ਸੈਸ਼ਨ 2027-28 -ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ ਉਮੀਦਵਾਰ ਆਪਣੇ ਐਡਮਿਟ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ ਡਾਊਨਲੋਡ ਕਰ ਲੈਣ-ਪ੍ਰਿੰਸੀਪਲ ਨਿਸ਼ੀ ਗੋਇਲ
ਲੁਧਿਆਣਾ
( ਜਸਟਿਸ ਨਿਊਜ਼ )
ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ ਸਾਲ 2027-28 ਦੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ, 2026 ਸ਼ਨੀਵਾਰ ਨੂੰ ਹੋਣੀ ਹੈ।
ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ 2279 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ।
ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਵਿਅਿਦਾਰਥੀ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਪੋਰਟਲ https://cbseitems.rcil.gov.in https://cbseitms.rcil.gov.in/ nvs/ ਉੱਪਰ ਪਹੁੰਚ ਬਣਾ ਸਕਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ-ਪਹਿਲਾਂ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨਾ ਯਕੀਨੀ ਬਣਾਉਣ ਅਤੇ ਪ੍ਰੀਖਿਆ ਕੇਂਦਰ ਸਬੰਧੀ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।