ਸੰਗਰੂਰ:::::::::::::::- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸੂਬੇ ਦੇ ਵਿੱਚ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਹਨ ਕਿ ਉਨਾਂ ਵੱਲੋਂ ਬਿਨਾਂ ਕਿਸੇ ਡਰ ਦੇ ਲੋਕਾਂ ਨੂੰ ਫਿਰੋਤੀਆਂ ਲਈ ਧਮਕੀਆਂ ਦਿੱਤੀਆਂ ਜਾਣੀਆਂ ਆਮ ਗੱਲ ਬਣ ਗਈ ਹੈ, ਅਪਰਾਧੀਆਂ ਵੱਲੋ ਸਰੇਆਮ ਗੋਲੀਆਂ ਮਾਰ ਕਤਲ ਕੀਤੇ ਜਾ ਰਹੇ ਹਨ। ਗਰਚਾ ਨੇ ਕਿਹਾ ਕਿ ਨਵੇਂ ਸਾਲ ਵਾਲੇ ਦਿਨ ਵਿੱਚ ਵੇਟ ਲਿਫਟਿੰਗ ਦੇ ਅਰਜੁਨਾ ਐਵਾਰਡੀ ਪੰਜਾਬ ਪੁਲਿਸ ਦੇ ਡੀ.ਐਸ.ਪੀ. ਦਲਵੀਰ ਸਿੰਘ ਦਿਓਲ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੇ ਨਵੇਂ ਸਾਲ ਦੇ ਮੌਕੇ ‘ਤੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਖੋਖਲਾ ਸਾਬਿਤ ਕਰ ਦਿੱਤਾ ਹੈ, ਸਾਲ ਦੇ ਪਹਿਲੇ ਹੀ ਦਿਨ ਇਕ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਸਾਫ ਪਤਾ ਲੱਗਦਾ ਹੈ ਕਿ ਜੇਕਰ ਪੁਲਸ ਵਾਲੇ ਹੀ ਖੁਦ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਕਿਵੇਂ ਆਪਣੇ-ਆਪ ਨੂੰ ਸੁਰੱਖਿਅਤ ਸਮਝ ਸਕਦੀ ਹੈ। ਉਨਾਂ ਕਿਹਾ ਕਿ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨੇੜੇ ਕਾਹਲਾਂਵਾਲੀ ਚੌਕ ਆਰਮੀ ਕੈਂਟ ਦੇ ਨਜ਼ਦੀਕ ਦਿਨ ਵੇਲੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਚਾਵਲਾ ਐਲੂਮੀਨੀਅਮ ਫੈਬਲੀਕੇਟਰ ਦੇ ਮਾਲਕ ਹਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਜੌੜੀਆਂ ਕਲਾਂ ਆਪਣੀ ਦੁਕਾਨ ‘ਤੇ ਬੈਠਾ ਸੀ ਕਿ ਇਸ ਦੌਰਾਨ ਕੁਝ ਅਣਪਛਾਤਿਆਂ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰ ਕੇ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ। ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੰਜਾਬ ਅੰਦਰ ਵਿਗੜੀ ਅਮਨ ਕਾਨੂੰਨ ਦੀ ਹਾਲਤ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ, ਅਪਰਾਧੀਆਂ ਖਿਲਾਫ ਕੋਈ ਸਖ਼ਤ ਕਾਰਵਾਈ ਨਾ ਹੋਣ ਕਰਕੇ ਉਨਾਂ ਦੇ ਹੌਂਸਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੀ ਖ਼ਰਾਬ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਤੇ ਸਵਾਲ ਖੜੇ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਜਿੰਨਾ ਕੌਲ ਸੂਬੇ ਦਾ ਗ੍ਰਹਿ ਮੰਤਰਾਲਾ ਹੈ ਨੂੰ ਪੰਜਾਬ ਦੇ ਇੰਨਾ ਵਿਗੜਦੇ ਹਾਲਾਤਾਂ ਵੱਲ ਧਿਆਨ ਦੀ ਲੋੜ ਹੈ।
Leave a Reply