November 3, 2026

Justice News

ਅਵਾਮ ਦੀ ਆਵਾਜ਼

ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਗੁਰਦੁਆਰਾ ਸਾਹਿਬ ਪੰਜਾਬ ਨਗਰ ਬਿਲਾਸਪੁਰ ਉੱਤਰ ਪ੍ਰਦੇਸ਼ ਵਿਖੇ ਸੂਬਾ ਪੱਧਰੀ ਸਮਾਗਮ ਕਰਕੇ ਮਨਾਇਆ

ਮੁੱਲਾਂਪੁਰ ਦਾਖਾ
( ਵਿਜੇ ਭਾਂਬਰੀ )
ਅੱਜ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਗੁਰਦੁਆਰਾ ਸਾਹਿਬ ਪੰਜਾਬ ਨਗਰ ਬਿਲਾਸਪੁਰ (ਉੱਤਰ ਪ੍ਰਦੇਸ਼) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੁੱਲ ਹਿੰਦ ਬੈਰਾਗੀ ਵੈਸ਼ਨਵ, ਸੁਆਮੀ ਮਹਾਮੰਡਲ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸੁਭਾਸ਼ ਬਾਵਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਉੱਤਰ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਫੌਜੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ ਜਦਕਿ ਸਮਾਗਮ ਵਿੱਚ ਮੁੱਖ ਤੌਰ ‘ਤੇ ਕੁੱਲ ਹਿੰਦ ਬੈਰਾਗੀ ਵੈਸ਼ਨਵ, ਸੁਆਮੀ, ਮਹਾਂਮੰਡਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਬੈਰਾਗੀ ਮਹਾਂਮੰਡਲ ਪੰਜਾਬ ਦੇ ਵਾਈਸ ਪ੍ਰਧਾਨ ਜਗਦੀਸ਼ ਬਾਵਾ ਪਹੁੰਚੇ। ਇਸ ਸਮੇਂ ਪ੍ਰਧਾਨ ਸੁਖਦੇਵ ਸਿੰਘ, ਅਮਰਜੀਤ ਬਾਵਾ ਬਰਨਾਲਾ, ਕਸ਼ਮੀਰ ਦਾਸ ਬਾਵਾ, ਬਲਵੀਰ ਬਾਵਾ, ਸਤਨਾਮ ਸਿੰਘ ਸ਼ੌਂਕੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਰਾਗੀ ਜੱਥਾ ਗਿਆਨੀ ਮਨਜੀਤ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ।
     ਇਸ ਸਮੇਂ ਗਿਆਨੀ ਰਣਜੀਤ ਸਿੰਘ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਂਦੇ ਹੋਏ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਤੋਂ ਪਹਿਲਾਂ ਵੀ ਬਾਬਾ ਜੀ ਦਾ ਜੀਵਨ ਵਿਲੱਖਣ ਸੀ ਪਰ ਇਤਿਹਾਸਿਕ ਮਿਲਾਪ ਜੋ 3 ਸਤੰਬਰ 1708 ਨੂੰ ਗੋਦਾਵਰੀ ਨਦੀ ਦੇ ਕੰਢੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋਇਆ ਫਿਰ ਤਾਂ ਗੁਰੂ ਸਾਹਿਬ ਦੇ ਆਸ਼ੀਰਵਾਦ (ਥਾਪੜੇ) ਨਾਲ ਭਗਤੀ ਤੋਂ ਸ਼ਕਤੀ ਦਾ ਰਸਤਾ ਅਖਤਿਆਰ ਕਰਕੇ 700 ਸਾਲ ਦੇ ਮੁਗਲ ਸਾਮਰਾਜ ਦਾ ਖਾਤਮਾ ਦੋ ਸਾਲ ਅੰਦਰ ਕੀਤਾ। 12 ਮਈ 1710 ਨੂੰ ਚੱਪੜਚਿੜੀ ਦੇ ਮੈਦਾਨ ਵਿੱਚ ਜਿੱਤ ਪ੍ਰਾਪਤ ਕਰਕੇ 14 ਮਈ ਨੂੰ ਸਰਹਿੰਦ ‘ਤੇ ਫਤਿਹ ਦਾ ਝੰਡਾ ਲਹਿਰਾਇਆ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ।
           ਇਸ ਸਮੇਂ ਸ਼੍ਰੀ ਬਾਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਪੰਜਾਬ ਨਗਰ ਦੀ ਪ੍ਰਬੰਧਕ ਕਮੇਟੀ ਸੁਭਾਸ਼ ਬਾਵਾ ਅਤੇ ਕੁਲਦੀਪ ਸਿੰਘ ਫੌਜੀ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਉੱਤਰ ਪ੍ਰਦੇਸ਼ ਵਧਾਈ ਦੇ ਪਾਤਰ ਹਨ ਜਿਨਾਂ ਨੇ ਪੂਰਨ ਸ਼ਰਧਾ ਸਤਿਕਾਰ ਨਾਲ ਮਹਾਨ ਯੋਧੇ ਦਾ ਜਨਮ ਦਿਹਾੜਾ ਸੂਬਾ ਪੱਧਰੀ ਸਮਾਗਮ ਕਰਕੇ ਮਨਾਇਆ।
     ਬਾਵਾ ਨੇ ਇਸ ਸਮੇਂ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਲਹਿਰਾਉਂਦੀਆਂ ਫਸਲਾਂ ਮਨ ਨੂੰ ਖੁਸ਼ੀ ਦਿੰਦੀਆਂ ਹਨ ਅਤੇ ਇੱਥੋਂ ਦੇ ਵਸਨੀਕਾਂ ਨੇ ਜੋ ਪੰਜਾਬ ਦੀ ਖੇਤੀ ਅਤੇ ਸਨਅਆਂ ਨੂੰ ਕਾਮਯਾਬ ਕਰਨ ਲਈ ਭੂਮਿਕਾ ਨਿਭਾਈ ਹੈ, ਉਹ ਵੀ ਸ਼ਲਾਘਾਯੋਗ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.