ਵਾਰਡ ਨੰਬਰ 66 ਦੇ ਦੁਰਗਾਪੁਰੀ ਵਿੱਚ ਸੜਕਾਂ ਦਾ ਨਿਰਮਾਣ ਸ਼ੁਰੂ, ਵਿਧਾਇਕ ਨੇ ਕੀਤਾ ਉਦਘਾਟਨ- ਜਨ ਸੇਵਾ ਅਤੇ ਵਿਕਾਸ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਧਰਮ : ਬੱਗਾ
ਲੁਧਿਆਣਾ
( ਵਿਜੇ ਭਾਂਬਰੀ )
ਵਿਧਾਨ ਸਭਾ ਉੱਤਰੀ ਦੇ ਵਾਰਡ-66 ਦੇ ਮੁਹੱਲਾ ਦੁਰਗਾਪੁਰੀ ਦੀ ਗਲੀ ਨੰਬਰ 10, 11, 12, 13 ਅਤੇ 14 ਦੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਲੋਕਾਂ ਦੀ ਮੌਜੂਦਗੀ ਵਿੱਚ ਕੀਤਾ। ਇਸ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਨੇ ਵਿਧਾਇਕ ਬੱਗਾ ਦਾ ਸਵਾਗਤ ਕਰਦਿਆਂ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ। ਵਿਧਾਇਕ ਬੱਗਾ ਨੇ ਆਪਣੇ ਸੰਬੋਧਨ ਵਿੱਚ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਵਾਰਡ-66 ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਪਾਣੀ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਜਨਤਾ ਦੀ ਸੇਵਾ ਅਤੇ ਵਿਕਾਸ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਧਰਮ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਆਵਾਜਾਈ ਵਿੱਚ ਆਸਾਨੀ ਹੋਵੇਗੀ ਅਤੇ ਬਰਸਾਤ ਦੇ ਦਿਨਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਛੁਟਕਾਰਾ ਮਿਲੇਗਾ।ਇਸ ਮੌਕੇ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਨਰਿੰਦਰ ਮੱਕੜ, ਵਾਰਡ ਪ੍ਰਧਾਨ ਸੁਨੀਲ ਸ਼ਰਮਾ, ਗੱਗੂ ਡੰਗ, ਰੋਹਿਤ ਡੰਗ, , ਪੰਕਜ ਸਹਿਗਲ, ਸੰਨੀ ਸਪਰਾ, ਰਾਜੀਵ ਸੱਗੜ, ਰਵੀਨੰਦਨ ਸ਼ਰਮਾ, ਬੰਨੂ ਕਪੂਰ, ਪ੍ਰਵੀਨ ਭਾਰਦਵਾਜ, ਰਵੀ ਜਸਰਾ,ਭਾਨੂੰ ਕਪੂਰ,ਪੰਡਿਤ ਜੀ ਅਤੇ ਰਾਜੂ ਬੱਤਰਾ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।