August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਦੇ ਸੀ.ਪਾਈਟ ਕੈਂਪ ਵਿਖੇ ਯੁਵਕਾਂ ਨੂੰ ਲਿਖਤੀ ਅਤੇ ਸਰੀਰਿਕ ਪੇਪਰ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਮੋਗਾ::::::::::::::::
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਸੁਰੱਖਿਆ ਬਲਾਂ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ 75,768 ਆਸਾਮੀਆਂ ਕੱਢੀਆਂ ਗਈਆਂ ਹਨ। ਇਹ ਆਸਾਮੀਆਂ ਬੀ.ਐਸ.ਐਫ਼., ਸੀ.ਆਈ.ਐਸ.ਐਫ਼, ਸੀ.ਆਰੀ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼.ਅਤੇ ਐਨ.ਆਈ.ਏ. ਲਈ ਕੱਢੀਆਂ ਹਨ। ਜਿਨ੍ਹਾਂ ਨੇ ਇਨ੍ਹਾਂ ਪੋਸਟਾਂ ਲਈ ਰਜਿਸਟ੍ਰੇਸ਼ਨ ਵੈਬਸਾਈਟ ਰਾਹੀਂ ਕਰਵਾਈ ਹੈ ਲਈ ਲਿਖਤੀ ਤੇ ਸਰੀਰਿਕ ਟੈਸਟ ਦੀ ਟ੍ਰੇਨਿੰਗ ਕੈਂਪ ਵਿੱਚ ਚੱਲ ਰਹੀ ਹੈ। ਇਨ੍ਹਾਂ ਆਸਾਮੀਆਂ ਲਈ ਸਰੀਰਿਕ  ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ-2024 ਵਿੱਚ ਹੋਣਾ ਹੈ।ਇਹ ਟ੍ਰੇਨਿੰਗ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕਾਂ ਲਈ ਚੱਲ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਹੋਰ ਯੁਵਕ ਇਨ੍ਹਾਂ ਆਸਾਮੀਆਂ ਰਾਹੀਂ ਭਰਤੀ ਹੋਣ ਲਈ ਲਿਖਤੀ ਅਤੇ ਸਰੀਰਿਕ ਟ੍ਰੇਨਿੰਗ ਲੈਣਾ ਚਾਹੁੰਦੇ ਹਨ ਉਹ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ। ਨਾਮ ਦਰਜ ਕਰਵਾਉਣ/ ਟ੍ਰੇਨਿੰਗ ਲੈਣ ਲਈ ਭਰਤੀ ਲਈ ਆਨਲਾਈਨ ਐਪਲੀਕਸ਼ਨ ਦੀ ਫੋਟੋ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ-ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣਾ ਜਰੂਰੀ ਹੈ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ  83601-63527 ਅਤੇ 78891-75575 ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.