November 10, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਨਿਊਜ਼

ਗੁਰੂਗ੍ਰਾਮ ਦੇ ਸ਼ੀਤਲਾ ਮਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਆਯੁਸ਼ਮਾਨ ਲਾਭਪਾਤਰੀਆਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਮਿਲੇਗੀ ਇਲਾਜ ਵਿੱਚ ਸਬਸਿਡੀ, ਕਿਫ਼ਾਇਤੀ ਦਰਾਂ ‘ਤੇ ਹੋਵੇਗਾ ਇਲਾਜ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਅਤੇ ਦੇਖਭਾਲ ਨੂੰ ਲੈ ਕੇ ਹੋਈ ਮੀਟਿੰਗ

ਚੰਡੀਗੜ੍ਹ

, ( ਜਸਟਿਸ ਨਿਊਜ਼ )

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ਼੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ 883 ਬੈੱਡਾਂ ਦੇ ਟੀਚਿੰਗ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਸੰਬੰਧੀ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਹਨਾਂ ਉਪਬੰਧਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਵਿੱਚ ਸਬਸਿਡੀ ਦਾ ਲਾਭ ਮਿਲੇਗਾ ਅਤੇ ਉਹ ਕਿਫ਼ਾਇਤੀ ਦਰਾਂ ‘ਤੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਮੀਟਿੰਗ ਵਿੱਚ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਅਤੇ ਦੇਖਭਾਲ (Operation and Maintenance) ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਉਦਯੋਗ ਅਤੇ ਵਪਾਰ ਮੰਤਰੀ ਸ਼੍ਰੀ ਰਾਓ ਨਰਬੀਰ ਸਿੰਘ ਅਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

ਮੀਟਿੰਗ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਵਿੱਚ ਸਬਸਿਡੀ ਅਤੇ ਹਸਪਤਾਲ ਵਿੱਚ ਵਿਸ਼ੇਸ਼ ਸਹੂਲਤਾਂ ਨਾਲ ਸੰਬੰਧਿਤ ਉਪਬੰਧਾਂ ‘ਤੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ‘ਤੇ ਇਲਾਜ ਦਾ ਆਰਥਿਕ ਬੋਝ ਘਟੇ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਕਿਫ਼ਾਇਤੀ ਦਰਾਂ ‘ਤੇ ਉਪਲਬਧ ਹੋ ਸਕਣ।

ਮੁੱਖ ਮੰਤਰੀ ਨੇ ਹਸਪਤਾਲ ਪਰਿਸਰ ਵਿੱਚ ਅੰਮ੍ਰਿਤ ਫਾਰਮੇਸੀ ਖੋਲ੍ਹਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਸਤੀਆਂ ਦਰਾਂ ‘ਤੇ ਗੁਣਵੱਤਾਪੂਰਨ ਦਵਾਈਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਦਵਾਈਆਂ ਦੀ ਉਪਲਬਧਤਾ ਵੀ ਸੁਖਾਲੀ ਅਤੇ ਕਿਫ਼ਾਇਤੀ ਹੋਣੀ ਚਾਹੀਦੀ ਹੈ।

ਮੀਟਿੰਗ ਵਿੱਚ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਸੀਟਾਂ ਅਤੇ ਫੀਸਾਂ ਨਾਲ ਸੰਬੰਧਿਤ ਉਪਬੰਧਾਂ ‘ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਾਲਜ ਦੀ ਵਿਦਿਅਕ ਵਿਵਸਥਾ, ਵਿਦਿਆਰਥੀਆਂ ਲਈ ਉਪਲਬਧ ਸੀਟਾਂ ਅਤੇ ਫੀਸਾਂ ਦੇ ਢਾਂਚੇ ਨੂੰ ਲੈ ਕੇ ਵੀ ਜ਼ਰੂਰੀ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ਼੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਆਯੋਜਨਾ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਅਨੁਰਾਗ ਅਗਰਵਾਲ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਸੀ.ਜੀ. ਰਜਨੀਕਾਂਤਨ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਟੀ (GMDA) ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਪੀ.ਸੀ. ਮੀਨਾ ਅਤੇ ਉਦਯੋਗ ਤੇ ਵਪਾਰ ਵਿਭਾਗ ਦੇ ਮਹਾਨਿਰਦੇਸ਼ਕ ਸ਼੍ਰੀ ਯਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਦਿੱਤਾ ਜਾਵੇ ਭਵ ਅਤੇ ਦਿਵ ਸਰੂਪ, ਸ਼ਰਧਾਲੂਆਂ ਦੀਆਂ ਸਹੂਲਤਾਂ ਵਿੱਚ ਨਾ ਰਹੇ ਕੋਈ ਕਮੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ 

 

ਚੰਡੀਗੜ੍ਹ,

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯਮੁਨਾਨਗਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਸ਼ਾਨਦਾਰ, ਦਿਵਯ ਅਤੇ ਆਕਰਸ਼ਕ ਸਰੂਪ ਪ੍ਰਦਾਨ ਕੀਤਾ ਜਾਵੇ। ਮੇਲੇ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਣ ਦੇ ਨਾਲ-ਨਾਲ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੇਲਾ ਸੂਬੇ ਦੀ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਦੀ ਗਰਿਮਾ ਅਤੇ ਇਤਿਹਾਸਕ ਮਹੱਤਤਾ ਦੇ ਅਨੁਕੂਲ ਸਾਰੀਆਂ ਤਿਆਰੀਆਂ ਸਮਾਂਬੱਧ ਢੰਗ ਨਾਲ ਪੂਰੀਆਂ ਕੀਤੀਆਂ ਜਾਣ।

 

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਰਾਜ ਪੱਧਰੀ ਕਪਾਲਮੋਚਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਆਯੋਜਿਤ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਲਾਸਪੁਰ ਵਿੱਚ ਲਗਭਗ 122 ਏਕੜ ਖੇਤਰ ਵਿੱਚ 20 ਤੋਂ 24 ਨਵੰਬਰ ਤੱਕ ਆਯੋਜਿਤ ਹੋਣ ਵਾਲੇ ਇਸ ਪੰਜ ਰੋਜ਼ਾ ਮੇਲੇ ਵਿੱਚ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਸਫ਼ਾਈ ਅਤੇ ਸੁਚਾਰੂ ਆਵਾਜਾਈ ਨੂੰ ਸਰਵਉੱਚ ਪਹਿਲ ਦਿੱਤੀ ਜਾਵੇ।

 

ਮੀਟਿੰਗ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਬੀ.ਬੀ. ਭਾਰਤੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਯਮੁਨਾਨਗਰ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ, ਵਿਭਾਗ ਦੇ ਵਧੀਕ ਨਿਰਦੇਸ਼ਕ ਸ਼੍ਰੀ ਵਿਵੇਕ ਕਾਲੀਆ ਅਤੇ ਯਮੁਨਾਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਵੀਨ ਆਹੂਜਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਮੇਲੇ ਵਿੱਚ ਦਿਸੇਗੀ ਸਿੱਖ ਗੁਰੂਆਂ ਦੀ ਗੌਰਵਸ਼ਾਲੀ ਵਿਰਾਸਤ, ਜਨ-ਕਲਿਆਣਕਾਰੀ ਯੋਜਨਾਵਾਂ ਦੀ ਵੀ ਮਿਲੇਗੀ ਜਾਣਕਾਰੀ:

 

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਪਾਲਮੋਚਨ ਮੇਲੇ ਵਿੱਚ ਇੱਕ ਭਵ ਅਤੇ ਆਕਰਸ਼ਕ ਪ੍ਰਦਰਸ਼ਨੀ ਲਗਾਈ ਜਾਵੇ, ਜਿਸ ਵਿੱਚ ਸਿੱਖ ਧਰਮ ਦੇ ਸਾਰੇ ਦਸ ਗੁਰੂਆਂ ਦੇ ਗੌਰਵਸ਼ਾਲੀ ਇਤਿਹਾਸ, ਉਨ੍ਹਾਂ ਦੇ ਜੀਵਨ ਦਰਸ਼ਨ, ਸਿੱਖਿਆਵਾਂ ਅਤੇ ਸਮਾਜ ਲਈ ਯੋਗਦਾਨ ਨੂੰ ਤਸਵੀਰਾਂ ਸਮੇਤ ਪ੍ਰਦਰਸ਼ਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਵਿਕਾਸਮੁਖੀ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਆਮ ਲੋਕਾਂ ਤੱਕ ਪਹੁੰਚਾਈ ਜਾਵੇ।

 

ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿੱਚ ਪਹਿਲੇ ਆਜ਼ਾਦੀ ਸੰਗਰਾਮ 1857 ਦੀ ਯਾਦ ਵਿੱਚ ਅੰਬਾਲਾ ਵਿੱਚ ਬਣਾਏ ਗਏ ਸ਼ਹੀਦੀ ਸਮਾਰਕ ਦੀ ਇਤਿਹਾਸਕ ਮਹੱਤਤਾ ਨੂੰ ਵੀ ਪ੍ਰਮੁੱਖਤਾ ਨਾਲ ਦਰਸਾਇਆ ਜਾਵੇ, ਤਾਂ ਜੋ ਸ਼ਰਧਾਲੂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਅਤੇ ਸੰਘਰਸ਼ ਤੋਂ ਜਾਣੂ ਹੋ ਸਕਣ। ਇਸ ਤੋਂ ਇਲਾਵਾ ਐਲ.ਈ.ਡੀ. ਸਕ੍ਰੀਨਾਂ ਰਾਹੀਂ ਲਘੂ ਫ਼ਿਲਮਾਂ ਦਾ ਪ੍ਰਦਰਸ਼ਨ ਕਰਕੇ ਸੂਬੇ ਦੀ ਵਿਕਾਸ ਯਾਤਰਾ ਅਤੇ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇ।

 

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੇ ਵਿਸ਼ੇਸ਼ ਮਹਿਮਾਨ ਵੀ ਇਸ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਉਨ੍ਹਾਂ ਦੱਸਿਆ ਕਿ ਸੰਤ-ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ 24 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਰਾਜ ਪੱਧਰੀ ਪ੍ਰਕਾਸ਼ ਪੁਰਬ ਵੀ ਬਿਲਾਸਪੁਰ ਵਿੱਚ ਮਨਾਇਆ ਜਾਵੇਗਾ।

 

ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਆਧਾਰਿਤ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਵਿਸ਼ੇਸ਼ ਖਿੱਚ:

 

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਕ ਯਾਦਗਾਰ ਅਧਿਆਤਮਿਕ ਅਤੇ ਸੱਭਿਆਚਾਰਕ ਤਜਰਬਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਾਨਵਤਾ ਲਈ ਉਨ੍ਹਾਂ ਦੇ ਸੰਦੇਸ਼ ‘ਤੇ ਆਧਾਰਿਤ ਭਵ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣ।

 

ਉਨ੍ਹਾਂ ਕਿਹਾ ਕਿ ਮੇਲੇ ਦੇ ਸਾਰੇ ਮੁੱਖ ਦਾਖਲਾ ਮਾਰਗਾਂ ‘ਤੇ ਆਕਰਸ਼ਕ ਅਤੇ ਭਵ ਸੁਆਗਤੀ ਗੇਟ ਬਣਾਏ ਜਾਣ। ਇਹਨਾਂ ਸੁਆਗਤੀ ਗੇਟਾਂ ਦੇ ਨਾਂ ਸ਼੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਬੰਦਾ ਸਿੰਘ ਬਹਾਦਰ ਸਮੇਤ ਹੋਰ ਮਹਾਨ ਸੰਤਾਂ ਅਤੇ ਮਹਾਪੁਰਸ਼ਾਂ ਦੇ ਨਾਂ ‘ਤੇ ਰੱਖੇ ਜਾਣ। ਸੁਆਗਤੀ ਗੇਟਾਂ ਅਤੇ ਮੇਲਾ ਪਰਿਸਰ ਵਿੱਚ ਗੁਰਬਾਣੀ ਦੇ ਪਵਿੱਤਰ ਬੋਲ ਗੂੰਜਦੇ ਰਹਿਣ, ਤਾਂ ਜੋ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਣ ਦੀ ਮਹਿਸੂਸਗੀ ਹੋਵੇ।

 

ਸ਼ਰਧਾਲੂਆਂ ਲਈ ਲੰਗਰ, ਰਹਿਣ, ਸਾਫ਼ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਹੋਣ ਯੋਗ ਪ੍ਰਬੰਧ:

 

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪੱਧਰ ‘ਤੇ ਇੰਤਜ਼ਾਮ ਯਕੀਨੀ ਬਣਾਏ ਜਾਣ। ਸ਼ਰਧਾਲੂਆਂ ਲਈ ਲੰਗਰ/ਭੰਡਾਰੇ, ਠਹਿਰਨ ਲਈ ਢੁਕਵੀਆਂ ਥਾਵਾਂ, ਸਾਫ਼ ਪੀਣ ਵਾਲਾ ਪਾਣੀ ਅਤੇ ਔਰਤਾਂ ਤੇ ਮਰਦਾਂ ਲਈ ਅਲੱਗ-ਅਲੱਗ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ।

 

ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੇਲਾ ਖੇਤਰ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਨਿਰਧਾਰਿਤ ਥਾਵਾਂ ‘ਤੇ ਕਾਫ਼ੀ ਗਿਣਤੀ ਵਿੱਚ ਕੂੜੇਦਾਨ ਰੱਖੇ ਜਾਣ। ਸਫ਼ਾਈ ਵਿਵਸਥਾ ਅਜਿਹੀ ਹੋਵੇ ਕਿ ਪੂਰੇ ਮੇਲਾ ਖੇਤਰ ਵਿੱਚ ਕਿਤੇ ਵੀ ਕੂੜਾ-ਕਰਕਟ ਨਜ਼ਰ ਨਾ ਆਵੇ।

 

ਮੁੱਖ ਮੰਤਰੀ ਨੇ ਕਿਹਾ ਕਿ ਮੇਲੇ ਵਿੱਚ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਵਦੇਸ਼ੀ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਨਾਲ ਸ਼ਰਧਾਲੂਆਂ ਨੂੰ ਸਥਾਨਕ ਅਤੇ ਸਵਦੇਸ਼ੀ ਉਤਪਾਦਾਂ ਤੋਂ ਜਾਣੂ ਹੋਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਐਲ.ਈ.ਡੀ. ਸਕ੍ਰੀਨਾਂ ਲਗਾਈਆਂ ਜਾਣ, ਤਾਂ ਜੋ ਸ਼ਰਧਾਲੂ ਮੇਲੇ ਦੇ ਮੁੱਖ ਪ੍ਰੋਗਰਾਮਾਂ ਦਾ ਆਨੰਦ ਮਾਣ ਸਕਣ।

 

ਕਪਾਲਮੋਚਨ ਮੇਲੇ ਦਾ ਵਿਸ਼ੇਸ਼ ਧਾਰਮਿਕ ਅਤੇ ਪੌਰਾਣਿਕ ਮਹੱਤਵ, ਕਈ ਰਾਜਾਂ ਤੋਂ ਪਹੁੰਚਦੇ ਹਨ ਲੱਖਾਂ ਸ਼ਰਧਾਲੂ :

 

ਮੁੱਖ ਮੰਤਰੀ ਨੇ ਕਿਹਾ ਕਿ ਕੱਤਕ ਦੀ ਪੂਰਨਮਾਸ਼ੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਹੋਣ ਵਾਲਾ ਇਤਿਹਾਸਕ ਕਪਾਲਮੋਚਨ ਮੇਲਾ ਸ਼ਰਧਾ, ਅਕੀਦਤ ਅਤੇ ਅਧਿਆਤਮਿਕ ਪਰੰਪਰਾਵਾਂ ਦਾ ਮਹੱਤਵਪੂਰਨ ਕੇਂਦਰ ਹੈ। ਇਸ ਮੇਲੇ ਵਿੱਚ ਹਰ ਸਾਲ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ।

 

ਉਨ੍ਹਾਂ ਕਿਹਾ ਕਿ ਕਪਾਲਮੋਚਨ ਤੀਰਥ ਦਾ ਵਿਸ਼ੇਸ਼ ਪੌਰਾਣਿਕ ਮਹੱਤਵ ਹੈ। ਇੱਥੇ ਸਥਿਤ ਸ਼੍ਰੀ ਕਪਾਲਮੋਚਨ, ਸ਼੍ਰੀ ਰਿਣਮੋਚਨ ਅਤੇ ਸ਼੍ਰੀ ਸੂਰਜਕੁੰਡ ਸਰੋਵਰ ਸ਼ਰਧਾਲੂਆਂ ਦੀ ਡੂੰਘੀ ਅਕੀਦਤ ਦੇ ਕੇਂਦਰ ਹਨ। ਸ਼ਰਧਾਲੂ ਇਹਨਾਂ ਪਵਿੱਤਰ ਸਰੋਵਰਾਂ ਵਿੱਚ ਸ਼ਰਧਾ ਦੀ ਡੁੱਬਕੀ ਲਗਾਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਸਰੋਵਰਾਂ ਦੀ ਲੋੜੀਂਦੀ ਮੁਰੰਮਤ ਅਤੇ ਸਾਫ਼-ਸਫ਼ਾਈ ਕਰਵਾਈ ਜਾਵੇ ਅਤੇ ਇਸ਼ਨਾਨ ਲਈ ਸਾਫ਼ ਜਲ ਦੀ ਢੁਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ।

 

ਮੇਲੇ ਵੱਲ ਜਾਣ ਵਾਲੀਆਂ ਸੜਕਾਂ ਦੀ ਹੋਵੇ ਮੁਰੰਮਤ, ਰੋਸ਼ਨੀ ਦੇ ਪ੍ਰਬੰਧ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਹੋਵੇਗੀ ਨਿਗਰਾਨੀ:

 

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਲੋੜੀਂਦੀ ਮੁਰੰਮਤ ਸਮਾਂ ਰਹਿੰਦੇ ਪੂਰੀ ਕਰਵਾਈ ਜਾਵੇ। ਸਾਰੇ ਮੁੱਖ ਮਾਰਗਾਂ ‘ਤੇ ਰੋਸ਼ਨੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਮਹੱਤਵਪੂਰਨ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਤੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਆਵਾਜਾਈ ਅਤੇ ਟ੍ਰੈਫਿਕ ਦਾ ਸੁਚਾਰੂ ਪ੍ਰਬੰਧ ਕੀਤਾ ਜਾਵੇ। ਮੇਲਾ ਪਰਿਸਰ ਦੇ ਹਰੇਕ ਸੈਕਟਰ ਵਿੱਚ ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਹੋਵੇ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਪ੍ਰਭਾਵਸ਼ਾਲੀ ਇੰਤਜ਼ਾਮ ਕੀਤੇ ਜਾਣ।

 

ਮੁੱਖ ਮੰਤਰੀ ਨੇ ਇਤਿਹਾਸਕ ਅਜਾਇਬ ਘਰ ਦੀ ਦੇਖਭਾਲ ਅਤੇ ਲੋੜੀਂਦੀ ਮੁਰੰਮਤ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਿਹਤ/ਮੈਡੀਕਲ ਸਹੂਲਤਾਂ ਦੀ ਪਰਿਆਪਤ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਲੋੜ ਪੈਣ ‘ਤੇ ਸ਼ਰਧਾਲੂਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇ।

 

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੇਲੇ ਨਾਲ ਜੁੜੇ ਹਰੇਕ ਪ੍ਰਬੰਧ ਨੂੰ ਸਮਾਂ ਰਹਿੰਦੇ ਅੰਤਿਮ ਰੂਪ ਦੇਣ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਕਪਾਲਮੋਚਨ ਮੇਲੇ ਦੀ ਇਤਿਹਾਸਕ ਗਰਿਮਾ, ਧਾਰਮਿਕ ਅਕੀਦਤ ਅਤੇ ਸੱਭਿਆਚਾਰਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਆਯੋਜਨ ਨੂੰ ਭਵ ਅਤੇ ਸੁਚੱਜਾ ਬਣਾਇਆ ਜਾਵੇ, ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਸੁਖਦ ਅਨੁਭਵ ਲੈ ਕੇ ਵਾਪਸ ਮੁੜਨ।

ਮੱਛੀ ਪਾਲਕਾਂ ਲਈ ਸੂਬਾ ਸਰਕਾਰ ਨੇ ਸੋਲਰ ਸਿਸਟਮ ਸਬਸਿਡੀ ਦੀ ਸੀਮਾ ਵਧਾਈ : ਸ਼੍ਰੀ ਸ਼ਿਆਮ ਸਿੰਘ ਰਾਣਾ

ਚੰਡੀਗੜ੍ਹ

, ( ਜਸਟਿਸ ਨਿਊਜ਼  )

ਹਰਿਆਣਾ ਸਰਕਾਰ ਨੇ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਨੂੰ ਉਤਸ਼ਾਹ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਇੱਕ ਵੱਡਾ ਅਤੇ ਮਹੱਤਵਪੂਰਨ ਫ਼ੈਸਲਾ ਲਿਆ ਹੈ।

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਮੱਛੀ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਝੀਂਗਾ ਪਾਲਕਾਂ ਦੀ ਉਤਪਾਦਨ ਲਾਗਤ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸੋਲਰ ਸਿਸਟਮ ‘ਤੇ ਮਿਲਣ ਵਾਲੀ ਸਬਸਿਡੀ ਦੀ ਸੀਮਾ ਵਿੱਚ ਵਿਆਪਕ ਵਾਧਾ ਕੀਤਾ ਗਿਆ ਹੈ। ਝੀਂਗਾ ਪਾਲਣ ਦੌਰਾਨ ਬਿਜਲੀ ਅਤੇ ਜਨਰੇਟਰ ‘ਤੇ ਹੋਣ ਵਾਲੇ ਭਾਰੀ ਖ਼ਰਚੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸੋਲਰ ਸਿਸਟਮ ਸਬਸਿਡੀ ਦੀ ਸੀਮਾ ਨੂੰ ਪਹਿਲਾਂ ਦੇ 10 ਕਿਲੋਵਾਟ ਤੋਂ ਵਧਾ ਕੇ ਹੁਣ 30 ਕਿਲੋਵਾਟ ਤੱਕ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2025-26 ਦੌਰਾਨ ਰਾਜ ਦੀ ਯੋਜਨਾ “ਗਹਨ ਮੱਛੀ ਵਿਕਾਸ ਪ੍ਰੋਗਰਾਮ”  ਤਹਿਤ ਸਫੈਦ ਮੱਛੀ ਪਾਲਣ ਲਈ 50,000 ਰੁਪਏ ਪ੍ਰਤੀ ਕਿਲੋਵਾਟ ਜਾਂ 30 ਕਿਲੋਵਾਟ ਲਈ 15,00,000 ਰੁਪਏ ਦੀ ਕੁੱਲ ਪ੍ਰੋਜੈਕਟ ਲਾਗਤ ਨਿਰਧਾਰਿਤ ਕੀਤੀ ਗਈ ਹੈ, ਜਿਸ ‘ਤੇ ਮੱਛੀ/ਝੀਂਗਾ ਪਾਲਕਾਂ ਨੂੰ 60 ਫ਼ੀਸਦੀ ਦੀ ਭਾਰੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ ਝੀਂਗਾ ਪਾਲਕਾਂ ਦਾ ਮਹੀਨਾਵਾਰ ਬਿਜਲੀ ਬਿੱਲ ਕਾਫ਼ੀ ਹੱਦ ਤੱਕ ਘਟ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਉਤਪਾਦਨ ਲਾਗਤ ਘਟੇਗੀ ਅਤੇ ਸ਼ੁੱਧ ਮੁਨਾਫ਼ਾ ਸਿੱਧੇ ਤੌਰ ‘ਤੇ ਵਧ ਸਕੇਗਾ।

ਸ਼੍ਰੀ ਰਾਣਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਰਾਜ ਵਿੱਚ ਆਧੁਨਿਕ ਤਕਨੀਕਾਂ ਨਾਲ ਮੱਛੀ ਅਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵ-ਪੱਧਰੀ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਹਾ ਹੈ, ਜਿਸ ਤਹਿਤ ਸਿਰਸਾ ਅਤੇ ਭਿਵਾਨੀ ਜ਼ਿਲ੍ਹਿਆਂ ਵਿੱਚ ਇੱਕ-ਇੱਕ ਏਕੀਕ੍ਰਿਤ ਐਕਵਾ ਪਾਰਕ ਸਥਾਪਿਤ ਕੀਤਾ ਜਾ ਰਿਹਾ ਹੈ। ਭਿਵਾਨੀ ਵਿੱਚ ਸਥਾਪਿਤ ਹੋ ਰਹੇ ਸੈਂਟਰ ਆਫ਼ ਐਕਸੀਲੈਂਸ ਦਾ ਨਿਰਮਾਣ ਕਾਰਜ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦੇ ਜੂਨ 2028 ਤੱਕ ਪੂਰੀ ਤਰ੍ਹਾਂ ਤਿਆਰ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ, ਸਿਰਸਾ ਜ਼ਿਲ੍ਹੇ ਦੇ ਪਿੰਡ ਪੋਹੜਕਾ ਵਿੱਚ ਕੇਂਦਰ ਸਰਕਾਰ ਦੀ ਅਹਿਮ ਯੋਜਨਾ “ਪ੍ਰਧਾਨ ਮੰਤਰੀ ਮੱਛੀ ਸੰਪਦਾ ਯੋਜਨਾ” ਦੇ ਅੰਤਰਗਤ ਏਕੀਕ੍ਰਿਤ ਐਕਵਾ ਪਾਰਕ ਸਥਾਪਿਤ ਕਰਨ ਦੀ ਪ੍ਰਕਿਰਿਆ ਵੀ ਅਧਿਕਾਰਤ ਤੌਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਐਕਵਾ ਪਾਰਕਾਂ ਰਾਹੀਂ ਸਥਾਨਕ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਆਧੁਨਿਕ ਝੀਂਗਾ ਅਤੇ ਮੱਛੀ ਪਾਲਣ ਦੀ ਵਪਾਰਕ ਸਿਖਲਾਈ, ਉੱਤਮ ਨਸਲ ਦੇ ਬੀਜ ਅਤੇ ਵਿਗਿਆਨਕ ਮਾਰਗਦਰਸ਼ਨ ਇੱਕੋ ਛੱਤ ਹੇਠ ਆਸਾਨੀ ਨਾਲ ਮਿਲ ਸਕੇਗਾ।

ਮੱਛੀ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਸਰਕਾਰ ਮੱਛੀ ਪਾਲਕਾਂ ਅਤੇ ਕਿਸਾਨਾਂ ਦੇ ਵਿਆਪਕ ਹਿੱਤ ਵਿੱਚ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਦੀ ਪਹਿਲ ਹੈ ਕਿ ਕਿਸਾਨ ਸਿਰਫ਼ ਪਰੰਪਰਾਗਤ ਕਣਕ-ਝੋਨੇ ਦੀ ਖੇਤੀ ‘ਤੇ ਹੀ ਨਿਰਭਰ ਨਾ ਰਹਿਣ, ਸਗੋਂ ਮੱਛੀ ਪਾਲਣ ਅਤੇ ਝੀਂਗਾ ਪਾਲਣ ਵਰਗੇ ਉੱਚ-ਆਮਦਨ ਅਤੇ ਰੁਜ਼ਗਾਰ ਦੇਣ ਵਾਲੇ ਖੇਤਰਾਂ ਵਿੱਚ ਵੀ ਆਪਣੀ ਭਾਈਵਾਲੀ ਵਧਾਉਣ। ਵਿਸ਼ੇਸ਼ ਤੌਰ ‘ਤੇ ਰਾਜ ਦੇ ਉਹਨਾਂ ਇਲਾਕਿਆਂ ਵਿੱਚ ਜਿੱਥੇ ਜ਼ਮੀਨ ਜਾਂ ਪਾਣੀ ਵਿੱਚ ਖਾਰਾਪਣ (ਲੂਣਤਾ) ਜ਼ਿਆਦਾ ਹੈ, ਉੱਥੇ ਚਿੱਟੇ ਝੀਂਗੇ ਦਾ ਪਾਲਣ ਕਿਸਾਨਾਂ ਦੀ ਕਿਸਮਤ ਬਦਲਣ ਵਾਲਾ ਸਾਬਤ ਹੋ ਰਿਹਾ ਹੈ।

ਸ਼੍ਰੀ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਇਹਨਾਂ ਨੀਤੀਆਂ ਦਾ ਅੰਤਿਮ ਨਿਸ਼ਾਨਾ ਗ੍ਰਾਮੀਣ ਅਰਥਵਿਵਸਥਾ ਨੂੰ ਮਜ਼ਬੂਤੀ ਦੇਣਾ ਅਤੇ ਨੌਜਵਾਨਾਂ ਨੂੰ ਖੇਤੀਬਾੜੀ ਨਾਲ ਜੁੜੇ ਖੇਤਰਾਂ ਵਿੱਚ ਆਤਮਨਿਰਭਰ ਬਣਾਉਣਾ ਹੈ।

 

ਅਰੁਣ ਕੁਮਾਰ ਗੁਪਤਾ ਨੇ ਐਚ.ਈ.ਆਰ.ਸੀ. ਦੇ ਚੇਅਰਮੈਨ ਵਜੋਂ ਚੁੱਕੀ ਸਹੁੰ-ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿਜ ਨੇ ਹਰਿਆਣਾ ਨਿਵਾਸ ਵਿਖੇ ਚੁਕਾਈ ਅਹੁਦੇ ਅਤੇ ਭੇਦ ਗੁਪਤਤਾ ਦੀ ਸਹੁੰ

ਚੰਡੀਗੜ੍ਹ,

( ਜਸਟਿਸ ਨਿਊਜ਼  )

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚਈਆਰਸੀ) ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਅਰੁਣ ਕੁਮਾਰ ਗੁਪਤਾ ਨੇ ਅੱਜ ਹਰਿਆਣਾ ਨਿਵਾਸ ਵਿਖੇ ਆਯੋਜਿਤ ਸਮਾਗਮ ਵਿੱਚ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿਜ ਨੇ ਉਨ੍ਹਾਂ ਨੂੰ ਚੇਅਰਮੈਨ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸ਼੍ਰੀ ਗੁਪਤਾ ਨੇ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ।

ਸ਼੍ਰੀ ਅਰੁਣ ਕੁਮਾਰ ਗੁਪਤਾ 1992 ਬੈਚ ਦੇ ਹਰਿਆਣਾ ਕੇਡਰ ਦੇ ਆਈ.ਏ.ਐਸ. (IAS) ਅਧਿਕਾਰੀ ਰਹੇ ਹਨ, ਜੋ ਬੀਤੇ ਮਹੀਨੇ ਹੀ ਸੇਵਾਮੁਕਤ ਹੋਏ ਹਨ। ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਐਚ.ਈ.ਆਰ.ਸੀ. ਦੇ ਸਕੱਤਰ ਅਤੇ ਊਰਜਾ ਨਿਗਮਾਂ ਦੇ ਐਮ.ਡੀ. ਵਜੋਂ ਕੰਮ ਕਰਨ ਦਾ ਵਿਆਪਕ ਤਜ਼ਰਬਾ ਹੋਣ ਕਰਕੇ ਊਰਜਾ ਵਿਭਾਗ ਦੀ ਕਾਰਜਪ੍ਰਣਾਲੀ ਦੀ ਡੂੰਘੀ ਸਮਝ ਹੈ।

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਸੂਬੇ ਦੇ ਬਿਜਲੀ ਖੇਤਰ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਕਮਿਸ਼ਨ ਬਿਜਲੀ ਦਰਾਂ ਦੀ ਨਿਰਧਾਰਨਾ, ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਸੁਧਾਰ, ਖਪਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਕਮਿਸ਼ਨ ਦਾ ਉਦੇਸ਼ ਬਿਜਲੀ ਖੇਤਰ ਵਿੱਚ ਸੰਤੁਲਿਤ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਗੁਣਵੱਤਾਪੂਰਨ ਬਿਜਲੀ ਸੇਵਾਵਾਂ ਉਪਲਬਧ ਕਰਵਾਉਣ ਲਈ ਪ੍ਰਭਾਵਸ਼ਾਲੀ ਰੈਗੂਲੇਟਰੀ ਵਿਵਸਥਾ ਯਕੀਨੀ ਬਣਾਉਣਾ ਹੈ।

ਇਸ ਮੌਕੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸੁਧੀਰ ਰਾਜਪਾਲ, ਸ਼੍ਰੀ ਏ.ਕੇ. ਸਿੰਘ, ਡਾ. ਅਮਿਤ ਕੁਮਾਰ ਅਗਰਵਾਲ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ਼੍ਰੀਮਤੀ ਆਸ਼ਿਮਾ ਬਰਾੜ, ਸ਼੍ਰੀ ਸੀ.ਜੀ. ਰਜਨੀਕਾਂਥਨ, ਐਚ.ਵੀ.ਪੀ.ਐਨ.ਐਲ. (HVPNL) ਦੇ ਪ੍ਰਬੰਧ ਨਿਰਦੇਸ਼ਕ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ ਅਤੇ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਵਿਕਰਮ ਸਮੇਤ ਹੋਰ ਅਧਿਕਾਰੀ ਅਤੇ ਸ਼ਖਸੀਅਤਾਂ ਹਾਜ਼ਰ ਸਨ।

…

Leave a Reply

Your email address will not be published. Required fields are marked *

Copyright © All rights reserved. | Newsphere by AF themes.