ਅਗਨੀਵੀਰ ਵਾਯੂ ਯੋਜਨਾ ਅਧੀਨ ਹਵਾਈ ਸੈਨਾ ਦੀ ਭਰਤੀ ਲਈ ਅਰਜੀਆਂ ਦੀ ਮੰਗ



ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਆਸਾਮੀਆਂ ਕੱਢੀਆਂ ਗਈਆਂ ਹਨ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤੀ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ ਮਿਤੀ 17 ਜਨਵਰੀ ਤੋਂ 06 ਫਰਵਰੀ 2024 ਤੱਕ ਆਨਲਾਈਨ ਵੈਬਸਾਈਟ www.agnipathvayu.cdac.in  ਤੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਤਹਿਤ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 02 ਜਨਵਰੀ 2004 ਤੋਂ 02 ਜੁਲਾਈ 2007 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਦਾ 50 ਫੀਸਦੀ ਅੰਕਾਂ ਨਾਲ 12ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜਿਹਨਾਂ ਨੌਜਵਾਨਾਂ ਨੇ 10ਵੀਂ ਤੋਂ ਬਾਅਦ 3 ਸਾਲ ਦਾ ਡਿਪਲੋਮਾ ਜਾਂ 2 ਸਾਲਾ ਕੋਈ ਵੋਕੈਸ਼ਨਲ ਕੋਰਸ (ਅੰਗ੍ਰੇਜ਼ੀ, ਫਿਜ਼ੀਕਸ ਅਤੇ ਗਣਿਤ) ਪਾਸ ਕੀਤਾ ਹੈ, ਵੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਇਸ ਭਰਤੀ ਤਹਿਤ ਸਿਰਫ਼ ਅਣਵਿਆਹੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈਬਸਾਈਟ www.agnipathvayu.cdac.in ‘ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸਹਾਇਤਾ ਨੰਬਰ 62392-66860 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*