October 21, 2026

Justice News

ਅਵਾਮ ਦੀ ਆਵਾਜ਼

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ,21 ਅਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਕਾਰਨ ਜਿਲੇ ਦੇ ਦਫਤਰ ਤੇ ਸਕੂਲ ਰਹੇ ਬੰਦ

 

ਸੰਗਰੂਰ
( ਜਸਟਿਸ ਨਿਊਜ਼  )
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪੀ ਦੇ ਰੋਸ ਵਜੋਂ ਅੱਜ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ, ਪੈਨਸ਼ਨਰਾਂ ਤੇ ਇਨਸਾਫ ਪਸੰਦ ਲੋਕਾਂ ਨੇ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਂਕ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ। ਗੌਰਤਲਬ ਹੈ ਕਿ ਸਾਂਝਾ ਤਾਲਮੇਲ ਕਮੇਟੀ ਵੱਲੋਂ ਸਮੂਹਿਕ ਛੁੱਟੀ ਦੇ ਜਥੇਬੰਦਕ ਐਕਸ਼ਨ ਕਾਰਨ ਅੱਜ ਜਿਲ੍ਹੇ ਦੇ ਦਫਤਰ ਅਤੇ ਸਕੂਲਾਂ ਵਿੱਚ ਸੁੰਨ ਪਸਰੀ ਰਹੀ।
ਇਸ ਮੌਕੇ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਪਹਿਲਾਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਗੂ ਫਕੀਰ ਸਿੰਘ ਟਿੱਬਾ, ਮੇਲਾ ਸਿੰਘ ਪੁੰਨਾਵਾਲ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਰਘਵੀਰ ਸਿੰਘ ਭਵਾਨੀਗੜ੍ਹ, ਦਾਤਾ ਸਿੰਘ, ਅਵਤਾਰ ਸਿੰਘ ਭਲਵਾਨ, ਗੁਰਜੰਟ ਸਿੰਘ ਵਾਲੀਆ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਪੁੰਨਾਵਾਲ, ਅਸ਼ੋਕ ਕੁਮਾਰ, ਕਸਤੂਰੀ ਲਾਲ, ਚਮਕੌਰ ਸਿੰਘ, ਬਿਕਰਮਜੀਤ ਸਿੰਘ ਅਤੇ ਜੋਨੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਲਿਖਿਆ ਸੀ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਅਕਤੂਬਰ ਦੇ ਪਹਿਲੇ ਹਫਤੇ ਮੀਟਿੰਗ ਕੀਤੀ ਜਾਵੇਗੀ, ਪਰ ਸੂਬੇ ਦਾ ਮੁੱਖ ਮੰਤਰੀ ਝੂਠਾ ਨਿਕਲਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15-01-2015 ਅਤੇ 17-7-2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ 7 ਅਗਸਤ ਅਤੇ 10 ਅਕਤੂਬਰ ਦੀਆਂ ਵਿਸ਼ਾਲ ਰੈਲੀਆਂ, 27 ਅਗਸਤ ਅਤੇ 21 ਅਕਤੂਬਰ ਦੀ ਸਮੂਹਿਕ ਛੁੱਟੀ ਨੇ ਦੱਸ ਦਿੱਤਾ ਹੈ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਸਰਕਾਰ ਖਿਲਾਫ ਇੱਕਜੁੱਟ ਹੋ ਗਿਆ ਹੈ। ਫਰਵਰੀ 2027 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਭਾਰੀ ਖਮਿਆਜਾ ਭੁਗਤਣਾ ਪਵੇਗਾ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਆਪਣਾ ਰਵਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖਤ ਜਥੇਬੰਦਕ ਐਕਸ਼ਨ ਦਿੱਤੇ ਜਾਣਗੇ।
ਇਸ ਮੌਕੇ ਆਗੂ ਕੰਵਲਜੀਤ ਸਿੰਘ, ਗੁਰਪ੍ਰੀਤ ਕੌਰ, ਪਿਰਤਪਾਲ ਸਿੰਘ, ਸੁਖਵਿੰਦਰ ਗਿਰ, ਸੁਖਦੇਵ ਸਿੰਘ ਚੰਗਾਲੀਵਾਲਾ, ਬਲਵੀਰ ਚੰਦ ਲੌਂਗੋਵਾਲ, ਵਰਿੰਦਰਜੀਤ ਸਿੰਘ ਬਜਾਜ, ਦੇਵੀ ਦਿਆਲ, ਜੁਝਾਰ ਸਿੰਘ, ਭੀਮ ਸਿੰਘ, ਪ੍ਰਵੀਨ ਗਿੱਲ, ਸੀਤਾਰਾਮ, ਰਣਧੀਰ ਸਿੰਘ, ਪੂਰਨ ਸਿੰਘ ਖਾਈ, ਹਰਕੀਰਤ ਸਿੰਘ, ਦਰਸ਼ਨ ਸਿੰਘ ਰੋਗਲਾ, ਗੁਰਜੀਤ ਸਿੰਘ ਘਨੌਰ, ਨਿਰਭੈ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮਹਿਲਾ ਮੁਲਾਜ਼ਮਾਂ ਨੇ ਭਾਗ ਲਿਆ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.