August 17, 2026

Justice News

ਅਵਾਮ ਦੀ ਆਵਾਜ਼

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ : ਡਿਪਟੀ ਕਮਿਸ਼ਨਰ

ਸੰਗਰੂਰ:::::::::::::: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੱਲ੍ਹ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.