ਸੰਗਰੂਰ:____ਸਮਾਜ ਸੇਵਾ ਨੂੰ ਸਮਰਪਿਤ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਦੀਆਂ ਸਾਰੀਆਂ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰੀ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ ਜਿਸ ਦੀ ਘੋਸ਼ਣਾ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਦਫਤਰ ਵਿਖੇ ਕੀਤੀ ਗਈ ਕੌਮੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸੰਗਠਨ ਦਾ ਸਾਰਾ ਨਵਾਂ ਢਾਂਚਾ 31 ਜਨਵਰੀ 2024 ਤੋਂ ਪਹਿਲਾਂ ਪਹਿਲਾਂ ਬਣਾ ਲਿਆ ਜਾਵੇਗਾ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਮਿਸ਼ਨ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਇੱਕ ਸਮਾਜਿਕ ਜੱਥੇਬੰਦੀ ਹੈ ਜਿਸ ਵਿੱਚ ਹਰ ਵਰਗ ਨਾਲ ਸਬੰਧਿਤ ਵਿਅਕਤੀ ਸ਼ਾਮਲ ਹਨ ਜ਼ੋ ਪਿਛਲੇ ਕਰੀਬ 24-25 ਸਾਲਾਂ ਤੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ, ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਅਤੇ ਗ਼ਰੀਬਾਂ ਦੀਆਂ ਸਮੱਸਿਆਂਵਾਂ ਦੇ ਸਥਾਈ ਹੱਲ, ਉਨ੍ਹਾਂ ਦੇ ਹਿੱਤਾਂ ਤੇ ਪਹਿਰਾ ਦੇਣ, ਉਨ੍ਹਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਨਸ਼ੇ ਆਦਿ ਸਮਾਜਿਕ ਬੁਰਾਈਆ ਤੋਂ ਦੂਰ ਕਰਨ, ਉਨ੍ਹਾਂ ਨੂੰ ਇੰਨਸਾਫ਼ ਦਿਵਾਉਣ,ਗਰੀਬ ਲੜਕੀਆਂ ਦੇ ਵਿਆਹ ਸਮੇਂ ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨ ਅਤੇ ਵੱਖ ਵੱਖ ਢੰਗ ਨਾਲ ਉਕਤ ਵਰਗ ਦੀ ਭਲਾਈ ਲਈ ਪੰਜਾਬ ਸਣੇ ਹੋਰ ਵੀ ਸੂਬਿਆਂ ਅੰਦਰ ਕੰਮ ਕਰਦਾ ਆ ਰਿਹਾ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਮੰਨਣ ਵਾਲੇ, ਸਮਾਜ ਸੇਵਾ ਦਾ ਜਜ਼ਬਾ ਰੱਖਣ ਵਾਲੇ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਸਾਥੀਆਂ ਨੂੰ ਮਿਸ਼ਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਵਿੱਚ ਜ਼ਿੰਮੇਵਾਰੀਆਂ ਦੇ ਕੇ ਹਰ ਸਾਲ ਨਵੀਂ ਟੀਮ ਬਣਾਈ ਜਾਂਦੀ ਹੈ ਜਿਸ ਤਹਿਤ 2024 ਲਈ 31 ਜਨਵਰੀ ਤੋਂ ਪਹਿਲਾਂ ਨਵੀਂ ਟੀਮ ਦਾ ਐਲਾਨ ਕੀਤਾ ਜਾਵੇਗਾ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਕਾਂਗੜਾ ਨੇ ਇਹ ਵੀ ਕਿਹਾ ਕਿ ਮਿਸ਼ਨ ਵਿੱਚ ਅਨੁਸ਼ਾਸਨ ਭੰਗ ਕਰਨ ਵਾਲਿਆਂ ਅਤੇ ਮਿਸ਼ਨ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਨਾ ਲੈਣ ਵਾਲਿਆਂ ਲਈ ਭਾਰਤੀਯ ਅੰਬੇਡਕਰ ਮਿਸ਼ਨ ਅੰਦਰ ਕੋਈ ਜਗ੍ਹਾ ਨਹੀਂ ਸਮਾਜ ਸੇਵਾ ਦਾ ਜਜ਼ਬਾ ਰੱਖਣ ਵਾਲੇ ਸਾਥੀਆਂ ਨੂੰ ਹੀ ਮਿਸ਼ਨ ਵਿੱਚ ਜ਼ਿਮੇਵਾਰੀਆਂ ਦਿੱਤੀਆਂ ਜਾਣਗੀਆਂ।
Leave a Reply