ਮਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਟਰੇਸ — ਮੁਲਜ਼ਮ ਕਾਬੂ, 2,000/- ਰੁਪਏ ਨਕਦ ਅਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ
(ਸ਼ਹਿਬਾਜ਼ ਚੌਧਰੀ)
ਮਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਦਵਿੰਦਰ ਸਿੰਘ ਵਾਸੀ ਸਦਰਾਬਾਦ ਨੌਸ਼ਹਿਰਾ ਨੂੰ ਕਾਬੂ ਕੀਤਾ ਗਿਆ ਹੈ।
ਇਹ ਕਾਰਵਾਈ ਐਸ.ਐਸ.ਪੀ. ਮਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਅਤੇ ਡੀ.ਐਸ.ਪੀ. ਸਬ-ਡਿਵੀਜ਼ਨ ਅਮਰਗੜ੍ਹ ਸ੍ਰੀ ਸੰਜੀਵ ਕਪੂਰ, ਪੀ.ਪੀ.ਐਸ. ਦੀ ਅਗਵਾਈ ਹੇਠ ਏ.ਐਸ.ਆਈ. ਹਰਜਿੰਦਰ ਸਿੰਘ, ਇੰਚਾਰਜ ਪੀ.ਪੀ. ਹਿੰਮਤਾਨਾ ਵੱਲੋਂ ਕੀਤੀ ਗਈ।
ਮੁਲਜ਼ਮ ਪਾਸੋਂ 2,000/- ਰੁਪਏ ਨਕਦ ਰਾਸ਼ੀ ਅਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪਹਿਲਾਂ ਦਰਜ ਸਨੈਚਿੰਗ ਦੇ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਪਾਸੋਂ ਇੱਕ ਮੋਟਰਸਾਈਕਲ ਬਰਾਮਦ ਹੋਇਆ ਸੀ, ਜੋ ਜਾਂਚ ਦੌਰਾਨ ਚੋਰੀ ਦਾ ਪਾਇਆ ਗਿਆ। ਇਸ ਤੋਂ ਬਾਅਦ ਮੁਲਜ਼ਮ ਦੀ ਪੁੱਛਗਿੱਛ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ।
ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਵੱਲੋਂ ਪੰਜ ਹੋਰ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹੋਣ ਬਾਰੇ ਖੁਲਾਸਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਸਬੰਧੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਹੋਰ ਬਰਾਮਦਗੀਆਂ ਲਈ ਵੀ ਯਤਨ ਜਾਰੀ ਹਨ।
ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਮਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਲਈ ਕਾਰਵਾਈ ਲਗਾਤਾਰ ਜਾਰੀ ਹੈ।