ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਜਾਰੀ, ਕੁੱਲ 23,44,070 ਵੋਟਰ ਦਰਜ; 4 ਜਨਵਰੀ 2027 ਨੂੰ ਹੋਵੇਗੀ ਅੰਤਿਮ ਪ੍ਰਕਾਸ਼ਨਾ
ਲੁਧਿਆਣਾ
(ਜਸਟਿਸ ਨਿਊਜ਼ )
ਭਾਰਤ ਚੋਣ ਕਮਿਸ਼ਨ ਵਲੋਂ Special Intensive Revision (SSR) ਸਬੰਧੀ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਸਬੰਧੀ ਅੱਜ ਮਿਤੀ 12.11.2026 (ਦਿਨ ਵੀਰਵਾਰ) ਨੂੰ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਲੁਧਿਆਣਾ ਜੀ ਵਲੋਂ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਉਹਨਾਂ ਵਲੋਂ ਦੱਸਿਆ ਗਿਆ ਕਿ ਡਰਾਫਟ ਫੋਟੋ ਵੋਟਰ ਸੂਚੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2344070 ਹੈ, ਜਿਸ ਵਿੱਚ 1216462 ਪੁਰਸ਼, 1127537 ਔਰਤਾ, 71 Transgender, 471 NRI Electors ਸ਼ਾਮਿਲ ਹਨ। Special Intensive Revision (SSR) ਅਧੀਨ ਪੋਲਿੰਗ ਸਟੇਸ਼ਨਾਂ ਦੀ Rationalization ਦੀ ਕਾਰਵਾਈ ਕਰਨ ਉਪਰੰਤ ਕੁੱਲ 3033 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ 1519 ਸ਼ਹਿਰੀ ਅਤੇ 1514 ਪੇਂਡੂ ਪੋਲਿੰਗ ਸਟੇਸ਼ਨ ਹਨ।
ਜਿਲ੍ਹਾ ਚੋਣ ਅਫਸਰ ਜੀ ਵਲੋਂ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਯੋਗਤਾ ਮਿਤੀ 01.01.2027 www.ludhiana.nic.in ਵੈੱਬਸਾਈਟ ਤੇ ਅਪਲੋਡ ਕੀਤੀ ਜਾ ਚੁੱਕੀ ਹੈ। ਜੇਕਰ ਕਿਸੇ ਨੇ ਵੀ ਆਪਣੀ ਵੋਟ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੈ ਤਾਂ ਉਹ ਇਸ ਵੈੱਬਸਾਈਟ ਤੇ ਜਾ ਕੇ ਦੇਖ ਸਕਦਾ ਹੈ। ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰ ਵਿਖੇ ਵੀ ਵੋਟਰ ਦੀ ਸਹੁਲਤ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਵੋਟਰ ਆਪਣੀ ਵੋਟਰ ਦੇਖਣ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਵਿਖੇ ਜਾ ਕੇ ਵੀ ਆਪਣੀ ਵੋਟ ਦੀ ਪੁੱਸ਼ਟੀ ਕਰ ਸਕਦੇ ਹਨ।
ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2027 ਨੂੰ 18 ਸ਼ਾਲ ਦੀ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਤਾਂ ਉਹ ਆਪਣੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। Overseas/NRI Electors Form Mo. 6A ਭਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫਟ ਕਰਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਕੇ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਸਾਰੇ ਫਾਰਮ ਆਨ-ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਦੇ Voter Service portal (www.voters.eci.gov.in) ਜਾਂ Voter Helpline Mobile App ਰਾਹੀਂ ਭਰਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ (ਬਿਨੈਕਾਰ ਦੀ ਫੋਟੋ, ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਵੀ ਦਿੱਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਇੱਕ ਯੋਗ ਨਾਗਰਿਕ, ਜਿਹੜਾ ਸਾਲ 2027 ਵਿੱਚ ਆਉਣ ਵਾਲੀਆਂ ਸਾਰੀਆਂ ਯੋਗਤਾ ਮਿਤੀਆਂ ਭਾਵ 01 ਅਪ੍ਰੈਲ 2027, 01 ਜੁਲਾਈ 2027 ਜਾਂ 01 ਅਕਤੂਬਰ 2027 ਵਿਚੋਂ ਕਿਸੇ ਇੱਕ ਤੇ ਅਠਾਰਾਂ ਸਾਲ ਦੀ ਉਮਰ ਪੂਰੀ ਕਰਨ ਵਾਲਾ ਹੈ, ਉਹ ਵੀ ਸੂਚਨਾ ਜਾਰੀ ਹੋਣ ਦੀ ਮਿਤੀ ਤੋਂ ਪਹਿਲਾਂ ਹੀ ਫਾਰਮ ਨੰਬਰ 6 ਰਾਹੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਦਾਅਵਾ ਕਰ ਸਕੇਗਾ ਅਤੇ ਉਸ ਉੱਤੇ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ।ਮਿਤੀ 12.11.2026 ਤੋਂ 11.12.2026 ਤੱਕ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਮਿਤੀ 28.12.2026 ਤੱਕ ਕੀਤਾ ਜਾਣਾ ਹੈ। ਮਿਤੀ 04.01.2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।