November 25, 2026

Justice News

ਅਵਾਮ ਦੀ ਆਵਾਜ਼

ਗੁਰਵਿੰਦਰ ਸਿੰਘ (ਪੀ.ਪੀ.ਐੱਸ.) ਨੇ ਅੰਮ੍ਰਿਤਸਰ ਵਿਖੇ ਬਤੌਰ ਏ.ਸੀ.ਪੀ. ਸਾਊਥ ਅਹੁਦਾ ਸੰਭਾਲਿਆ

 

  • ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟੌਲਰੈਂਸ’ ਦੀ ਨੀਤੀ ਤਹਿਤ ਹੋਵੇਗੀ ਸਖ਼ਤ ਕਾਰਵਾਈ: ਏ.ਸੀ.ਪੀ. ਗੁਰਵਿੰਦਰ ਸਿੰਘ

  • ਆਮ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਮੁੱਖ ਤਰਜੀਹ

 
ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)-
 ਪੀ.ਪੀ.ਐੱਸ. ਅਧਿਕਾਰੀ ਗੁਰਵਿੰਦਰ ਸਿੰਘ ਨੇ ਅੱਜ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਸਾਊਥ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਟਾਲਾ ਵਿਖੇ ਬਤੌਰ ਡੀ.ਐੱਸ.ਪੀ. (ਹੋਮੀਸਾਈਡ ਐਂਡ ਫੋਰੈਂਸਿਕ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਜਿੱਥੋਂ ਤਬਾਦਲੇ ਉਪਰੰਤ ਉਨ੍ਹਾਂ ਦੀ ਤਾਇਨਾਤੀ ਅੰਮ੍ਰਿਤਸਰ ਵਿਖੇ ਹੋਈ ਹੈ।
ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ. ਗੁਰਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣਗੇ।

 

ਪੁਲਿਸ ਪ੍ਰਸ਼ਾਸਨ ਦੀਆਂ ਮੁੱਖ ਤਰਜੀਹਾਂ:

 

  • ਅਪਰਾਧ ‘ਤੇ ਨਕੇਲ: ਇਲਾਕੇ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟੌਲਰੈਂਸ’ ਦੀ ਨੀਤੀ ਅਪਣਾਉਂਦਿਆਂ ਬਿਨਾਂ ਕਿਸੇ ਪੱਖਪਾਤ ਜਾਂ ਢਿੱਲ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • ਲੋਕ ਸੁਰੱਖਿਆ ਤੇ ਨਿਆਂ: ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।

  • ਪੁਲਿਸ-ਪਬਲਿਕ ਸਾਂਝ: ਆਮ ਜਨਤਾ ਅਤੇ ਪੁਲਿਸ ਵਿਚਕਾਰ ਆਪਸੀ ਤਾਲਮੇਲ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਅੰਤ ਵਿੱਚ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਕੋਈ ਗੈਰ-ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.