November 4, 2026

Justice News

ਅਵਾਮ ਦੀ ਆਵਾਜ਼

ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ- ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ
(  ਮਨਪ੍ਰੀਤ ਸਿੰਘ /ਗੁਰਜੀਤ ਸੰਧੂ)

ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ 12 ਦਸੰਬਰ 2026 ਨੂੰ ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜੇ ਦੇ ਮਸਲੇ, ਜਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਉਹਨਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ । ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ।

ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।

Leave a Reply

Your email address will not be published. Required fields are marked *

Copyright © All rights reserved. | Newsphere by AF themes.