ਜੂਝਦੇ ਕਿਸਾਨ ਕਾਫ਼ਲਿਆਂ ਨੇ ਲੋਹੜੀ ਅਤੇ ਮਾਘੀ ਪੱਕੇ ਮੋਰਚੇ ਤੇ ਗੁਜਾਰੀ

: ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਧੁੰਦ ਅਤੇ ਠੰਡ ਦੀ ਪਰਵਾਹ ਕੀਤੇ ਬਿਨ੍ਹਾਂ ਨੌਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ।
ਦੱਸਣਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਕਿਸਾਨਾਂ ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ੀਆਂ ਖਿਲਾਫ਼  ਕਾਰਵਾਈ ਕਰਵਾਉਣ ਦੀਆਂ ਮੰਗਾਂ ਨੂੰ ਲ਼ੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਸੰਘਰਸ਼ ਦੇ ਰਾਹ ਤੇ ਹੈ।
ਹੁਣ ਤੱਕ ਇਸ ਪੱਕੇ ਮੋਰਚੇ ਵਿੱਚ ਵੱਖ ਵੱਖ ਦਿਨਾਂ ਤੇ ਮਾਨਸਾ ਤੋਂ ਇਲਾਵਾ ਬਰਨਾਲਾ, ਬਠਿੰਡਾ, ਸੰਗਰੂਰ, ਫਾਜ਼ਿਲਕਾ, ਮਲੇਰਕੋਟਲਾ, ਮੋਗਾ, ਫਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਕਪੂਰਥਲਾ ਅਤੇ ਮੁਹਾਲੀ ਜ਼ਿਲਿਆਂ ਤੋਂ ਕਿਸਾਨ ਕਾਫਲੇ ਸ਼ਾਮਲ ਹੋ ਚੁੱਕੇ ਹਨ। ਘੋਲ ਦੀ ਕਮਾਨ ਸੂਬਾ ਕਮੇਟੀ ਦੇ ਹੱਥ ਹੈ। ਅੱਜ ਨੌਵੇਂ ਦਿਨ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਕਾਫ਼ਲੇ ਮੋਰਚੇ ਵਿੱਚ ਸ਼ਾਮਲ ਹੋਏ। ਕੱਲ੍ਹ ਰਾਤ ਨੂੰ ਫਿਰੋਜ਼ਪੁਰ ਤੋਂ ਸੈਂਕੜੇ ਕਿਸਾਨ ਮੋਰਚੇ ਵਿੱਚ ਪਹੁੰਚ ਰਹੇ ਹਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮਾਨਸਾ ਜ਼ਿਲ੍ਹੇ ਦਾ ਪ੍ਰਸ਼ਾਸਨ ਪੂਰੀ ਢੀਠਤਾਈ ਨਾਲ ਕਿਸਾਨਾਂ ਦੇ ਇਸ ਘੋਲ ਵੱਲੋਂ ਅੱਖਾਂ ਬੰਦ ਕਰ ਕੇ ਬੈਠਾ ਹੈ।
ਐਸ ਐਸ ਪੀ ਮਾਨਸਾ ਵੱਲੋਂ ਜਥੇਬੰਦੀ ਨਾਲ ਵਾਅਦਾ ਕੀਤਾ ਗਿਆ ਸੀ ਕਿ 19 ਦਸੰਬਰ ਤੋਂ ਪਹਿਲਾਂ ਪਹਿਲਾਂ ਸੱਤਰ ਸਾਲਾਂ ਦੇ ਬਜ਼ੁਰਗ ਕਿਸਾਨ ਸੀਤਾ ਸਿੰਘ ਅਤੇ ਗੁਰਪ੍ਰੀਤ ਸਿੰਘ ਪਿੰਡ ਕੁੱਲਰੀਆਂ ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਲੱਗਭੱਗ ਇੱਕ ਮਹੀਨਾ ਹੋਰ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਵਾਅਦਾ ਨਾਂ ਨਿਭਾਇਆ ਤਾਂ ਜਥੇਬੰਦੀ ਕੋਈ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਵੇਗੀ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
ਅੱਜ ਨੌਵੇਂ ਦਿਨ ਦੇ ਧਰਨੇ ਨੂੰ ਸੰਗਰੂਰ ਜ਼ਿਲ੍ਹੇ ਦੇ ਸੁਖਦੇਵ ਸਿੰਘ ਘਰਾਚੋਂ, ਜ਼ਿਲ੍ਹਾ ਕਮੇਟੀ ਮੈਂਬਰ ਮਹਿੰਦਰ ਸਿੰਘ ਮਾਝੀ, ਭਰਭੂਰ ਸਿੰਘ ਮਾਝੀ ਗੁਰਵਿੰਦਰ ਸਿੰਘ ਨਖਟੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਮਾਨਸਾ ਜ਼ਿਲ੍ਹੇ ਦੇ ਜਨਰਲ ਸਕੱਤਰ ਬਲਵਿੰਦਰ ਸ਼ਰਮਾ, ਜਗਜੀਵਨ ਸਿੰਘ ਹਸਨਪੁਰ, ਤਰਸੇਮ ਸਿੰਘ ਚੱਕ ਅਲੀਸ਼ੇਰ, ਸੱਤਪਾਲ ਸਿੰਘ ਵਰੇ, ਜਸਕਰਨ ਸਿੰਘ ਬਰੇਟਾ, ਜਗਸੀਰ ਸਿੰਘ ਦੋਦੜਾ ਉਗਰਾਹਾਂ, ਤਾਰ ਸਿੰਘ ਚੱਕ ਅਲੀਸ਼ੇਰ, ਜਸਰੀਤ ਕੌਰ ਕੁਲਰੀਆਂ, ਸੁਖਪਾਲ ਕੌਰ ਕੁਲਰੀਆਂ, ਜਪਪ੍ਰੀਤ ਕੌਰ ਕੁਲਰੀਆਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published.


*