ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਵਪਾਰਕ ਅਦਾਰਿਆਂ ’ਚ ਘਰੇਲੂ ਗੈਸ ਸਿਲੰਡਰਾਂ ਦੀ ਹੋ ਰਹੀ ਗੈਰ-ਕਾਨੂੰਨੀ ਵਰਤੋਂ ਬਾਰੇ ਕੀਤਾ ਜਾਗਰੂਕ
ਲੁਧਿਆਣਾ
( ਜਸਟਿਸ ਨਿਊਜ਼ )
ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਅਦਾਰਿਆਂ ਵਿੱਚ ਹੋ ਰਹੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਾਡਲ ਟਾਊਨ, ਗੁਲਾਟੀ ਚੌਂਕ, ਕ੍ਰਿਸ਼ਨਾ ਮੰਦਿਰ, ਜੀ.ਟੀ.ਬੀ ਮਾਰਕੀਟ ਅਤੇ ਦੁੱਗਰੀ ਫੇਜ਼-1 ਦੇ ਵੱਖ-ਵੱਖ ਢਾਬਿਆਂ, ਰੇਹੜੀਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵੱਲੋਂ 6 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਅਤੇ ਮੌਕੇ ਤੇ ਦੁਕਾਨਾਂ/ਰੇਸਟੋਰੇਟਾਂ/ਰੇਹੜੀਆਂ ਵਾਲਿਆਂ ਨੂੰ 14.2 ਕਿਲੋ ਵਾਲੇ ਘਰੇਲੂ ਗੈਸ ਸਲੰਡਰ ਨਾ ਵਰਤਣ ਬਾਰੇ ਜਾਗਰੂਕ ਵੀ ਕੀਤਾ ਗਿਆ।
ਜਿਹੜੇ ਦੁਕਾਨਾਂ/ਰੇਸਟੋਰੇਟਾਂ/ਰੇਹੜੀਆਂ ਵਿਚ 19.2 ਕਿਲੋਂ ਵਾਲੇ ਕਮਰਸ਼ੀਅਲ ਸਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਟੀਮ ਵੱਲੋਂ ਮੌਕੇ ਤੇ ਉਹਨਾਂ ਦੁਕਾਨਾਂ/ਰੇਸਟੋਰੇਟਾਂ/ ਰੇਹੜੀਆਂ ਦੇ ਮਾਲਕਾਂ ਦੀ ਕਮਰਸ਼ੀਅਲ ਸਿਲੰਡਰ ਵਰਤਣ ਦੀ ਸ਼ਲਾਘਾ ਕੀਤੀ ਗਈ।
ਇਸ ਦੌਰਾਨ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਸਿਰਫ ਘਰੇਲੂ ਉਦੇਸ਼ਾਂ ਲਈ ਹੀ ਕੀਤੀ ਜਾਵੇ ਅਤੇ ਵਪਾਰਕ ਕੰਮਾਂ ਲਈ ਕੇਵਲ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਹੀ ਵਰਤੋਂ ਯਕੀਨੀ ਬਣਾਈ ਜਾਵੇ।
ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਵਰਤੋਂ ਨਿਯਮਾਂ ਦੀ ਉਲੰਘਣਾ ਹੈ ਅਤੇ ਅਜਿਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਮੇਂ-ਸਮੇਂ ਸਿਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਅਜਿਹੀਆਂ ਚੈਕਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।