ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਮਾਤਾ ਚਰਨ ਕੌਰ ਨਮਿਤ ਸਹਿਜ ਪਾਠ ਦੇ ਭੋਗ; ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ
ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)
ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਉਪਰੰਤ ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਬਾਬਾ ਕਾਲੇ ਮਹਿਰ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅੱਜ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਆਪਣੀ ਹਾਜ਼ਰੀ ਲਗਵਾਈ ਅਤੇ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।
ਇਹ ਵੀ ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਨਜ਼ਰਬੰਦ ਚਾਚਾ ਹਰਜੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਵੀ ਕੁੱਝ ਘੰਟਿਆਂ ਦੀ ਪੈਰੋਲ ’ਤੇ ਇਸ ਸਮਾਗਮ ਵਿੱਚ ਹਾਜ਼ਰ ਹੋਏ। ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਸੰਪਰਦਾਵਾਂ ਦੇ ਜੱਥੇਦਾਰਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ, ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਆਗੂਆਂ ਨੇ ਹਾਜ਼ਰੀ ਭਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ਼ੋਕ ਸੰਦੇਸ਼ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ
ਇਸ ਮੌਕੇ ਮੰਡੋਲੀ ਜੇਲ੍ਹ ਵਿੱਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਲਿਖਤੀ ਸ਼ੋਕ ਸੰਦੇਸ਼ ਲਿਆਂਦਾ ਗਿਆ, ਜਿਸ ਨੂੰ ਭਾਈ ਬਲਜੀਤ ਸਿੰਘ ਖ਼ਾਲਸਾ ਨੇ ਸੰਗਤ ਦੀ ਹਾਜ਼ਰੀ ਵਿੱਚ ਪੜ੍ਹ ਕੇ ਸੁਣਾਇਆ। ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਸ਼ੋਕ ਸੰਦੇਸ਼ ਰਾਹੀਂ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮਾਤਾ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਥੇਦਾਰ ਬਲਬੀਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਵੀ ਲਿਖਤੀ ਸ਼ੋਕ ਸੰਦੇਸ਼ ਭੇਜੇ ਗਏ।
ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਸ. ਮਨਪ੍ਰੀਤ ਸਿੰਘ ਇਯਾਲੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ. ਇਕਬਾਲ ਸਿੰਘ ਝੂੰਦਾ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ. ਪਰਮਿੰਦਰ ਸਿੰਘ ਢੀਂਡਸਾ, ਬਾਪੂ ਅਜਮੇਰ ਸਿੰਘ, ਅਮਰਜੀਤ ਸਿੰਘ ਵੰਨਚਿੜੀ ਅਤੇ ਸ. ਬਲਜੀਤ ਸਿੰਘ ਖ਼ਾਲਸਾ ਸਮੇਤ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਹੁੰਚ ਕੇ ਮਾਤਾ ਚਰਨ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੰਥਕ ਸਾਂਝ ਅਤੇ ਧੰਨਵਾਦ
ਇਸ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਪੰਥਕ, ਕਿਸਾਨ ਅਤੇ ਰਾਜਨੀਤਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਦਾ ਇੱਕ ਥਾਂ ਇਕੱਠੇ ਹੋ ਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਾ ਧਾਰਮਿਕ ਸ਼ਰਧਾ, ਪੰਥਕ ਸਾਂਝ ਅਤੇ ਮਨੁੱਖੀ ਭਾਵਨਾਵਾਂ ਦੀ ਇੱਕ ਖ਼ੂਬਸੂਰਤ ਮਿਸਾਲ ਬਣਿਆ। ਅੰਤ ਵਿੱਚ ਬਾਪੂ ਤਰਸੇਮ ਸਿੰਘ ਨੇ ਆਈ ਸਮੁੱਚੀ ਸੰਗਤ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।
ਇਸ ਮੌਕੇ ਹਾਜ਼ਰ ਸੰਗਤ ਅਤੇ “ਅਕਾਲੀ ਦਲ ਵਾਰਿਸ ਪੰਜਾਬ ਦੇ” ਦੇ ਮੁੱਖ ਆਗੂਆਂ ਤੇ ਸ਼ਖ਼ਸੀਅਤਾਂ ਵਿੱਚ ਸ. ਪ੍ਰਗਟ ਸਿੰਘ ਸੰਧੂ, ਭਾਈ ਹਰਭਜਨ ਸਿੰਘ ਤੁੜ, ਭਾਈ ਸੁਰਜੀਤ ਸਿੰਘ, ਸ. ਕਾਬਲ ਸਿੰਘ, ਸ. ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਮਨਦੀਪ ਸਿੰਘ ਸਿੱਧੂ, ਬਾਪੂ ਭੀਮ ਸਿੰਘ, ਬੀਬੀ ਸੰਦੀਪ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਬੀਬੀ ਹਰਪ੍ਰੀਤ ਕੌਰ, ਸ. ਪ੍ਰਿਥੀਪਾਲ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਦੇਵ ਸਿੰਘ ਕਾਦੀਆਂ, ਸ. ਰਸ਼ਪਾਲ ਸਿੰਘ ਸੋਸਣ, ਬਾਪੂ ਦਯਾ ਸਿੰਘ, ਸ. ਜਸਕਰਨ ਸਿੰਘ ਰਿਆੜ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਜੋਧਬੀਰ ਸਿੰਘ ਜੱਲੂਪੁਰ, ਸ. ਸਵਰਨ ਸਿੰਘ ਗੋਲਡਨ, ਸ. ਇਕਬਾਲ ਸਿੰਘ ਸੰਧੂ, ਸ. ਦਿਲਸ਼ੇਰ ਸਿੰਘ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਕਸ਼ਮੀਰ ਸਿੰਘ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਬਾਬਾ ਰਾਜਾ ਰਾਜ ਸਿੰਘ, ਭਾਈ ਹਰਦੀਪ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਭਾਈ ਇੰਦਰਜੀਤ ਸਿੰਘ ਮੰਡਿਆਲਾ, ਸ. ਦਰਸ਼ਪ੍ਰੀਤ ਸਿੰਘ, ਜਥੇਦਾਰ ਹਰਦੇਵ ਸਿੰਘ ਰੋਂਗਲਾ, ਸ. ਮੁਖਤਿਆਰ ਸਿੰਘ ਮਾਹਲਾ ਅਤੇ ਜਥੇਦਾਰ ਮੋਹਣ ਸਿੰਘ ਫਤਿਆਬਾਦ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਸੇਵਾਦਾਰ ਹਾਜ਼ਰ ਸਨ।