ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਪਿੰਡ ਫੱਤੂ ਵਾਲਾ, ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਰੱਖੇ ਗਏ ਸਮਾਗਮਾਂ ਵਿੱਚ ਹਾਜਰੀ ਭਰੀ ਗਈ। ਇਸ ਸਮਾਗਮ ਵਿੱਚ ਅਕੈਡਮੀ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ-ਕੀਰਤਨ ਅਤੇ ਕਥਾ-ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਹਾਜ਼ਰ ਸੰਗਤ ਨੇ ਭਰਪੂਰ ਇਲਾਹੀ ਆਨੰਦ ਮਾਣਿਆ। ਪਿੰਡ ਵਾਸੀਆਂ ਵੱਲੋਂ ਅਕੈਡਮੀ ਦੇ ਇਹਨਾਂ ਵਿਦਿਆਰਥੀਆਂ ਅਤੇ ਗੁਰਮਤਿ ਵਿਭਾਗ ਦੇ ਅਧਿਆਪਕ ਸ੍ਰੀਮਤੀ ਤਲਵਿੰਦਰ ਕੌਰ ਜੀ ਦਾ ਸਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਅਕੈਡਮੀ ਵਿੱਚ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਗੁਰਮਤਿ ਸੰਗੀਤ ਅਤੇ ਗਤਕਾ ਕਲਾ ਵਿੱਚ ਵੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਅਕੈਡਮੀ ਦੇ ਬੱਚੇ ਆਪਣੇ ਬਾਣੀ ਅਤੇ ਬਾਣੇ ਨਾਲ ਇੱਕ ਵੱਖਰੀ ਪਹਿਚਾਣ ਰੱਖਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ ‘ਤੇ ਚੱਲਣ ਲਈ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਇੱਕ ਚੰਗੇ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।
Leave a Reply