November 3, 2026

Justice News

ਅਵਾਮ ਦੀ ਆਵਾਜ਼

ਸੰਤ ਸੀਚੇਵਾਲ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕਮੇਟੀ ਦੇ ਮੁਖੀ ਬਣੇ

 

​
 ਸੀਚੇਵਾਲ / ਮਲੇਰਕੋਟਲਾ ,
( ਸ਼ਹਿਬਾਜ਼ ਚੌਧਰੀ )
 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟિંગ ‘ਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈ.ਏ.ਐੱਸ. ਅਧਿਕਾਰੀ ਘਨਸ਼ਿਆਮ ਥੋਰੀ ਨੂੰ ਉਪ ਮੁਖੀ ਬਣਾਇਆ ਗਿਆ ਹੈ। ਇਸ 11 ਮੈਂਬਰ ਕਮੇਟੀ ‘ਚ ਵੱਖ-ਵੱਖ ਵਿਭਾਗ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਹੋਂਦ ‘ਚ ਆਉਣ ਦੇ 15 ਦਿਨਾਂ ਬਾਅਦ ਰਿਪੋਰਟ ਦਿੱਤੀ ਜਾਣੀ ਹੈ ਕਿ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਕਿਵੇਂ ਪੱਕੇ ਤੌਰ ‘ਤੇ ਪ੍ਰਦੂਸ਼ਣ ਮੁਕਤ ਕਰਨਾ ਹੈ, ਜਿਸ ਲਈ ਕਮੇਟੀ ਦੀ ਜਲਦੀ ਮੀਟਿੰਗ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੀ 31 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ ਡੇਅਰੀਆਂ ਅਤੇ ਡਾਇਂਗਾਂ ਨਾਲ ਦੂਸ਼ਿਤ ਹੋ ਰਹੇ ਬੁੱਢੇ ਦਰਿਆ ਨੂੰ ਮੁੜ ਤੋਂ ਪੁਰਾਤਨ ਸਰੂਪ ਵਿੱਚ ਲਿਆਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਡੇਅਰੀਆਂ ਅਤੇ ਇੰਡਸਟਰੀ ਦੇ ਪ੍ਰਤੀਨਿਧ ਵੀ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ, ਪੀ.ਪੀ.ਸੀ.ਬੀ., ਪੰਜਾਬ ਪੁਲਿਸ, ਨਗਰ ਨਿਗਮ ਲੁਧਿਆਣਾ ਅਤੇ ਫੋਰੈਸਟ ਵਿਭਾਗ ਦੇ ਪ੍ਰਤੀਨਿਧੀ ਵੀ ਬਤੌਰ ਮੈਂਬਰ ਹੋਣਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ਹੈ ਕਿ ਬੁੱਢਾ ਦਰਿਆ ਸਾਫ਼ ਵਗਣਾ ਚਾਹੀਦਾ ਹੈ ਕਿਉਂਕਿ ਸਤਲੁਜ ਦਰਿਆ ਦਾ ਪਾਣੀ ਹਰੀਕੇ ਪੱତਣ ਤੋਂ ਦੋ ਨਹਿਰਾਂ ਰਾਹੀਂ ਮਾਲਵਾ ਤੇ ਰਾਜਸਥਾਨ ਨੂੰ ਜਾਂਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.