ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ
( ਵਿਜੇ ਭਾਂਬਰੀ )
ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਖੰਨਾ ਸ਼ਹਿਰ ਵਿਖੇ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ।
ਪਹਿਲਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਬ੍ਰਹਮਪੁਰੀ ਮੁਹੱਲਾ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 29 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 17 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ।
ਇਸੇ ਤਰ੍ਹਾਂ ਦੂਜਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਸ਼ਿਵਪੁਰੀ ਮੁਹੱਲਾ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 31 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 15 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ।
ਜਾਂਚ ਦੌਰਾਨ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ।
ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਸ਼ੁੱਧ, ਸਾਫ਼ ਅਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਨਾਲ-ਨਾਲ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨਾ ਹੈ।