October 16, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਨਿਊਜ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵੀਡਨ ਸਰਕਾਰ ਦੇ ਅੰਤਰਰਾਸ਼ਟਰੀ ਵਿਕਾਸ ਸਹਿਯੋਗ ਅਤੇ ਵਿਦੇਸ਼ ਵਪਾਰ ਮੰਤਰੀ ਬੈਂਜਾਮਿਨ ਦੌਸਾ ਨਾਲ ਕੀਤੀ ਅਹਿਮ ਮੁਲਾਕਾਤ

ਚੰਡੀਗੜ੍ਹ

, (ਜਸਟਿਸ ਨਿਊਜ਼   )

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਵੀਡਨ ਸਰਕਾਰ ਦੇ ਅੰਤਰਰਾਸ਼ਟਰੀ ਵਿਕਾਸ ਸਹਿਯੋਗ ਅਤੇ ਵਿਦੇਸ਼ ਵਪਾਰ ਮੰਤਰੀ ਸ੍ਰੀ ਬੈਂਜਾਮਿਨ ਦੌਸਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਭਾਰਤ-ਸਵੀਡਨ ਦੁਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰਿਆਣਾ ਵਿੱਚ ਸਹਿਯੋਗ ਦੇ ਨਵੇਂ ਆਯਾਮ ਤਲਾਸ਼ਣ ‘ਤੇ ਚਰਚਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸ੍ਰੀ ਪੀਯੂਸ਼ ਗੋਇਲ ਵੱਲੋਂ ਸਵੀਡਨ ਨਾਲ ਕੀਤੀਆਂ ਗਈਆਂ ਮੁਲਾਕਾਤਾਂ ਨੂੰ ਅੱਗੇ ਵਧਾਉਣਾ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਮਈ 2025 ਵਿੱਚ ਭਾਰਤ ਅਤੇ ਸਵੀਡਨ ਨੇ ਆਪਣੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਆਉਣ ਵਾਲੇ ਪੰਜ ਸਾਲਾਂ ਵਿੱਚ ਦੋਵਾਂ ਦੇਸ਼ਾਂ ਨੇ ਆਪਸੀ ਵਪਾਰ ਅਤੇ ਨਿਵੇਸ਼ ਨੂੰ ਦੁੱਗਣਾ ਕਰਨ ਦਾ ਟੀਚਾ ਰੱਖਿਆ ਹੈ।

ਸ੍ਰੀ ਸੈਣੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਭਾਰਤ ਵਿੱਚ ਬਹੁਤ ਸਾਰੀਆਂ ਸਵੀਡਿਸ਼ ਕੰਪਨੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਸਿੱਖਿਆ, ਸਕਿੱਲ ਡਿਵੈਲਪਮੈਂਟ ਅਤੇ ਊਰਜਾ ਖੇਤਰ ਵਿੱਚ ਦੋਵਾਂ ਧਿਰਾਂ ਵਿਚਕਾਰ ਮਿਲ ਕੇ ਅੱਗੇ ਵਧਣ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਖਾਸ ਤੌਰ ‘ਤੇ ਹਰਿਆਣਾ ਵਿੱਚ ਉਪਲਬਧ 18 ਡ੍ਰਾਈ ਪੋਰਟਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ‘ਤੇ ਸਵੀਡਨ ਨਾਲ ਮਿਲ ਕੇ ਕੰਮ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਸਵੀਡਿਸ਼ ਮੰਤਰੀ ਸ੍ਰੀ ਬੈਂਜਾਮਿਨ ਦੌਸਾ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਹਰਿਆਣਾ ਨਾਲ ਮਿਲ ਕੇ ਭਵਿੱਖ ਦੀਆਂ ਯੋਜਨਾਵਾਂ ‘ਤੇ ਸਹਿਮਤੀ ਜਤਾਈ। ਮੁੱਖ ਮੰਤਰੀ ਨੇ ਸ੍ਰੀ ਦੌਸਾ ਨੂੰ ‘ਹੈਪਨਿੰਗ ਹਰਿਆਣਾ’ ਸਮਾਗਮ ਲਈ ਵੀ ਸੱਦਾ ਦਿੱਤਾ। ਇਸ ਮੌਕੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਵੀ ਨਾਲ ਮੌਜੂਦ ਰਹੇ।

 

ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਨੂੰ ਸਕਰੈਪ ਕਰਵਾਓ, ਪ੍ਰਦੂਸ਼ਣ ਘਟਾਉਣ ਵਿੱਚ ਸਹਿਯੋਗ ਕਰੋ,ਨਿਯਮ ਨਾ ਮੰਨਣ ‘ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ

, ( ਜਸਟਿਸ ਨਿਊਜ਼  )

ਹਰਿਆਣਾ ਸਰਕਾਰ ਨੇ ਐਨ.ਸੀ.ਆਰ. ਖੇਤਰ ਨੂੰ ਸਾਫ਼-ਸੁथਰਾ, ਸੁਰੱਖਿਅਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਪਹਿਲ ਦੀ ਸ਼ੁਰੂਆਤ ਕੀਤੀ ਹੈ।

ਇੱਕ ਸਰਕਾਰੀ ਬੁਲਾਰੇ ਅਨੁਸਾਰ, 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਤੁਰੰਤ ਸਕਰੈਪ ਕਰਵਾਉਣ ਦਾ ਸਮਾਂ ਆ ਗਿਆ ਹੈ। ਪੁਰਾਣੇ ਵਾਹਨ ਨਾ ਸਿਰਫ਼ ਬਹੁਤ ਜ਼ਿਆਦਾ ਹਵਾ ਪ੍ਰਦੂਸ਼ਣ ਫੈਲਾਉਂਦੇ ਹਨ, ਸਗੋਂ ਇਹ ਚਲਾਉਣ ਵਿੱਚ ਵੱਧ ਖਰਚੀਲੇ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਅਸੁਰੱਖਿਅਤ ਹੁੰਦੇ ਹਨ।

ਸਰਕਾਰ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਫ਼-ਸੁਥਰੇ ਐਨ.ਸੀ.ਆਰ. ਅਤੇ ਹਰੇ ਭਰੇ ਭਵਿੱਖ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਦਿੰਦੇ ਹੋਏ ਆਪਣੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਨਜ਼ਦੀਕੀ “ਰਜਿਸਟਰਡ ਵਾਹਨ ਸਕਰੈਪਿੰਗ ਸਹੂਲਤ ਕੇਂਦਰਾਂ” (ਆਰ.ਵੀ.ਐਸ.ਐਫ.) ‘ਤੇ ਲੈ ਜਾ ਕੇ ਸਕਰੈਪ ਕਰਵਾਉਣ ਅਤੇ ਨਵੇਂ ਸਾਫ਼-ਸੁਤਰੇ ਵਾਹਨਾਂ ਨੂੰ ਅਪਣਾਉਣ। ਆਰ.ਵੀ.ਐਸ.ਐਫ. ਕੇਂਦਰਾਂ ‘ਤੇ ਸੁਰੱਖਿਅਤ ਸਕਰੈਪਿੰਗ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਘੱਟ ਪ੍ਰਦੂਸ਼ਣ ਦੇ ਨਾਲ-ਨਾਲ ਸੜਕ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਵਾਹਨਾਂ ਦੀ ਉਪਯੋਗੀ ਸਮੱਗਰੀ ਦੀ ਰੀਸਾਈਕਲਿੰਗ ਸੰਭਵ ਹੋ ਸਕੇਗੀ।

ਬੁਲਾਰੇ ਨੇ ਅੱਗੇ ਇਹ ਵੀ ਦੱਸਿਆ ਕਿ ਜੇਕਰ ਲੋਕ ਆਪਣੇ ਇਨ੍ਹਾਂ ਪੁਰਾਣੇ ਵਾਹਨਾਂ ਨੂੰ ਜਲਦੀ ਤੋਂ ਜਲਦੀ ਆਰ.ਵੀ.ਐਸ.ਐਫ. ਕੇਂਦਰਾਂ ‘ਤੇ ਲੈ ਜਾ ਕੇ ਸਕਰੈਪ ਨਹੀਂ ਕਰਵਾਉਂਦੇ, ਤਾਂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸਾਫ਼-ਸੁਥਰੇ ਐਨ.ਸੀ.ਆਰ. ਅਤੇ ਹਰੇ-ਭਰੇ ਕੱਲ੍ਹ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਨੇ ਨਾਗਰਿਕਾਂ ਨੂੰ ਆਪਣੇ ਪੁਰਾਣੇ ਵਾਹਨਾਂ ਨੂੰ ਜ਼ਿੰਮੇਵਾਰੀ ਨਾਲ ਸਕਰੈਪ ਕਰਵਾਉਣ ਅਤੇ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.