November 21, 2026

Justice News

ਅਵਾਮ ਦੀ ਆਵਾਜ਼

*ਲੇਖ ਲਿਖਣ ਤੇ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ

ਲੁਧਿਆਣਾ
(  ਜਸਟਿਸ ਨਿਊਜ਼   )
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 18 ਨਵੰਬਰ, 2026 ਨੂੰ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਤੇ ਕੁਇਜ਼ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ।
ਵਧੀਕ ਡਿਪਟੀ ਕਮਿਸ਼ਨਰ ਜਗਰਾਓਂ-ਕਮ-ਜ਼ਿਲਾ ਸਵੀਪ ਨੋਡਲ ਅਫਸਰ ਸ਼੍ਰੀਮਤੀ ਸ਼੍ਰੇਯਾਂਸ਼ੀ ਜੈਨ, ਆਈ.ਏ.ਐਸ. ਵੱਲੋਂ ਸਥਾਨਕ ਬੱਚਤ ਭਵਨ, ਮਿੰਨੀ ਸਕਤਰੇਤ ਲੁਧਿਆਣਾ ਵਿਖੇ ਜੇਤੂਆਂ ਨੂੰ ਇਨਾਮ ਅਤੇ ਸਰਟੀਫੀਕੇਟ ਵੀ ਵੰਡੇ ਗਏ।
ਜ਼ਿਲਾ ਸਵੀਪ ਨੋਡਲ ਅਫਸਰ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵੱਲੋਂ ਦੀ ਅਗਵਾਈ ਵਿੱਚ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ 11 ਅਤੇ 12 ਨਵੰਬਰ ਨੂੰ ਸੰਸਥਾ/ਸਕੂਲ/ਕਾਲਜ/ਯੂਨੀਵਰਸਿਟੀ ਪੱਧਰ ’ਤੇ, 17 ਨਵੰਬਰ ਨੂੰ ਹਲਕਾ ਪੱਧਰ ਦੇ ਸਕੂਲਾਂ/ਕਾਲਜਾਂ ਵਿੱਚ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਹਲਕਾ ਪੱਧਰ ’ਤੇ 10 ਵਿਦਿਆਰਥੀ ਪ੍ਰਤੀ ਹਲਕਾ ਵਿਦਿਆਰਥੀਆਂ ਦੇ 18 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਹਨ, ਜਿਨ੍ਹਾ ਦਾ ਅੱਜ ਨਤੀਜ਼ਾ ਘੋਸ਼ਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢੀਆਂ ਜਾ ਚੁੱਕੀਆਂ ਹਨ ਜਿਸਦੇ ਤਹਿਤ ਸਵੀਪ ਗਤੀਵਿਧੀਆਂ ਰਾਹੀਂ ਨਵੀਆਂ ਵੋਟਾਂ ਬਣਾਉਣ, ਸੋਧ ਕਰਵਾਉਣ, ਮਜ਼ਬੂਤ ਲੋਕਤੰਤਰ ਨੂੰ ਕਾਇਮ ਰੱਖਣ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.