October 21, 2026

Justice News

ਅਵਾਮ ਦੀ ਆਵਾਜ਼

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ ਨਾਲ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਦੀ ਮੁਲਾਕਾਤ-ਹਲਕੇ ਦੇ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਹੋਈ ਵਿਚਾਰ-ਚਰਚਾ

ਸਾਹਨੇਵਾਲ,

(ਬੂਟਾ  ਸਿੰਘ  ਕੋਹਾੜਾ)

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ ਨਾਲ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਮੁਲਾਕਾਤ ਕੀਤੀ। ਇਸ ਮੌਕੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਇਸ ਮੁਲਾਕਾਤ ਦੌਰਾਨ ਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ, ਗੁਰਦੇਵ ਸਿੰਘ ਲਾਪਰਾਂ ਸਾਬਕਾ ਜ਼ਿਲ੍ਹਾ ਪ੍ਰਧਾਨ, ਕੈਪਟਨ ਸੁਖਜੀਤ ਸਿੰਘ ਹਰਾ ਸਾਬਕਾ ਪ੍ਰਧਾਨ ਸਾਹਨੇਵਾਲ, ਤਾਜ ਪਰਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮਨਵੀਰ ਸਿੰਘ ਧਾਲੀਵਾਲ ਯੂਥ ਆਗੂ, ਸਤਿੰਦਰਪਾਲ ਸਿੰਘ ਸੁੱਖਾ ਸਾਬਕਾ ਚੇਅਰਮੈਨ, ਹਰਵੀਰ ਸਿੰਘ ਗਿੱਲ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਖਵਿੰਦਰ ਸਿੰਘ ਬੱਲੂ ਸਾਬਕਾ ਕੌਂਸਲਰ, ਐੱਸ. ਪੀ. ਐੱਸ. ਗਿੱਲ ਇੰਟਕ ਪ੍ਰਧਾਨ ਅਤੇ ਬੱਬੀ ਮੂੰਡੀ ਯੂਥ ਆਗੂ ਹਾਜ਼ਰ ਸਨ।

ਆਗੂਆਂ ਨੇ ਹਲਕੇ ਦੀ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੁਲਾਕਾਤ ਨੂੰ ਹਲਕਾ ਸਾਹਨੇਵਾਲ ਦੇ ਆਗੂਆਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਵਿਚਕਾਰ ਵਿਚਾਰਾਂ ਦੇ ਅਦਾਨ-ਪ੍ਰਦਾਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.