ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਪ੍ਰੇਮ ਅਤੇ ਸਾਂਝੀਵਾਲਤਾ ਦਾ ਦਿੰਦੀਆਂ ਹਨ ਸੁਨੇਹਾ : ਬੰਟੀ ਬਾਬਾ
ਭਾਮੀਆਂ ਕਲਾਂ/ ਕੋਹਾੜ੍ਹਾ
(ਬੂਟਾ ਕੋਹਾੜ੍ਹਾ) –
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪ੍ਰੇਮ ਧਾਮ ਦੇ ਸੰਸਥਾਪਕ ਬੰਟੀ ਬਾਬਾ ਨੇ ਪ੍ਰਾਪਰਟੀ ਕਾਰੋਬਾਰੀ ਜਗਦੀਸ਼ ਲਾਲ ਜੱਗਾ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚਣ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਬੰਟੀ ਬਾਬਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਇਕ ਸਮਾਨ ਸਮਝਣ, ਆਪਸੀ ਪ੍ਰੇਮ ਅਤੇ ਮਿਲਵਰਤਣ ਨਾਲ ਰਹਿਣ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰਪੁਰਬ ਮਨਾਉਣ ਦੀ ਸੱਚੀ ਸਾਰਥਕਤਾ ਤਾਂ ਹੀ ਹੈ, ਜੇਕਰ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਆਪਣੇ ਜੀਵਨ ਵਿੱਚ ਚੰਗੇ ਗੁਣਾਂ ਨੂੰ ਅਪਣਾਈਏ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਅਹਿਦ ਲੈਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਪ੍ਰਾਪਰਟੀ ਕਾਰੋਬਾਰੀ ਜਗਦੀਸ਼ ਲਾਲ ਜੱਗਾ, ਸਾਬਕਾ ਕੌਂਸਲਰ ਸੁਰਜੀਤ ਰਾਏ, ਸੁਨੀਲ ਸ਼ਰਮਾ, ਪੰਕਜ ਗੁਪਤਾ, ਬੌਬੀ ਪਰਾਸ਼ਰ, ਵਿਪਨ ਮਲਿਕ, ਰਮਨ ਮਲਿਕ ਅਤੇ ਸੁਨੀਲ ਬੱਤਰਾ ਵੱਲੋਂ ਬੰਟੀ ਬਾਬਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।