ਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ,ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਸ਼ੋਕ ਵਜੋਂ ਦੁਪਹਿਰ ਬਾਅਦ ਰਹੇ ਬੰਦ
ਅੰਮ੍ਰਿਤਸਰ
, ( ਜਸਟਿਸ ਨਿਊਜ਼ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯਾਦ ਰਹੇਗਾ।
ਐਡਵੋਕੇਟ ਧਾਮੀ ਨੇ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਇੰਜੀ: ਸੁਖਮਿੰਦਰ ਸਿੰਘ ਨੇ ਵੀ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਜਥੇਦਾਰ ਸੂਬਾ ਸਿੰਘ ਨਮਿਤ ਅਰਦਾਸ ਕੀਤੀ। ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਬੰਦ ਰੱਖੇ ਗਏ।