ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 01 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੁੱਧ ਮਨਾਇਆ ਜਾ ਰਿਹਾ ਜਾਗਰੂਕਤਾ ਹਫ਼ਤਾ– ਨਗਰ ਕੌਂਸਲ ਮੁੱਲਾਂਪੁਰ ਦਾਖਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਆਯੋਜਿਤ
ਲੁਧਿਆਣਾ
(ਜਸਟਿਸ ਨਿਊਜ਼ )
ਐਸ.ਐਸ.ਪੀ. ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਸ੍ਰੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵੱਲੋਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਕਰਨ ਦੇ ਮੰਤਵ ਨਾਲ, 26 ਅਕਤੂਬਰ ਤੋਂ 01 ਨਵੰਬਰ ਤੱਕ “ਵਿਜੀਲੈਂਸ ਜਾਗਰੂਕਤਾ ਹਫ਼ਤਾ-2026″ ਮਨਾਇਆ ਜਾ ਰਿਹਾ ਹੈ।
ਪਬਲਿਕ ਨੂੰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦੇ ਸੱਭਿਆਚਾਰ ਦੀ ਸਿਰਜਣਾ ਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ, ਮੁਲਾਂਪੁਰ ਦਾਖਾ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਮੌਕੇ ਇੰਸਪੈਕਟਰ ਸ. ਕੁਲਜਿੰਦਰ ਸਿੰਘ ਗਰੇਵਾਲ, ਰੀਡਰ ਐਸ.ਆਈ. ਸ੍ਰੀ ਅਨਿਲ ਕੁਮਾਰ, ਈ.ਓ. ਸ੍ਰੀ ਹੈਪੀ ਕੁਮਾਰ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।
ਵਿਜੀਲੈਂਸ ਬਿਊਰੋ, ਰੇਂਜ ਲੁਧਿਆਣਾ ਦੇ ਸਮੂਹ ਸਟਾਫ ਵੱਲੋਂ ਇਕੱਠੇ ਹੋ ਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਇਮਾਨਦਾਰੀ, ਪਾਰਦਰਸ਼ਤਾ, ਸੁਸ਼ਾਸਨ ਦੇ ਉੱਚ ਮਿਆਰ ਨੂੰ ਕਾਇਮ ਰੱਖਣ ਦਾ ਪ੍ਰਣ ਕਰਦਿਆਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ 26 ਅਕਤੂਬਰ ਤੋਂ 01 ਨਵੰਬਰ, 2026 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਸਰਕਾਰੀ ਕੰਮ ਕਰਨ ਦੀ ਏਵਜ ਵਿੱਚ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਹੁੱਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ, ਸਰਕਾਰੀ ਦਸਤਾਵੇਜ਼ਾਂ/ਕੰਮ ਵਿੱਚ ਘਪਲੇਵਾਜੀ ਕਰਦਾ ਹੈ, ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਂਦਾ ਹੈ, ਪ੍ਰਾਈਵੇਟ ਵਿਅਕਤੀ ਸਰਕਾਰੀ ਅਧਿਕਾਰੀ/ਕਰਮਚਾਰੀ ਦੇ ਨਾਮ ’ਤੇ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਆਮ ਜਨਤਾ ਨੂੰ ਰਿਸ਼ਵਤਖੋਰੀ ਵਿਰੁੱਧ ”ਰਿਸ਼ਵਤ ਲੈਣਾ ਜਾਂ ਦੇਣਾ ਪਾਪ ਹੈ, ਇਹੀ ਤਾਂ ਭ੍ਰਿਸ਼ਟਾਚਾਰ ਦੀ ਸ਼ੁਰੂਆਤ ਹੈ” ਅਤੇ ”ਆਓ ਰੱਲ ਮਿਲ ਕਈਏ ਯਤਨ, ਰਿਸ਼ਵਤਖੋਰੀ ਨੂੰ ਕਰੀਏ ਜੜ੍ਹੋਂ ਖਤਮ” ਦੇ ਨਾਅਰੇ ਹੇਠ ਕਰਵਾਏ ਜਾ ਰਹੇ ਸੈਮੀਨਾਰ ਦੌਰਾਨ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਕੀਤੇ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲਫਰੀ ਨੰਬਰ 1800-1800-1000 ਬਾਰੇ ਵੀ ਜਾਣੂੰ ਕਰਵਾਇਆ।
– ਵਿਧਾਇਕ ਬੱਗਾ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ
ਲੁਧਿਆਣਾ, 27 ਅਕਤੂਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ, ਸਲੇਮ ਟਾਬਰੀ ਦੇ ਹਾਈ ਸਕੂਲ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਤਹਿਤ ਜਿੱਥੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਉੱਥੇ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਆਂ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਸਥਾਨਕ ਵਸਨੀਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਉੱਤਰੀ ਅਧੀਨ ਸਲੇਮ ਟਾਬਰੀ ਦੇ ਸਰਕਾਰੀ ਹਾਈ ਸਕੂਲ (ਖੱਡਿਆਂ ਵਾਲਾ ਸਰਕਾਰੀ ਸਕੂਲ) ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋ “ਯੂਥ ਰਿਕਵਰੀ ਐਂਡ ਰਿਹੈਬਲੀਟੇਸ਼ਨ” ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਡਰੱਗ ਡੀ ਅਡਿਰਸ਼ਨ ਸੈਂਟਰ ਜਗਰਾਉਂ ਵਿਖੇ ਮਾਨਯੋਗ ਜਿਲਾ ਅਤੇ ਸ਼ੈਸਨ ਜੱਜ ਦੀ ਅਗਵਾਈ ਹੇਠ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਮਾਨਯੋਗ ਸਿਵਲ ਜੱਜ (ਸੀਨੀਅਰ ਡਿਵੀਜਨ) ਚੀਫ ਜੁਡੀਸ਼ੀਅਲ਼ ਮੈਜਿਸਟ੍ਰੇਟ-ਕਮ-ਸੈਕਟਰੀ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿਲ਼ਾਂ ਅਥਾਰਟੀ ਵੱਲੋ ਵ੍ਖ-ਵੱਖ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਨਾਲ ਸਬੰਧਤ ਵੱਖ-ਵੱਖ ਕਿੱਤਾਮੁਖੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਪਲੰਬਿੰਗ, ਬਿਜਲੀ ਦਾ ਕੰਮ ਅਤੇ ਹੋਰ ਹੁਨਰ ਸਿੱਖਣ ਦੇ ਮੌਕੇ ਸ਼ਾਮਲ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਖਾਲਾ ਅਤੇ ਬਿਹਤਰ ਬਣਾ ਸਕਣ। ਇਸ ਮੌਕੇ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਤੋਂ ਦੂਰ ਰਹਿ ਕੇ, ਸਿੱਖਿਆ ਅਤੇ ਹੁਨਰ ਵਿਕਾਸ ਵੱਲ ਧਿਆਨ ਦੇ ਕੇ ਅਤੇ ਸਕਾਰਾਤਮਕ ਸੋਚ ਅਪਣਾ ਕੇ ਉਹ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਨੌਜਵਾਨਾਂ ਦੀ ਰਿਕਵਰੀ ਅਤੇ ਰਿਹੈਬਲੀਟੇਸ਼ਨ ਸਬੰਧੀ “ਨਸ਼ਾ ਛੱਡੋ, ਜ਼ਿੰਦਗੀ ਜੋੜੋ” ਵਿਸ਼ੇ ’ਤੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤੀ, ਮਾਨਸਿਕ ਸਿਹਤ, ਕਾਊਂਸਲਿੰਗ ਅਤੇ ਪੁਨਰਵਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਾ ਉਦੇਸ਼ ਨੌਜਵਾਨਾਂ ਨੂੰ ਲੋੜ ਅਨੁਸਾਰ ਮਾਰਗਦਰਸ਼ਨ ਕਰਵਾਉਣਾ, ਕਾਨੂੰਨੀ ਸਹਾਇਤਾ ਨਾਲ ਸੰਬੰਧਿਤ ਭਲਾਈ ਸੇਵਾਵਾਂ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਹੋ ਸਕਣ ਅਤੇ ਇੱਕ ਸਿਹਤਮੰਦ, ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਬਤੀਤ ਕਰ ਸਕਣ।
ਅੰਤ ਵਿੱਚ ਉਹਨਾ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਿਸਨੂੰ ਪੁਨਰਵਾਸ ਦੀ ਲੋੜ ਹੈ ਤਾਂ ਉਹ ਇਸ ਅਥਾਰਟੀ ਨਾਲ ਸੰਪਰਕ ਕਰ ਸਕਦਾ ਹੈ। ਟੋਲ ਫ੍ਰੀ ਨੰਬਰ 15100 ਤੇ ਗੱਲ ਕਰ ਸਕਦਾ ਹੈ।