ਚੰਡੀਗੜ੍ਹ ::::::::::::::::ਪੰਜਾਬ ਵਿੱਚ ਸ਼ੀਤ ਲਹਿਰ ਦੇ ਚਲਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸੀਐੱਮ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ- ਕੜਾਕੇ ਦੀ ਠੰਢ ਵਿੱਚ ਪੰਜਾਬ ਦੇ ਦਸਵੀਂ ਜਮਾਤ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਫੈਸਲਾ ਕੀਤਾ ਗਿਆ।
ਬੀਤੇ ਦਿਨ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਫ਼ ਕਿਹਾ ਕਿ ਸਰਦੀ ਦੇ ਮੌਕੇ ਵੀ ਸਕੂਲਾਂ ਵਿੱਚ ਹੁਣ ਅਤੇ ਛੁੱਟੀਆਂ ਨਹੀਂ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਵਿਦਿਆਰਥੀਆਂ ਨੂੰ 230 ਦਿਨ ਸਕੂਲ ਜਾਣਾ ਜ਼ਰੂਰੀ ਹੈ, ਪਰ ਇਸ ਤੋਂ ਪਹਿਲਾਂ ਹੜਾਂ ਦੇ ਚੱਲਦੇ ਪਹਿਲੇ ਵੀ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ। ਜਿਸ ਕਾਰਨ ਅਜੇ ਛੁੱਟੀਆਂ ਕਰਨਾ ਸੰਭਵ ਨਹੀਂ ਹੈ। ਸ੍ਰੀ ਹਰਜੋਤ ਬੈਂਸ ਨੇ ਕਿਹਾ ਸੀ ਕਿ ਇਸ ਸਾਲ ਲੋਕ ਚੋਣਾਂ ਵੀ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵੀ ਫਰਵਰੀ ਵਿੱਚ ਸ਼ੁਰੂ ਹੋ ਰਹੀ ਹੈ।
Leave a Reply