August 17, 2026

Justice News

ਅਵਾਮ ਦੀ ਆਵਾਜ਼

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਸਕੂਲ ਦੇ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ ਨੂੰ

ਮੋਗਾ:::::::::
ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਸਾਲ 2024-25 ਦੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ, 2024 ਸ਼ਨੀਵਾਰ ਨੂੰ ਹੋਣੀ ਹੈ। ਮੋਗਾ ਦੇ 6 ਬਲਾਕਾਂ ਬਾਘਾਪੁਰਾਣਾ, ਧਰਮਕੋਟ, ਮੋਗਾ-1, ਮੋਗਾ-2 ਅਤੇ ਨਿਹਾਲ ਸਿੰਘ ਵਾਲਾ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਮੋਗਾ ਵਿੱਚ 3156 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ।
ਜਾਣਕਾਰੀ ਦਿੰਦਿਆਂ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪ੍ਰਿੰਸੀਪਲ ਰਕੇਸ਼ ਕੁਮਾਰ ਮੀਣਾ ਨੇ ਦੱਸਿਆ ਕਿ ਵਿਅਿਦਾਰਥੀ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਪੋਰਟਲ https://cbseitms.rcil.gov.in/nvs/ ਉੱਪਰ ਪਹੁੰਚ ਬਣਾ ਸਕਦੇ ਹਨ ਜਾਂ ਉਸ ਸਕੂਲ ਤੋਂ ਜਿੱਥੇ ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹ ਰਿਹਾ ਹੈ, ਤੋਂ ਦਾਖਲਾ ਕਾਰਡ ਡਾਊਨਲੋਡ ਕਰਵਾ ਸਕਦੇ ਹਨ ਜਾਂ ਉਮੀਦਵਾਰ ਜੇ.ਐਨ.ਵੀ. ਲੋਹਾਰਾ ਤੋਂ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ-ਪਹਿਲਾਂ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਨੂੰ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.