲਗਾਤਾਰ ਵਿਧਾਇਕ ਚੁਣੇ ਆ ਰਹੇ ਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਅਹਿਮ ਨਿਯੁਕਤੀ ਦਾ ਸਵਾਗਤ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਉਪ ਪ੍ਰਧਾਨ, ਸੀਨੀਅਰ ਆਗੂ ਅਤੇ ਹਲਕਾ ਮਾਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸ਼੍ਰੀ ਮੁਜ਼ੱਮਿਲ ਅਲੀ ਖਾਂ ਸ਼ੇਰਵਾਨੀ ਨੇ ਹਾਈਕਮਾਂਡ ਦੇ ਇਸ ਫੈਸਲੇ ਨੂੰ ਬਹੁਤ ਹੀ ਦੂਰਅੰਦੇਸ਼ੀ ਅਤੇ ਸਮੇਂ ਦੀ ਮੰਗ ਦੱਸਿਆ ਹੈ।
ਮੀਡੀਆ ਨੂੰ ਜਾਰੀ ਇੱਕ ਵਿਸ਼ੇਸ਼ ਬਿਆਨ ‘ਚ ਸ਼੍ਰੀ ਮੁਜ਼ੱਮਿਲ ਅਲੀ ਖਾਂ ਸ਼ੇਰਵਾਨੀ ਨੇ ਕਿਹਾ ਕਿ ਸ਼੍ਰੀ ਪਰਗਟ ਸਿੰਘ ਇੱਕ ਨਿਰਪੱਖ, ਸਾਫ਼-ਸੁਥਰੀ ਛਵੀ ਵਾਲੇ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ। ਖੇਡਾਂ ਦੇ ਮੈਦਾਨ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੇ ਰਾਜਨੀਤਿਕ ਖੇਤਰ ਵਿੱਚ ਵੀ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਦੀ ਕਮਾਂਡ ਇੱਕ ਤਜਰਬੇਕਾਰ ਅਤੇ ਇਮਾਨਦਾਰ ਹੱਥ ਵਿੱਚ ਸੌਂਪ ਕੇ ਵਰਕਰਾਂ ਵਿੱਚ ਨਵਾਂ ਰੂਹਾਨੀ ਜੋਸ਼ ਭਰ ਦਿੱਤਾ ਹੈ।
ਮੁਜੱਮਿਲ ਅਲੀ ਖਾਂ ਸ਼ੇਰਵਾਨੀ ਨੇ ਅੱਗੇ ਆਖਿਆ ਕਿ ਪਰਗਟ ਸਿੰਘ ਦਾ ਪ੍ਰਸ਼ਾਸਨਿਕ ਤਜਰਬਾ, ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਅਤੇ ਖੇਡਾਂ ਨਾਲ ਜੁੜਿਆ ਪਿਛੋਕੜ ਸੂਬੇ ਦੇ ਯੂਥ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਅਗਵਾਈ ਹੇਠ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਹੋਰ ਮਜ਼ਬੂਤੀ ਨਾਲ ਉੱਭਰੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ।
ਉਨ੍ਹਾਂ ਨੇ ਪਰਗਟ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦਾ ਯੂਥ ਕਾਂਗਰਸ ਦਾ ਹਰੇਕ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸੂਬਾ ਪ੍ਰਧਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.