August 17, 2026

Justice News

ਅਵਾਮ ਦੀ ਆਵਾਜ਼

ਸੇਵਾ ਕੇਂਦਰਾਂ ਦੇ ਸਮੇਂ ’ਚ 1 ਜਨਵਰੀ ਤੋਂ ਹੋਵੇਗੀ ਤਬਦੀਲੀ-ਡਿਪਟੀ ਕਮਿਸ਼ਨਰ

ਮਾਨਸਾ:—
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 1 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਮਾਨਸਾ ਜ਼ਿਲ੍ਹੇ ’ਚ 1 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 31 ਜਨਵਰੀ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.