November 11, 2026

Justice News

ਅਵਾਮ ਦੀ ਆਵਾਜ਼

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ, 7 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਿਆ; ਖਿਡਾਰੀਆਂ ਨੂੰ 25-25 ਹਜ਼ਾਰ ਦੇ ਨਕਦਇਨਾਮ-2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਪੰਜਾਬ ਵਿੱਚ ਹੋਵੇਗੀ, ਦਰਸ਼ਨ ਸਿੰਘ ਧਾਲੀਵਾਲ ਵੱਲੋਂ ਐਸੋਸੀਏਸ਼ਨ ਨੂੰ 4 ਲੱਖ ਦੇਣ ਦਾ ਐਲਾਨ

 

ਪਟਿਆਲਾ, ਸਮਾਣਾ

(ਗੁਰਪ੍ਰੀਤ ਸਿੰਘ ਵਿੱਕੀ):

ਰਾਂਚੀ (ਝਾਰਖੰਡ) ਵਿਖੇ ਹੋਈ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੀਆਂ ਧੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤ ਸਾਲ ਪੁਰਾਣਾ ਕੌਮੀ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਰਚ ਦਿੱਤਾ। ਇਸ ਮਾਣਮੱਤੀ ਪ੍ਰਾਪਤੀ ਲਈ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਪਟਿਆਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਿਕਾਰਡ ਬਣਾਉਣ ਵਾਲੀਆਂ ਲੜਕੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ ਕੀਤਾ ਗਿਆ।

ਰਾਂਚੀ (ਝਾਰਖੰਡ) ਵਿਖੇ ਹੋਈ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੀਆਂ ਧੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤ ਸਾਲ ਪੁਰਾਣਾ ਕੌਮੀ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਰਚ ਦਿੱਤਾ। ਇਸ ਮਾਣਮੱਤੀ ਪ੍ਰਾਪਤੀ ਲਈ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਪਟਿਆਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਿਕਾਰਡ ਬਣਾਉਣ ਵਾਲੀਆਂ ਲੜਕੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ ਕੀਤਾ ਗਿਆ।

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਅਤੇ ਉੱਘੇ ਉਦਯੋਗਪਤੀ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ, ਜਦਕਿ ਐਸੋਸੀਏਸ਼ਨ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

ਸਬ-ਜੂਨੀਅਰ ਲੜਕੀਆਂ ਦੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ ਜਪਨੀਤ ਕੌਰ, ਪਲਕਪ੍ਰੀਤ ਕੌਰ, ਗੁਨਤਾਸ ਸੰਧੂ ਅਤੇ ਪ੍ਰੀਤੀ ਸ਼ਾਹ ਨੇ ਸੱਤ ਸਾਲ ਪੁਰਾਣਾ ਕੌਮੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ ਸੀਨੀਅਰ ਪੁਰਸ਼ਾਂ ਦੇ 10 ਕਿਲੋਮੀਟਰ ਸਕ੍ਰੈਚ ਮੁਕਾਬਲੇ ਵਿੱਚ ਪੰਜਾਬ ਦੇ ਹਰਸ਼ਵੀਰ ਸਿੰਘ ਸੇਖੋਂ ਨੇ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ।

ਇਸੇ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਟੀਮ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਲਈ ‘ਬੈਸਟ ਫੇਅਰ ਪਲੇਅ ਐਵਾਰਡ’ ਨਾਲ ਵੀ ਨਿਵਾਜਿਆ ਗਿਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਹੋਰ ਅਹੁਦੇਦਾਰ ਮੌਜੂਦ ਰਹੇ। ਪੰਜਾਬ ਦੇ ਮੁੱਖ ਕੋਚ ਸਤਵਿੰਦਰ ਸਿੰਘ, ਕੋਚ ਭੁਪਿੰਦਰ ਕੁਮਾਰ, ਇਕਵਿੰਦਰ ਸਿੰਘ ਅਤੇ ਮਹਿਲਾ ਕੋਚ ਹਰਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਆਪਣੇ ਕੋਲ ਰਜਿਸਟਰਡ ਸਾਰੇ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ, ਤਾਂ ਜੋ ਕਿਸੇ ਹਾਦਸੇ ਦੀ ਸੂਰਤ ਵਿੱਚ ਖਿਡਾਰੀਆਂ, ਕੋਚਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮਿਲ ਸਕੇ।

ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਸੁਰਜੀਤ ਸਿੰਘ ਰੱਖੜਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ 2027 ਦੀ ਕੌਮੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲਣਾ ਮਾਣ ਵਾਲੀ ਗੱਲ ਹੈ। ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਖਿਡਾਰੀਆਂ ਨੂੰ ਨਕਦ ਇਨਾਮ ਦੇਣ ਦਾ ਮਕਸਦ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਐਨ.ਐੱਸ.ਐੱਨ.ਆਈ.ਐੱਸ. ਪਟਿਆਲਾ ਦੇ ਮੁੱਖ ਸਾਈਕਲਿੰਗ ਕੋਚ ਜੋਗਿੰਦਰ ਸਿੰਘ, ਕੌਮਾਂਤਰੀ ਸਾਈਕਲਿਸਟ ਗੁਰਮੀਤ ਸਿੰਘ, ਸਤਬੀਰ ਸਿੰਘ, ਖੇਡ ਪ੍ਰਮੋਟਰ ਜਸਪਾਲ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.