ਭਾਕਿਯੂ (ਏਕਤਾ) ਡਕੌਂਦਾ ਵੱਲੋਂ ਡੀਐੱਸਪੀ ਦਫ਼ਤਰ ਬੁਢਲਾਡਾ ਅੱਗੇ ਚੱਲ ਰਿਹਾ ਪੱਕਾ ਮੋਰਚਾ 12ਵੇਂ ਦਿਨ ਵੀ ਜਾਰੀ 

: ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਡੀਐੱਸ ਪੀ ਬੁਢਲਾਡਾ ਦੇ ਚੱਲ ਰਿਹਾ ਪੱਕਾ ਮੋਰਚਾ 11ਵੇਂ ਦਿਨ ਵੀ ਜਾਰੀ ਰਿਹਾ। ਅੱਜ ਕੜਾਕੇ ਦੀ ਠੰਢ ਵਿੱਚ ਸੈਕੜੇ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਵਿਰੋਧੀ ਨਾਅਰਬਾਜ਼ੀ ਕੀਤੀ ਕਿਉਕਿ ਸੱਤਾਧਾਰੀ ਸਰਕਾਰ ਵੱਲੋਂ ਸੱਤਾ ਦੇ ਨਸ਼ੇ ਵਿੱਚ ਲੋਕਾਂ ਉੱਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਗੁੰਡਿਆਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਅਬਾਦਕਾਰ ਕਿਸਾਨਾਂ ਦੇ ਪੱਖ ਵਿੱਚ ਖੜਦਿਆਂ ਜਥੇਬੰਦੀ ਵੱਲੋਂ ਸਰਕਾਰ ਦੇ ਜਬਰੀ ਜ਼ਮੀਨ ਖੋਹਣ ਦੇ ਨਿਰਦੇਸ਼ਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਈ ਮਹੀਨਿਆਂ ਬੱਧੀ ਜ਼ਮੀਨ ਦੀ ਲੜਾਈ ਲੜੀ ਜਾ ਰਹੀ ਹੈ।
ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੂਰੇ ਹੋਸ਼ੋ ਹਵਾਸ ਨਾਲ ਵਿਚਾਰ ਕੇ ਇਹ ਮਸਲਾ ਉਠਾਇਆ ਗਿਆ ਹੈ ਅਤੇ ਹੁਣ ਇਹ ਸੰਘਰਸ਼ ਨੂੰ ਜਿੱਤ ਤੱਕ ਲੈ ਕੇ ਜਾਣ ਲਈ ਜਥੇਬੰਦੀ ਤਤਪਰ ਹੈ। ਉਨ੍ਹਾਂ ਕਿਹਾ ਕਿ ਪਰ ਜਿਲਾ ਪੁਲਿਸ ਵੱਲੋਂ ਕਿਸਾਨ ਸੀਤਾ ਸਿੰਘ ‘ਤੇ ਹਮਲਾ ਕਰਨ ਵਾਲੀ ਗੁੰਡਾ ਢਾਣੀ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਲਟਾ ਕਿਸਾਨਾਂ ਤੇ ਝੂਠੇ ਪਰਚੇ ਦਰਜ਼ ਕਰ ਰਹੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਦੋਸ਼ੀਆਂ ਨੂੰ ਸ਼ਹਿ ਦੇਣ ਵਾਲੇ ਹਲਕਾ ਐਮ ਐਲ ਏ ਬੁੱਧ ਰਾਮ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ 19 ਜਨਵਰੀ ਨੂੰ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਲੋਕਾਂ ਸਾਹਮਣੇ ਚਿਹਰਾ ਨੰਗਾ ਕੀਤਾ ਜਾਵੇਗਾ।

Leave a Reply

Your email address will not be published.


*