ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਉਣ ਵਿੱਚ ਬਿਲਕੁਲ ਫੇਲ੍ਹ – ਡਾਕਟਰ ਮੱਖਣ ਸਿੰਘ

ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਉਣ ਵਿੱਚ ਬਿਲਕੁਲ ਅਸਫਲ ਹੋ ਗਈ ਹੈ ਅਤੇ ਸੂਬੇ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ ਇੰਨਾ ਗੱਲਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਕੀਤਾ । ਉਹਨਾਂ ਕਿਹਾ ਕਿ
ਨਵੇਂ ਸਾਲ ਦੇ ਪਹਿਲੇ ਦਿਨ ਇੱਕ ਡੀਐਸਪੀ ਦਾ ਕਤਲ ਤੇ ਸਾਲ ਦੇ ਦੂਜੇ ਦਿਨ ਸਵੇਰੇ ਮੋਗਾ ਤੋਂ ਜਲੰਧਰ ਜਾ ਰਹੀ ਪ੍ਰਾਈਵੇਟ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਲਾਂਬੜਾ ਨੇੜੇ ਇੱਕ ਦਰਜਨ ਦੇ ਕਰੀਬ ਲੁਟੇਰਿਆਂ ਨੇ ਡਰਾ ਧਮਕਾ ਕੇ ਲੁੱਟ ਲਿਆ ਤੇ ਲੁਟੇਰਿਆਂ ਨੇ ਬੱਸ ਡਰਾਈਵਰ ਤੇ ਕੰਡਕਟਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਕਈ ਸਵਾਰੀਆਂ ਨੂੰ ਵੀ ਸੱਟਾਂ ਮਾਰੀਆਂ ।  ਡਾਕਟਰ ਮੱਖਣ ਸਿੰਘ ਨੇ ਕਿਹਾ ਹਰ ਰੋਜ ਲੁੱਟਾਂ,ਕਤਲਾਂ, ਗੋਲੀਆਂ ਚੱਲਣ ,ਦੁਕਾਨਾਂ ਲੁੱਟਣ ਆਦਿ ਦੀਆਂ ਘਟਨਾਵਾਂ ਪੰਜਾਬ ਦੇ ਅਮਨ ਪਸੰਦ ਲੋਕਾਂ ਲਈ ਸਿਰਦਰਦੀ ਬਣੀਆਂ ਹੋਈਆਂ ਹਨ ਤੇ ਜਨਤਾ ਵਿੱਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਹੈ,ਜਿਸ ਕਰਕੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਹੇ ਹਨ ਤੇ ਵਪਾਰੀ ਦੂਜਿਆਂ ਸੂਬਿਆਂ ਵੱਲ ਹਿਜਰਤ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਅਜਿਹੀਆਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਦਤਰ ਬਣਾਉਣ ਵਾਲੀਆਂ ਘਟਨਾਵਾਂ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਲਾਅ ਐਂਡ ਆਰਡਰ ਦੀ ਨਕਾਮੀ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਨੂੰ ਆਪਣੀ ਰਾਖੀ ਆਪ ਕਰਨ ਲਈ ਸੁਚੇਤ ਕਰਦੀ ਹੈ ਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਵੀ ਕਰਦੀ ਹੈ ।

Leave a Reply

Your email address will not be published.


*