ਅਜਿਹੀਆਂ ਸੰਸਥਾਵਾਂ ਦਾ ਸਮਾਜ ਨੂੰ ਵੱਡਾ ਯੋਗਦਾਨ: ਡਿਪਟੀ ਕਮਿਸ਼ਨਰ

ਸੰਗਰੂਰ::::::::::::::::::::::: – ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਵੱਲੋਂ ਸਾਲ 2024 ਨਵੇਂ ਸਾਲ ਦਾ ਕੈਲੰਡਰ ਤਿਆਰ ਕੀਤਾ ਗਿਆ ਜਿਸ ਨੂੰ ਸ਼੍ਰੀ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਆਪਣੇ ਕਰ ਕਮਲਾ ਨਾਲ ਰਿਲੀਜ਼ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਦਿਲੋਂ ਸਤਿਕਾਰ ਕਰਦੇ ਹਨ ਉਨ੍ਹਾਂ ਦੀ ਸੋਚ ਤੇ ਚੱਲਣ ਵਾਲੇ ਹਮੇਸ਼ਾ ਕਾਮਯਾਬੀ ਹਾਸਿਲ ਕਰਦੇ ਹਨ ਉਨ੍ਹਾਂ ਭਾਰਤੀਯ ਅੰਬੇਡਕਰ ਮਿਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਦਾ ਸਮਾਜ ਅੰਦਰ ਅਹਿਮ ਯੋਗਦਾਨ ਹੈ ਜਦ ਵੀ ਕੋਈ ਕੁਦਰਤੀ ਕਰੋਪੀ ਆਈ ਹੈ ਭਾਰਤੀਯ ਅੰਬੇਡਕਰ ਮਿਸ਼ਨ ਸਣੇ ਹੋਰ ਵੀ ਅਨੇਕਾਂ ਸੰਸਥਾਵਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਡੱਟ ਕੇ ਸਾਥ ਦਿੱਤਾ ਹੈ ਜਿੰਨ੍ਹਾਂ ਦੇ ਜਜ਼ਬੇ ਦਾ ਉਹ ਦਿਲੋਂ ਸਤਿਕਾਰ ਕਰਦੇ ਹਨ ਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਸਮਾਜ਼ ਸੇਵੀ ਗਤੀਵਿਧੀਆਂ ਲਈ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਨੇ ਵਧਾਈ ਦਿੱਤੀ ਅਤੇ ਆਪਣੇ ਵੱਲੋਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਨੇ ਕਿਹਾ ਕਿ ਮਿਸ਼ਨ ਦੇ ਸਾਥੀ ਪਿਛਲੇ 25 ਸਾਲਾਂ ਤੋਂ ਲਗਾਤਾਰ ਸਿਰਫ਼ ਜ਼ਿਲ੍ਹਾ ਸੰਗਰੂਰ ਹੀ ਨਹੀਂ ਪੰਜਾਬ ਸਣੇ ਹੋਰ ਵੀ ਵੱਖ ਵੱਖ ਸੂਬਿਆਂ ਅੰਦਰ ਸਮਾਜ ਸੇਵੀ ਕਾਰਜ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਮਿਸ਼ਨ ਵੱਲੋਂ ਜਿੱਥੇ ਕੋਵਿਡ ਲਾਕਡਾਉਨ ਦੌਰਾਨ ਪੰਜਾਬ ਭਰ ਵਿੱਚ 5500 ਜ਼ਰੂਰਤ ਮੰਦ ਪਰਿਵਾਰਾ ਨੂੰ ਮੁਫ਼ਤ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਘਰ ਘਰ ਜਾ ਕੇ ਮੁਹਇਆ ਕਰਵਾਇਆ ਗਿਆ ਉਸ ਦੇ ਨਾਲ ਹੀ ਮਿਸ਼ਨ ਵੱਲੋਂ 27 ਗਰੀਬ ਲੜਕੀਆਂ ਦੇ ਵਿਆਹ ਸਮੇਂ ਮਦਦ ਕੀਤੀ ਗਈ, 545 ਮੈਡੀਕਲ ਕੈਂਪ, 54 ਖੂਨਦਾਨ ਕੈਂਪ, 75 ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਇਆ ਗਿਆ, ਵੱਖ ਵੱਖ ਵੱਖ ਖੇਤਰਾਂ ਵਿੱਚ ਨਿਮਾਣਾ ਖੱਟਣ ਵਾਲੇਆਂ ਲਈ 55 ਸਨਮਾਨ ਸਮਾਰੋਹ ਕੀਤੇ ਗਏ,37 ਨਸ਼ਿਆਂ ਤੇ ਭਰੂਣਹੱਤਿਆ ਤੇ ਸਮਾਜਿਕ ਬੁਰਾਈਆ ਤੋਂ ਦੂਰ ਰਹਿਣ ਲਈ ਜਾਗਰੂਕਤਾ ਕੈਂਪ ਲਗਾਏ ਗਏ ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਢੰਗ ਨਾਲ ਮਿਸ਼ਨ ਦੇ ਸਾਥੀਆਂ ਵੱਲੋਂ ਸਮਾਜ਼ ਸੇਵਾ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਇਸ ਮੌਕੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁਕੇਸ਼ ਰਤਨਾਕਰ, ਸੁਖਪਾਲ ਸਿੰਘ ਭੰਮਾਬੱਦੀ, ਬਲਵੀਰ ਸਿੰਘ,ਕਮਲ ਕੁਮਾਰ ਗੋਗਾ, ਅਮਰਿੰਦਰ ਸਿੰਘ ਬੱਬੀ, ਰਵੀ ਕੁਮਾਰ ਚੌਹਾਨ,ਅਸ਼ੋਕ ਕੁਮਾਰ,ਅਮਨ ਚੋਪੜਾ, ਮਨੋਜ਼ ਕੁਮਾਰ ਅਤੇ ਸਾਜਨ ਕਾਂਗੜਾ ਆਦਿ ਹਾਜ਼ਰ ਸਨ।

Leave a Reply

Your email address will not be published.


*