August 17, 2026

Justice News

ਅਵਾਮ ਦੀ ਆਵਾਜ਼

ਪੇਂਡੂ ਬੇਰੁਜਗਾਰ ਨੌਜ਼ਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ :::::::::::::::::::::::: ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰ 11 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆਂ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵੱਜੋਂ ਅਪਨਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ 29 ਜਨਵਰੀ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜ਼ਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫ਼ਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਫੌਨ ਨੰ – 9915303267, 8360906797 ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.