August 17, 2026

Justice News

ਅਵਾਮ ਦੀ ਆਵਾਜ਼

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ 

ਭਵਾਨੀਗੜ੍ਹ :::::::::::::
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕਰਵਾਏ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਸੰਗਰੂਰ ਦੀ ਨਿਗਰਾਨੀ ਹੇਠ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਸਹਾਇਕ ਕਮਿਸ਼ਨਰ ਨੇ ਪੁਲਿਸ ਵਿਭਾਗ, ਮੰਡੀ ਬੋਰਡ,  ਸਿਹਤ ਵਿਭਾਗ, ਸਿੱਖਿਆ ਵਿਭਾਗ, ਕਾਰਜਸਾਧਕ ਅਫ਼ਸਰ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਐਸ.ਪੀ ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਰਿਚਾ ਗੋਇਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.