August 17, 2026

Justice News

ਅਵਾਮ ਦੀ ਆਵਾਜ਼

ਸੰਗਰੂਰ:::::::::::::::: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਰਬਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਰਾਗੀ ਭਾਈ ਬਹਾਦਰ ਸਿੰਘ ਖ਼ਾਲਸਾ (ਸੁਨਾਮ ਵਾਲਿਆਂ) ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਮਿਆਰੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ।
ਇਸ ਉਪਰੰਤ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਧੂਰੀ ਅਮਿਤ ਗੁਪਤਾ, ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ, ਐੱਸਡੀਐੱਮ ਲਹਿਰਾ ਸੂਬਾ ਸਿੰਘ, ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਦੇ ਨਾਲ ਨਾਲ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸੰਗਤਾਂ ਵਿੱਚ ਹਾਜ਼ਰੀ ਲਵਾਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.