ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ

ਸੁਨਾਮ ਊਧਮ ਸਿੰਘ ਵਾਲਾ:::::::::::::::::: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੁਲ 10 ਲੱਖ ਰੁਪਏ ਵਿੱਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰਾਂ ਦੇ ਘਰਾਂ ਵਿਖੇ ਜਾ ਕੇ ਪੀੜਤਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਭਿਆਨਕ ਸੜਕ ਹਾਦਸੇ ਵਿੱਚ ਵਿਛੜਨ ਵਾਲਿਆਂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਵਿੱਤੀ ਸਹਾਇਤਾ ਵਜੋਂ ਅੱਜ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈਕ ਸੌਂਪੇ ਗਏ ਹਨ ਜਦਕਿ ਬਾਕੀ 1 ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਜਲਦੀ ਹੀ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਮ੍ਰਿਤਕ ਲਲਿਤ ਕੁਮਾਰ ਦੀ ਪਤਨੀ ਨੀਸ਼ਾ ਰਾਣੀ, ਮ੍ਰਿਤਕ ਵਿਜੈ ਕੁਮਾਰ ਦੀ ਪਤਨੀ ਨਿਰਮਲਾ ਦੇਵੀ, ਮ੍ਰਿਤਕ ਦੀਪਕ ਜਿੰਦਲ ਦੇ ਪਿਤਾ ਸੱਤਪਾਲ ਜਿੰਦਲ ਨੂੰ 2-2 ਲੱਖ ਰੁਪਏ ਜਦਕਿ ਮ੍ਰਿਤਕ ਨੀਰਜ ਸਿੰਗਲਾ ਅਤੇ ਮ੍ਰਿਤਕ ਮਾਧਵ ਸਿੰਗਲਾ ਦੇ ਪਰਿਵਾਰਕ ਮੈਂਬਰ ਓਪਮਾ ਗੋਇਲ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ ਅਤੇ ਹਮਦਰਦੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਰਾਤ ਸਮੇਂ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ 4 ਸਾਲਾਂ ਦੇ ਇੱਕ ਬੱਚੇ ਸਮੇਤ 6 ਸੁਨਾਮ ਵਾਸੀਆਂ ਦੀ ਮੌਤ ਹੋ ਗਈ ਸੀ।
ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ, ਹਰਮੀਤ ਵਿਰਕ ਵੀ ਹਾਜ਼ਰ ਸਨ।

Leave a Reply

Your email address will not be published.


*