November 19, 2026

Justice News

ਅਵਾਮ ਦੀ ਆਵਾਜ਼

ਸਰਕਾਰੀ ਕਾਲਜ (ਲੜਕੀਆਂ) ’ਚ ਜ਼ਿਲ੍ਹਾ ਪੱਧਰੀ ਫਾਈਨਲ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ,280 ਵਿਦਿਆਰਥੀਆਂ ਨੇ ਲਿਆ ਹਿੱਸਾ

ਲੁਧਿਆਣਾ
( ਵਿਜੇ ਭਾਂਬਰੀ )
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ 18 ਨਵੰਬਰ, 2026 ਨੂੰ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ 280 ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਵਿੱਚ 140 ਲੇਖ ਲਿਖਣ ਅਤੇ 140 ਕੁਇਜ਼ ਮੁਕਾਬਲੇ ਲਈ ਸ਼ਾਮਲ ਸਨ।
ਜ਼ਿਲ੍ਹਾ ਚੋਣ ਅਫ਼ਸਰ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢੀਆਂ ਜਾ ਚੁੱਕੀਆਂ ਹਨ ਜਿਸਦੇ ਤਹਿਤ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ 11 ਅਤੇ 12 ਨਵੰਬਰ ਨੂੰ ਸੰਸਥਾ/ਸਕੂਲ/ਕਾਲਜ/ਯੂਨੀਵਰਸਿਟੀ ਪੱਧਰ ’ਤੇ, ਬੀਤੇ ਕੱਲ 17 ਨਵੰਬਰ ਨੂੰ ਹਲਕਾ ਪੱਧਰ ਦੇ ਸਕੂਲਾਂ/ਕਾਲਜਾਂ ਵਿੱਚ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਹਲਕਾ ਪੱਧਰ ’ਤੇ 10 ਵਿਦਿਆਰਥੀ ਪ੍ਰਤੀ ਹਲਕਾ ਵਿਦਿਆਰਥੀਆਂ ਦਾ ਅੱਜ 18 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਹਨ।
ਜ਼ਿਲ੍ਹਾ ਚੋਣ ਅਫਸ਼ਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲੇ ਦੇ ਨਤੀਜੇ 20 ਨਵੰਬਰ ਨੂੰ ਘੋਸ਼ਿਤ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ’ਤੇ ਸਕੂਲਾਂ ਅਤੇ ਕਾਲਜਾਂ ਵਿੱਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.