October 28, 2026

Justice News

ਅਵਾਮ ਦੀ ਆਵਾਜ਼

ਦੀਪਕ ਹੰਸ ਐਸ.ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਵਾਈਸ ਚੇਅਰਮੈਨ ਨਿਯੁਕਤ

 

ਲੁਧਿਆਣਾ
(  ਜਸਟਿਸ ਨਿਊਜ਼  )
ਦੀਪਕ ਹੰਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਦਾ ਵਾਈਸ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਣੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਗਈ।

ਪਵਨ ਦੀਵਾਨ ਨੇ ਕਿਹਾ ਕਿ ਦੀਪਕ ਹੰਸ ਨੇ ਪਾਰਟੀ ਲਈ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਸੇਵਾ ਨਿਭਾਈ ਹੈ ਅਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਵਾਸਤੇ ਉਹ ਸਮੇਂ-ਸਮੇਂ ਸਿਰ ਆਵਾਜ ਚੁੱਕਦੇ ਰਹੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀਪਕ ਹੰਸ ਦੀ ਸੂਬਾ ਕਾਂਗਰਸ ਦੇ ਐਸ.ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਪਾਰਟੀ ਨੂੰ ਹੋਰ ਮਜਬੂਤੀ ਪ੍ਰਦਾਨ ਕਰੇਗੀ।

ਇਸ ਮੌਕੇ ਦੀਪਕ ਹੰਸ ਨੇ ਪਵਨ ਦੀਵਾਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ (ਲੱਕੀ ਪਾਖੋ) ਸਣੇ ਸਮੂਹ ਪਾਰਟੀ ਅਗਵਾਈ ਦਾ ਧੰਨਵਾਦ ਪ੍ਰਗਟਾਇਆ। ਹੰਸ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਤਹਿ ਦਿਲੋਂ ਨਿਭਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਿੰਨੀ ਹੰਸ, ਗੌਤਮ ਨਾਹਰ, ਨਿਸ਼ੂ ਭਗਾਣੀਆ, ਅਨਿਲ ਘਈ, ਸ਼ਕਤੀ ਧਾਰੀਵਾਲ ਵੀ ਮੌਜੂਦ ਰਹੇ।

—

Leave a Reply

Your email address will not be published. Required fields are marked *

Copyright © All rights reserved. | Newsphere by AF themes.