ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ 

*
  ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ‘ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿਧਾਇਕ ਨੇ ਕਿਹਾ ਕਿ ਮਾਲੇਰਕੋਟਲਾ ਸ਼ਹਿਰ ਸਾਂਝੀਵਾਲਤਾ ਦਾ ਪ੍ਰਤੀਕ ਸ਼ਹਿਰ ਹੈ ਕਿਉਂਕਿ ਇੱਥੇ ਹਮੇਸ਼ਾ ਸਰਬੱਤ ਦੇ ਭਲੇ ਲਈ ਹੀ ਅਰਦਾਸ ਕੀਤੀ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚੋਂ 150 ਦੇ ਕਰੀਬ ਸ਼ਰਧਾਲੂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਲਾਭ ਲੈ ਚੁੱਕੇ ਹਨ । ਸੰਗਤ ਵਿੱਚ ਇਸ ਯਾਤਰਾ ਸਕੀਮ ਲਈ ਬਹੁਤ ਉਤਸ਼ਾਹ ਹੈ, ਜਿਸ ਲਈ ਸੰਗਤ ਦੀ ਮੰਗ ਮੁਤਾਬਕ ਹੋਰ ਵੀ ਬੱਸਾਂ ਭੇਜੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਵਿਧਾਇਕ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਲੋਕ ਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾ ਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਈ ਕਿਹਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ,ਚੋਧਰੀ ਸ਼ਮਸੂਦੀਨ,ਜਾਫ਼ਰ ਅਲੀ,ਸ੍ਰੀ ਗੁਰਮੁੱਖ ਸਿੰਘ ,ਅਬਦੁੱਲ ਹਲੀਮ,ਯਾਸਰ ਅਰਫਾਤ,ਸਾਬਰ ਅਲੀ ਰਤਨ, ਅਬਦੁਲ ਸ਼ਕੂਰ, ਦਰਸ਼ਨ ਸਿੰਘ ਦਰਦੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।

Leave a Reply

Your email address will not be published.


*