August 17, 2026

Justice News

ਅਵਾਮ ਦੀ ਆਵਾਜ਼

‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਦਾ ਗਿਆਨ ਰਘਬੀਰ ਸਿੰਘ ਅਤੇ ਪ੍ਰਧਾਨ ਧਾਮੀ ਨੇ ਕੀਤਾ ਧੰਨਵਾਦ 

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿੱਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ  ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫ਼ਲਸਫ਼ੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਆਖਿਆਂ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿੱਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.