ਪਿੰਡ ਚੌਂਤਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ-SCSP ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗੀ ਮੁਫ਼ਤ ਡੇਅਰੀ ਸਿਖਲਾਈ, 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ
ਲੁਧਿਆਣਾ
( ਵਿਜੇ ਭਾਂਬਰੀ )
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਆਧੁਨਿਕ ਡੇਅਰੀ ਫਾਰਮਿੰਗ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਪਿੰਡ ਚੌਂਤਾ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਡੇਅਰੀ ਫਾਰਮਰਾਂ ਨੇ ਭਾਗ ਲਿਆ।
ਕੈਂਪ ਦੌਰਾਨ ਸਾਬਕਾ ਚੀਫ਼ ਐਗਰੀਕਲਚਰ ਅਫ਼ਸਰ ਸ. ਬਲਦੇਵ ਸਿੰਘ, ਸਾਬਕਾ ਡੇਅਰੀ ਵਿਕਾਸ ਇੰਸਪੈਕਟਰ ਸ. ਦਲੀਪ ਰਾਜ, ਮੱਛੀ ਪਾਲਣ ਅਫ਼ਸਰ ਮਿਸ ਗੁਰਪ੍ਰੀਤ ਕੌਰ, ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਸੁਖਵਿੰਦਰ ਸਿੰਘ ਅਤੇ ਸ੍ਰੀਮਤੀ ਅਗਮਪ੍ਰੀਤ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡੇਅਰੀ ਕਿੱਤੇ ਨੂੰ ਆਧੁਨਿਕ ਤਰੀਕਿਆਂ ਨਾਲ ਅਪਣਾ ਕੇ ਵਧੇਰੇ ਲਾਹੇਵੰਦ ਬਣਾਉਣ ਲਈ ਪ੍ਰੇਰਿਤ ਕੀਤਾ।
ਮਾਹਿਰਾਂ ਨੇ ਡੇਅਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪਸ਼ੂਆਂ ਦੀ ਸੰਤੁਲਿਤ ਖੁਰਾਕ, ਹਰੇ ਚਾਰੇ ਦੀ ਮਹੱਤਤਾ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਦੁੱਧ ਉਤਪਾਦਨ ਵਿੱਚ ਵਾਧਾ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਹੀ ਪ੍ਰਬੰਧਨ, ਪਸ਼ੂਆਂ ਦੀ ਸਮੇਂ ਸਿਰ ਦੇਖਭਾਲ ਅਤੇ ਆਧੁਨਿਕ ਤਕਨੀਕਾਂ ਅਪਣਾ ਕੇ ਡੇਅਰੀ ਫਾਰਮਿੰਗ ਨੂੰ ਆਮਦਨ ਦਾ ਮਜ਼ਬੂਤ ਸਾਧਨ ਬਣਾਇਆ ਜਾ ਸਕਦਾ ਹੈ।
ਇਸ ਮੌਕੇ SCSP (ਅਨੁਸੂਚਿਤ ਜਾਤੀਆਂ ਉਪ ਯੋਜਨਾ) ਅਧੀਨ ਚਲਾਈ ਜਾ ਰਹੀ ਡੇਅਰੀ ਸਿਖਲਾਈ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਿਖਲਾਈ ਲਈ ਚਾਹਵਾਨ ਯੋਗ ਉਮੀਦਵਾਰਾਂ ਦੇ ਇੰਟਰਵਿਊ 23 ਨਵੰਬਰ 2026 ਨੂੰ ਲਏ ਜਾਣਗੇ, ਜਦਕਿ ਸਿਖਲਾਈ ਪ੍ਰੋਗਰਾਮ 30 ਨਵੰਬਰ 2026 ਤੋਂ ਸ਼ੁਰੂ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਚੁਣੇ ਜਾਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਦੌਰਾਨ 3,500 ਰੁਪਏ /